ਪੰਜਾਬ : ਗੁਰੂ ਨਾਨਕ ਦੇਵ ਹਸਪਤਾਲ 'ਚ ਬੱਚੇ ਦੀ ਇਲਾਜ ਦੌਰਾਨ ਹੋਈ ਮੌਤ, ਦੇਖੋ ਵੀਡਿਓ

ਪੰਜਾਬ : ਗੁਰੂ ਨਾਨਕ ਦੇਵ ਹਸਪਤਾਲ 'ਚ ਬੱਚੇ ਦੀ ਇਲਾਜ ਦੌਰਾਨ ਹੋਈ ਮੌਤ, ਦੇਖੋ ਵੀਡਿਓ

ਪਰਿਵਾਰਿਕ ਮੈਂਬਰਾਂ ਨੇ ਡਾਕਟਰ ਨਾਲ ਕੀਤੀ ਕੁੱਟਮਾਰ

ਅੰਮ੍ਰਿਤਸਰ : ਗੁਰੂ ਨਾਨਕ ਦੇਵ ਹਸਪਤਾਲ 'ਚ ਅੱਠ ਸਾਲਾ ਬੱਚੇ ਦੀ ਇਲਾਜ ਦੌਰਾਨ ਮੌਤ ਹੋਣ ਦਾ ਮਾਮਲਾ ਸਾਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਬੱਚੇ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਦੇ ਬੱਚੇ ਨੂੰ ਤੇਜ਼ ਬੁਖਾਰ ਸੀ, ਜਿਸ ਕਰਕੇ ਉਹਨਾਂ ਨੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਆਪਣੇ ਬੱਚੇ ਨੂੰ ਦਾਖਲ ਕਰਵਾਇਆ ਸੀ। ਲਗਾਤਾਰ ਹੀ ਉਹਨਾਂ ਦੇ ਬੱਚਿਆਂ ਨੂੰ ਡਾਕਟਰਾਂ ਵੱਲੋਂ ਗਲੂਕੋਜ਼ ਲਗਾਏ ਜਾ ਰਹੇ ਸੀ ਤੇ ਅਤੇ ਡਾਕਟਰਾਂ ਦੀ ਅਣਗਹਿਲੀ ਦੇ ਨਾਲ ਹੀ ਉਹਨਾਂ ਦੇ ਬੱਚੇ ਦੀ ਮੌਤ ਹੋਈ ਹੈ। ਜਦੋਂ ਪਰਿਵਾਰਿਕ ਮੈਂਬਰਾਂ ਵੱਲੋਂ ਡਾਕਟਰਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹਨਾਂ ਨੇ ਬਦਸਲੂਕੀ ਕੀਤੀ। ਜਿਸ ਤੋਂ ਬਾਅਦ ਦੋਵਾਂ ਵਿੱਚ ਹੱਥਾਂ ਪਾਈ ਹੋ ਗਈ। ਹੁਣ ਡਾਕਟਰਾਂ ਵੱਲੋਂ ਮ੍ਰਿਤਕ ਬੱਚੇ ਦੇ ਪਰਿਵਾਰਿਕ ਮੈਂਬਰਾਂ ਨੂੰ ਪੁਲਿਸ ਸਟੇਸ਼ਨ ਵਿੱਚ ਫੜਾ ਦਿੱਤਾ ਹੈ।

ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਵੱਲੋਂ ਹੁਣ ਮੰਗ ਕੀਤੀ ਜਾ ਰਹੀ ਹੈ ਕਿ ਉਹਨਾਂ ਦੇ ਬਾਕੀ ਪਰਿਵਾਰਿਕ ਮੈਂਬਰਾਂ ਨੂੰ ਪੁਲਿਸ ਤੋਂ ਛੁਡਵਾਇਆ ਜਾਵੇ। ਤਾਂ ਜੋ ਕਿ ਉਹ ਘਰ ਜਾ ਕੇ ਆਪਣੇ ਬੱਚੇ ਦੀਆਂ ਅੰਤਿਮ ਰਸਮਾਂ ਕਰ ਸਕਣ। ਦੂਸਰੇ ਪਾਸੇ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਸਪਤਾਲ ਦੇ ਵਿੱਚ ਇਲਾਜ ਦੌਰਾਨ ਇੱਕ ਬੱਚੇ ਦੀ ਮੌਤ ਹੋਈ ਹੈ। ਉਸ ਬੱਚੇ ਦੇ ਪਰਿਵਾਰਿਕ ਮੈਂਬਰਾਂ ਦਾ ਤੇ ਡਾਕਟਰ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਹੱਥੋ ਪਾਈ ਹੋਈ। ਫਿਲਹਾਲ ਹਸਪਤਾਲ ਦੇ ਲੱਗੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਜਿਨਾਂ ਵਿਅਕਤੀਆਂ ਵੱਲੋਂ ਡਾਕਟਰਾਂ ਨਾਲ ਹੱਥਾਂ ਪਾਈ ਕੀਤੀ ਗਈ ਹੈ। ਉਹਨਾਂ ਵਿਅਕਤੀਆਂ ਨੂੰ ਫਿਲਹਾਲ ਪੁਲਿਸ ਨੇ ਹਿਰਾਸਤ ਵਿੱਚ ਲਿੱਤਾ ਹੋਇਆ ਹੈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਸ ਸਾਰੇ ਮਾਮਲੇ ਚ ਗੱਲਬਾਤ ਕਰਦਿਆਂ ਡਾਕਟਰਾਂ ਨੇ ਦੱਸਿਆ ਕਿ ਉਹਨਾਂ ਕੋਲ ਇੱਕ 8 ਸਾਲ ਦਾ ਬੱਚਾ ਆਇਆ ਸੀ। ਜਿਸ ਨੂੰ ਕਿ ਦਿਮਾਗ ਨੂੰ ਬੁਖਾਰ ਹੋਇਆ ਸੀ ਅਤੇ ਡਾਕਟਰਾਂ ਵੱਲੋਂ ਬਹੁਤ ਵਧੀਆ ਤਰੀਕੇ ਨਾਲ ਉਸਦਾ ਇਲਾਜ ਕੀਤਾ ਜਾ ਰਿਹਾ ਸੀ। ਲੇਕਿਨ ਫਿਰ ਵੀ ਉਸ ਬੱਚੇ ਦੀ ਇਲਾਜ ਦੌਰਾਨ ਮੌਤ ਹੋ ਗਈ। ਉਸ ਬੱਚੇ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਜਾਣਬੂਝ ਕੇ ਜੂਨੀਅਰ ਡਾਕਟਰਾਂ ਦੇ ਨਾਲ ਬਦਸਲੂਕੀ ਕੀਤੀ ਗਈ ਅਤੇ ਉਹਨਾਂ ਨਾਲ ਹੱਥੋਪਾਈ ਵੀ ਕੀਤੀ ਗਈ। ਜਿਸ ਨਾਲ ਕਿ ਇੱਕ ਜੂਨੀਅਰ ਡਾਕਟਰ ਵੀ ਜਖਮੀ ਹੋਇਆ ਹੈ। ਜਿਸ ਨੂੰ ਕਿ ਹਸਪਤਾਲ ਦੇ ਵਿੱਚ ਹੀ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।