ਪੰਜਾਬ : ਪਾਣੀ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਵੱਡਾ ਐਲਾਨ, ਦੇਖੋ ਵੀਡਿਓ

ਪੰਜਾਬ : ਪਾਣੀ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਵੱਡਾ ਐਲਾਨ, ਦੇਖੋ ਵੀਡਿਓ

ਲੁਧਿਆਣਾ : ਦਿਨ ਪ੍ਰਤੀ ਦਿਨ ਦੂਸ਼ਿਤ ਹੁੰਦਾ ਜਾ ਰਿਹਾ ਪੰਜਾਬ ਦਾ ਜਮੀਨ ਹੇਠਲਾ ਪਾਣੀ ਕਾਫੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਜਿਸ ਨੂੰ ਲੈ ਕੇ ਕਿਸਾਨਾਂ ਵੱਲੋਂ 18 ਫਰਵਰੀ ਨੂੰ ਚੰਡੀਗੜ੍ਹ ਵਿਖੇ ਇੱਕ ਹੰਗਾਮੀ ਮੀਟਿੰਗ ਵੀ ਕੀਤੀ ਜਾ ਰਹੀ ਹੈ ਅਤੇ ਆਉਂਦੇ ਦਿਨਾਂ ਵਿੱਚ ਇੱਕ ਵੱਡਾ ਸੰਘਰਸ਼ ਹੀ ਵਿੱਡਣ ਦੀ ਤਿਆਰੀ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਅਤੇ ਹੋਰ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਕਿ ਸ਼ਿਕਾਇਤਾਂ ਮਿਲੀਆਂ ਹਨ ਕਿ ਫੈਕਟਰੀਆਂ ਵੱਲੋਂ ਦੁਸ਼ਿਤ ਪਾਣੀ ਜਮੀਨ ਹੇਠਾ ਸੁੱਟਿਆ ਜਾ ਰਿਹਾ ਹੈ। ਜਿਸਨੂੰ ਲੈ ਕੇ ਉਹਨਾਂ ਵੱਲੋਂ 18 ਫਰਵਰੀ ਨੂੰ ਚੰਡੀਗੜ੍ਹ ਵਿਖੇ ਇੱਕ ਵੱਡੀ ਹੰਗਾਮੀ ਮੀਟਿੰਗ ਕੀਤੀ ਜਾ ਰਹੀ ਹੈ। ਉਹਨਾਂ ਨੇ ਸਪਸ਼ਟ ਕੀਤਾ ਹੈ ਕਿ ਕਿਸਾਨਾਂ ਨੂੰ ਬਿਨਾਂ ਕਾਰਨ ਬਦਨਾਮ ਕੀਤਾ ਜਾਂਦਾ ਹੈ।

ਜਦਕਿ ਪ੍ਰਦੂਸ਼ਣ ਦਾ ਅਸਲੀ ਕਾਰਨ ਇੰਡਸਟਰੀ ਹੈ। ਕੇਂਦਰ ਸਰਕਾਰ ਦੀ ਰਿਪੋਰਟ ਵੀ ਕਹਿੰਦੀ ਹੈ ਕਿ ਆਉਂਦੇ ਸਾਰਾਂ ਦੌਰਾਨ ਪੰਜਾਬ ਦਾ ਪਾਣੀ ਪੀਣ ਯੋਗ ਵੀ ਨਹੀਂ ਰਹਿਣਾ। ਜਿੱਥੇ ਹੁਣ ਕੈਂਸਰ ਅਤੇ ਹੈਪੀਟੈਟਸ ਸੀ ਵਰਗੇ ਕਈ ਰੋਗ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਰਹੇ ਹਨ। ਉੱਥੇ ਹੀ ਇਸ ਨੂੰ ਲੈ ਕੇ ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਰਿਸ਼ੀ ਦਾ ਕਹਿਣਾ ਹੈ ਕਿ ਉਹਨਾਂ ਨੂੰ ਅਜਿਹੀ ਕੁਝ ਸ਼ਿਕਾਇਤ ਨਹੀਂ ਮਿਲੀ। ਜੇਕਰ ਕਿਸੇ ਕੋਲ ਕੋਈ ਜਾਣਕਾਰੀ ਹੈ ਤਾਂ ਉਹਨਾਂ ਨੂੰ ਦੱਸੀ ਜਾ ਸਕਦੀ ਹੈ। ਉਹ ਉਸ ਬਾਰੇ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਲਿਖਣਗੇ ਅਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਨੇ ਸਪਸ਼ਟ ਕੀਤਾ ਹੈ ਕਿ ਇੰਡਸਟਰੀ ਨੂੰ ਦੂਸ਼ਿਤ ਪਾਣੀ ਟਰੀਟਮੈਂਟ ਕਰਨ ਨੂੰ ਲੈ ਕੇ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।