ਪੰਜਾਬ : Health workers union ਨੇ ਪੰਜਾਬ ਸਰਕਾਰ ਦੇ ਵਿਰੁੱਧ ਕੀਤਾ ਰੋਸ ਮਾਰਚ, ਦੇਖੋ ਵੀਡਿਓ

ਪੰਜਾਬ :  Health workers union ਨੇ ਪੰਜਾਬ ਸਰਕਾਰ ਦੇ ਵਿਰੁੱਧ ਕੀਤਾ ਰੋਸ ਮਾਰਚ, ਦੇਖੋ ਵੀਡਿਓ

ਬਠਿੰਡਾ : ਸਰਕਾਰੀ ਹਸਪਤਾਲ ਦੇ ਸਿਹਤ ਕਰਮਚਾਰੀਆਂ ਨੇ ਪੰਜਾਬ ਸਰਕਾਰ ਦੇ ਵਿਰੁੱਧ ਰੋਸ ਮਾਰਚ ਕੀਤਾ। ਰੋਸ ਮਾਰਚ ਸਰਕਾਰੀ ਹਸਪਤਾਲ ਤੋਂ ਸ਼ੁਰੂ ਹੋ ਕੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਆਫਿਸ ਦੇ ਬਾਹਰ ਜਾ ਕੇ ਸਮਾਪਤ ਹੋਇਆ। ਸਿਹਤ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਨੇ ਦੱਸਿਆ ਕਿ ਸਾਨੂੰ ਲਗਾਤਾਰ 21 ਦਿਨ ਹੋ ਗਏ ਆਪਣੀ ਹੜਤਾਲ ਕੀਤੇ ਹੋਏ। ਪਰ ਪੰਜਾਬ ਸਰਕਾਰ ਨੇ ਹਾਲੇ ਤੱਕ ਸਾਡੀ ਸਾਰ ਨਹੀਂ ਲਿੱਤੀ।

ਸਾਡੀ ਮੰਗ ਹੈ ਕਿ ਪੰਜਾਬ ਸਰਕਾਰ ਤੋਂ ਪਿਛਲੇ 10 ਸਾਲਾਂ ਤੋਂ ਸਿਹਤ ਮਹਿਕਮੇ ਵਿੱਚ ਕੱਚੇ ਤੌਰ ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। ਉਹਨਾਂ ਕਿਹਾ ਕਿ ਹਿਮਾਚਲ ਅਤੇ ਰਾਜਸਥਾਨ ਸਰਕਾਰਾਂ ਨੇ ਪੁਰਾਣੀ ਪੈਨਸ਼ਨ ਨੂੰ ਬਹਾਲ ਕਰ ਦਿੱਤਾ ਹੈ, ਪਰੰਤੂ ਪੰਜਾਬ ਸਰਕਾਰ ਹਲੇ ਤੱਕ ਨਹੀਂ ਕੀਤੀ। ਜੋ ਚੋਣਾਂ ਤੋਂ ਪਹਿਲਾਂ ਵਾਅਦੇ ਕੀਤੇ ਗਏ ਸੀ ਇੱਕ ਵੀ ਵਾਅਦਾਂ ਮੁਲਾਜ਼ਮਾਂ ਦਾ ਪੂਰਾ ਨਹੀਂ ਕੀਤਾ।