ਪੰਜਾਬ : ਖੇਤੀਬਾੜੀ ਦਫ਼ਤਰ ਵਿੱਖੇ ਲਗਾਇਆ ਗਿਆ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ, ਦੇਖੋ ਵੀਡਿਓ

ਪੰਜਾਬ : ਖੇਤੀਬਾੜੀ ਦਫ਼ਤਰ ਵਿੱਖੇ ਲਗਾਇਆ ਗਿਆ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ, ਦੇਖੋ ਵੀਡਿਓ

ਲੁਧਿਆਣਾ : ਮੁੱਖ ਜਿਲ੍ਹਾ ਖੇਤੀਬਾੜੀ ਦਫ਼ਤਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੀ ਸ਼ੁਰੂਆਤ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕੀਤੀ ਹੈ। ਇਸ ਮੌਕੇ ਉਹਨਾਂ ਦੇ ਨਾਲ ਮੁੱਖ ਜਿਲ੍ਹਾ ਖੇਤੀਬਾੜੀ ਅਫਸਰ ਨਰਿੰਦਰ ਪਾਲ ਸਿੰਘ ਬੈਨੀਪਾਲ ਵੀ ਮੌਜੂਦ ਰਹੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਮੁੱਖ ਖੇਤੀਬਾੜੀ ਅਫਸਰ ਨਰਿੰਦਰ ਪਾਲ ਸਿੰਘ ਬੈਨੀਪਾਲ ਨੇ ਕਿਹਾ ਕਿ ਇੱਥੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ। ਜਿਸ ਵਿੱਚ ਜ਼ਿਲ੍ਹੇ ਭਰ ਤੋਂ ਕਿਸਾਨ ਆਏ ਹਨ। ਜਿਨ੍ਹਾਂ ਨੂੰ ਨਵੀਆਂ ਤਕਨੀਕਾਂ ਅਤੇ ਨਵੀਆਂ ਬੀਜਾਂ ਆਦਿ ਵਾਰੇ ਦੱਸਿਆ ਗਿਆ ਹੈ। ਉਥੇ ਇਸ ਮੌਕੇ ਤੇ ਉਤਪਾਦਕਾ ਨੇ ਵੀ ਆਪਣੇ ਆਪਣੇ ਉਤਪਾਦਾਂ ਦੀ ਜਾਣਕਾਰੀ ਦਿੱਤੀ ਹੈ।