ਪੰਜਾਬ : ਸੰਯੁਕਤ ਕਿਸਾਨ ਮੋਰਚਾ ਦੇ ਵਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਲਾਇਆ ਗਿਆ ਧਰਨਾ, ਦੇਖੋ ਵੀਡਿਓ

ਪੰਜਾਬ : ਸੰਯੁਕਤ ਕਿਸਾਨ ਮੋਰਚਾ ਦੇ ਵਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਲਾਇਆ ਗਿਆ ਧਰਨਾ, ਦੇਖੋ ਵੀਡਿਓ

ਬਠਿੰਡਾ : ਪੰਜਾਬ ਭਰ ਦੇ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਵਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕਿਤੀ ਕਿ ਜੋ ਪਿਛਲੇ ਦਿਨ ਹੜ ਆਏ ਸੀ, ਉਹਨਾਂ ਨੂੰ ਹਾਲੇ ਤੱਕ ਫ਼ਸਲ ਬਰਬਾਦ ਹੋਈ ਦਾ ਮੁਆਵਜਾ ਨਹੀਂ ਮਿਲਿਆ। ਕਿਸਾਨਾਂ ਨੇ ਕਿਹਾ ਕਿ ਤੁਰੰਤ ਮੁਆਵਜਾ ਦਿੱਤਾ ਜਾਵੇ। ਇਸ ਦੇ ਨਾਲ ਸੰਯੁਕਤ ਕਿਸਾਨ ਮੋਰਚਾ ਅਤੇ ਡਿਪਟੀ ਕਮਿਸ਼ਨਰ ਨੂੰ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤਾ।

ਅੱਜ ਪੂਰੇ ਭਾਰਤ ਦੇ ਵਿੱਚ ਕਿਸਾਨਾਂ ਮੋਰਚੇ ਦੇ ਤਰਫ਼ੋਂ 600 ਦੇ ਕਰੀਬ ਕਿਸਾਨ ਜਥੇਬੰਦੀਆਂ ਤਰਫੋਂ ਧਰਨਾ ਲਾਇਆ ਗਿਆ। ਉਹਨਾਂ ਕਿਹਾ ਕਿ ਅਗਰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਨਹੀਂ ਮੰਨਿਆਂ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਤਰਫ਼ੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਜਿਸਦੀ ਜਿੰਮੇਵਾਰ ਦੋਨੋ ਸਰਕਾਰਾਂ ਹੋਣਗੀਆਂ।