ਪੰਜਾਬ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੱਢਿਆ ਟਰੈਕਟਰ ਮਾਰਚ, ਦੇਖੋ ਵੀਡਿਓ

ਪੰਜਾਬ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੱਢਿਆ ਟਰੈਕਟਰ ਮਾਰਚ, ਦੇਖੋ ਵੀਡਿਓ

ਤਰਨਤਾਰਨ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਵਲਟੋਹਾ ਵਲੋਂ ਕੇਂਦਰ ਸਰਕਾਰ ਦੀਆ ਨੀਤੀਆਂ ਅਤੇ ਆਪਣੀਆਂ ਹੱਕੀ ਮੰਗਾ ਨੂੰ ਲੈਕੇ ਟਰੈਕਟਰ ਮਾਰਚ ਕੱਢਿਆ ਗਿਆ। ਇਸ ਮੌਕੇ ਤੇ ਬੋਲਦਿਆਂ ਆਗੂ ਮੇਹਰ ਸਿੰਘ ਤਲਵੰਡੀ ਅਤੇ ਸੁਖਦੇਵ ਸਿੰਘ ਦੁਬਲੀ ਡਾ. ਹਰਭਾਲ ਸਿੰਘ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ। ਕਿਸਾਨ ਮਜ਼ਦੂਰ ਦੇਸ਼ ਦੀ ਰੀੜ੍ਹ ਦੀ ਹੱਡੀ ਹਨ। ਆਪਣੇ ਹੱਕਾਂ ਪ੍ਰਤੀ 13 ਫਰਵਰੀ ਨੂੰ ਦਿੱਲੀ ਨੂੰ ਕੂਚ ਕਰਨਗੇ। ਇਹਨਾਂ ਵੱਡੀਆਂ ਕਾਫ਼ਲਿਆਂ ਰੋਕਣਾ ਸਰਕਾਰ ਦੇ ਵੱਸ ਦੀ ਗੱਲ ਨਹੀਂ ਰਹੇਗੀ। ਕਿਓਂਕਿ ਇਤਹਾਸ ਗਵਾਹ ਹੈ, ਆਪਣੇ ਹੱਕ ਲੈਣ ਲਈ, ਜੱਦੋਂ ਵੀ ਲੋਕ ਲਹਿਰਾਂ ਚੱਲੀਆਂ ਸਰਕਾਰਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਲੋਕਾਂ ਦੀ ਜਿੱਤ ਹੋਈ ਹੈ।

ਉਨ੍ਹਾਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਸਾਰੇ ਮਸਲੇ ਹੱਲ ਕਰਨ ਦੀ ਮੰਗ ਕਰਦੇ ਕਿਹਾ ਕਿ ਉਹ ਪਹਿਲਾਂ ਦਿੱਲੀ ਵਿਚ ਧਰਨਾ ਦੇ ਚੁੱਕੇ ਹਨ। ਸਰਕਾਰ ਉਨ੍ਹਾਂ ਦੀਆਂ ਮੰਗਾ ਮੰਨਣ ਦਾ ਭਰੋਸਾ ਦੇਕੇ ਉਨ੍ਹਾਂ ਦੀਆ ਮੰਗਾ ਨੂੰ ਲਾਗੂ ਨਹੀ ਕਰ ਰਹੀ। ਇਸ ਮੌਕੇ ਹਾਜ਼ਰ ਆਤਮਾ ਸਿੰਘ, ਪਰਮਜੀਤ ਸਿੰਘ, ਧਰਮ ਸਿੰਘ, ਦਲਬੀਰ ਸਿੰਘ, ਦਲਜੀਤ ਸਿੰਘ, ਪੂਰਨ ਸਿੰਘ, ਲਖਵਿੰਦਰ ਸਿੰਘ, ਮੇਜਰ ਸਿੰਘ, ਕੁਲਵੰਤ ਸਿੰਘ, ਗੁਰਦੇਵ ਸਿੰਘ, ਬਿਕਰਮਜੀਤ ਸਿੰਘ, ਭਪਿ੍ਰਦ ਸਿੰਘ, ਨਿੰਦਰ ਸਿੰਘ, ਤਰਸੇਮ ਸਿੰਘ, ਜਸਵੰਤ ਸਿੰਘ, ਮਨਦੀਪ ਸਿੰਘ, ਗੁਲਜ਼ਾਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।