ਪੰਜਾਬ : ਪੁਲਿਸ ਵੱਲੋਂ ਸ਼ਹਿਰ 'ਚ ਕੱਢਿਆ ਗਿਆ ਫਲੈਗ ਮਾਰਚ, ਦੇਖੋ ਵੀਡਿਓ

ਪੰਜਾਬ : ਪੁਲਿਸ ਵੱਲੋਂ ਸ਼ਹਿਰ 'ਚ ਕੱਢਿਆ ਗਿਆ ਫਲੈਗ ਮਾਰਚ, ਦੇਖੋ ਵੀਡਿਓ

ਕੋਟਕਪੂਰਾ : ਦਿਵਾਲੀ ਦੇ ਤਿਉਹਾਰ ਦੇ ਚਲਦੇ ਸ਼ਹਿਰ 'ਚ ਵਧੀ ਗਹਿਮਾ ਗਹਿਮੀ ਨੂੰ ਦੇਖਦੇ ਹੋਏ ਕੋਟਕਪੂਰਾ ਪੁਲਿਸ ਵੱਲੋਂ ਸ਼ਹਿਰ ਚ ਫਲੈਗ ਮਾਰਚ ਕੱਢਿਆ ਗਿਆ। ਤਾਂ ਜੋ ਅਮਨ ਕਨੂੰਨ ਦੀ ਸਥਿਤੀ ਬਹਾਲ ਰੇਹ ਸਕੇ। ਫਲੈਗ ਮਾਰਚ ਦੀ ਅਗਵਾਈ ਕਰ ਰਹੇ ਡੀਐਸਪੀ ਸਮਸ਼ੇਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਅੰਦਰ ਕਾਫੀ ਭੀੜ ਹੋ ਜਾਂਦੀ ਹੈ। ਅਜਿਹੇ ਚ ਕੋਈ ਨਾ ਕੋਈ ਸ਼ਰਾਰਤੀ ਅਨਸਰ ਮੋੱਕੇ ਦਾ ਫਾਇਦਾ ਚੱਕ ਗਲਤ ਹਰਕਤ ਨੂੰ ਅੰਜਾਮ ਦੇ ਸਕਦਾ ਹੈ।

ਜਿਸ ਨੂੰ ਧਿਆਨ ਚ ਰੱਖਦੇ ਹੋਏ ਸ਼ਹਿਰ ਵਾਸੀਆਂ ਦਾ ਪੁਲਿਸ ਪ੍ਰਤੀ ਵਿਸ਼ਵਾਸ਼ ਬਨਾਉਣ ਲਈ ਅੱਜ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਉਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਕਿਸੇ ਵੀ ਗੈਰ ਕਨੂੰਨੀ ਹਰਕਤ ਨੂੰ ਅੰਜਾਮ ਦੇਣ ਤੋਂ ਗੁਰੇਜ਼ ਕਰਨ। ਕਿਉਕਿ ਪੁਲਿਸ ਉਨ੍ਹਾਂ ਤੇ ਕੜੀ ਨਜ਼ਰ ਰੱਖੇ ਹੋਏ ਹੈ। ਉਹਨਾਂ ਕਿਹਾ ਕਿ ਕਿਸੇ ਨੂੰ ਵੀ ਸ਼ਹਿਰ ਦਾ ਮਹੋਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕੇ ਇਸ ਬਾਰ ਗਰੀਨ ਦੀਵਾਲੀ ਮਨਾਓ ।