ਪੰਜਾਬ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਅਤੇ ਸਾਬਕਾ ਮੰਤਰੀ ਨੇ ਮ੍ਰਿਤਕ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ, ਦੇਖੋ ਵੀਡਿਓ

ਪੰਜਾਬ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਅਤੇ ਸਾਬਕਾ ਮੰਤਰੀ ਨੇ ਮ੍ਰਿਤਕ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ, ਦੇਖੋ ਵੀਡਿਓ

ਬਠਿੰਡਾ : ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਪੰਜਾਬ ਹਰਿਆਣਾ ਬਾਰਡਰ ਤੇ ਖਨੌਰੀ ਵਿਖੇ ਸੰਘਰਸ਼ ਦੌਰਾਨ ਮਾਰੇ ਗਏ ਜਿਲ੍ਹਾ ਬਠਿੰਡਾ ਦੇ ਪਿੰਡ ਬੱਲੋ ਦੇ ਨੌਜਵਾਨ ਕਿਸਾਨ ਸ਼ੁਭ ਕਰਨ ਸਿੰਘ ਦੇ ਪਰਿਵਾਰ ਨਾਲ ਅੱਜ ਦੁੱਖ ਪ੍ਰਗਟ ਕਰਨ ਲਈ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਮ੍ਰਿਤਕ ਨੌਜਵਾਨ ਕਿਸਾਨ ਦੇ ਘਰ ਪੁੱਜੇ। ਦੋਵੇਂ ਆਗੂਆਂ ਨੇ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰ ਮਦਦ ਦੇਣ ਦਾ ਪਰਿਵਾਰ ਨੂੰ ਭਰੋਸਾ ਦਿੱਤਾ। ਹਰਸਿਮਰਤ ਕੌਰ ਬਾਦਲ ਨੇ ਨੌਜਵਾਨ ਦੀ ਮੌਤ ਲਈ ਪੰਜਾਬ ਸਰਕਾਰ ਨੂੰ ਜਿੰਮੇਵਾਰ ਦੱਸਿਆ।ਹਰਸਿਮਰਤ ਕੌਰ ਬਾਦਲ ਨੇ ਨੌਜਵਾਨ ਕਿਸਾਨ ਦੀ ਮੌਤ ਦੇ ਜਿੰਮੇਦਾਰ ਲੋਕਾਂ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਅਤੇ ਹੁਣ ਤੱਕ ਮਾਮਲਾ ਦਰਜ ਨਾ ਕੀਤੇ ਜਾਣ ਤੇ ਪੰਜਾਬ ਸਰਕਾਰ ਤੇ ਸਵਾਲ ਵੀ ਚੁੱਕੇ। ਦੋ ਸਾਲ ਪਹਿਲਾਂ ਕਾਂਗਰਸ ਨੇ ਕਿਸਾਨਾਂ ਦੀ ਅਗਵਾਈ ਨਾ ਕਰਨ ਕਾਰਨ 700 ਕਿਸਾਨ ਸ਼ਹੀਦ ਹੋ ਗਿਆ ਤੇ ਹੁਣ ਵੀ ਆਪ ਸਰਕਾਰ ਵੀ ਅਜਿਹਾ ਹੀ ਕੁਝ ਕਰ ਰਹੀ ਹੈ।

ਉਹਨਾਂ ਕਿਹਾ ਕਿ ਕਦੇ ਅਜਿਹਾ ਨਹੀਂ ਸੁਣਿਆ ਕਿ ਨਾਲ ਦੇ ਸੂਬੇ ਦੀ ਸਰਕਾਰ ਤੁਹਾਡੇ ਸੂਬੇ ਵਿੱਚ ਆ ਕੇ ਹਮਲਾ ਕਰੇ ਅਤੇ ਤੁਹਾਡੇ ਲੋਕਾਂ ਨੂੰ ਜਖਮੀ ਕਰੇ ਅਤੇ ਉਹਨਾਂ ਨੂੰ ਮਾਰ ਦੇਵੇ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਨੌਜਵਾਨ ਕਿਸਾਨ ਦੇ ਕਤਲ ਲਈ ਪੰਜਾਬ ਦਾ ਮੁੱਖ ਮੰਤਰੀ ਸਿੱਧੇ ਤੌਰ ਤੇ ਜਿੰਮੇਵਾਰ ਹੈ। ਕਿਉਂਕਿ ਉਹਨਾਂ ਨੇ ਹਮਲਾ ਕਰਨ ਵਾਲੇ ਲੋਕਾਂ ਨੂੰ ਰੋਕਿਆ ਤੱਕ ਨਹੀ। ਪੰਜਾਬ ਦੇ ਮੁੱਖ ਮੰਤਰੀ ਨੇ ਆਪਣੀ ਜਿੰਮੇਵਾਰੀ ਨਹੀਂ ਨਿਭਾਈ। ਜਿਸ ਕਰਕੇ ਇਹ ਕਤਲ ਹੋਇਆ ਹੈ। ਇਸ ਕਰਕੇ ਪੰਜਾਬ ਦੇ ਮੁੱਖ ਮੰਤਰੀ ਨੂੰ ਕੁਰਸੀ ਤੇ ਰਹਿਮ ਦਾ ਕੋਈ ਅਧਿਕਾਰ ਨਹੀਂ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਜੇਕਰ ਕਿਸੇ ਦਾ ਇਕਲੌਤਾ ਪੁੱਤ ਇਸ ਤਰਾਂ ਸੰਘਰਸ਼ ਵਿੱਚ ਚਲਿਆ ਜਾਵੇ ਤਾਂ ਪਰਿਵਾਰ ਲਈ ਬਹੁਤ ਔਖਾ ਸਮਾਂ ਹੁੰਦਾ ਹੈ ਤੇ ਉੱਪਰੋਂ ਸਰਕਾਰ ਕੋਈ ਸਖਤ ਕਾਰਵਾਈ ਨਾ ਕਰੇ। ਉਸ ਤੋਂ ਵੀ ਜਿਆਦਾ ਵੱਡੀ ਪਰੇਸ਼ਾਨੀ ਪਰਿਵਾਰ ਲਈ ਨਹੀਂ ਹੋ ਸਕਦੀ। ਉਨਾਂ ਕਿਹਾ ਕਿ ਸਰਕਾਰ ਦੀ ਜਿੰਮੇਵਾਰੀ ਬਣਦੀ ਸੀ ਕਿ ਤੁਰੰਤ ਦੋਸ਼ੀ ਲੋਕਾਂ ਖਿਲਾਫ ਕਤਲ ਦਾ ਮਾਮਲਾ ਦਰਜ ਕਰਦੀ।