ਪੰਜਾਬ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਾਇਆ ਗਿਆ ਕਿਸਾਨ ਮੇਲਾ, ਦੇਖੋ ਵੀਡਿਓ

ਪੰਜਾਬ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ  ਲਾਇਆ ਗਿਆ ਕਿਸਾਨ ਮੇਲਾ, ਦੇਖੋ ਵੀਡਿਓ

ਬਠਿੰਡਾ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤੀਬਾੜੀ ਦਫਤਰ ਵਿਖੇ ਹਾੜੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਕਿਸਾਨ ਮੇਲਾ ਲਾਇਆ ਗਿਆ। ਕਿਸਾਨ ਮੇਲੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ 100 ਦੇ ਕਰੀਬ ਪ੍ਰਦਰਸ਼ਨੀਆਂ ਵੀ ਲਾਈਆਂ ਗਈਆਂ। ਵੱਡੀ ਸੰਖਿਆ ਦੇ ਵਿੱਚ ਕਿਸਾਨ ਮੇਲੇ ਵਿੱਚ ਪਹੁੰਚੇ ਅਤੇ ਉਨਾਂ ਨੂੰ ਖੇਤੀਬਾੜੀ ਫਸਲਾਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਕਿਸਾਨ ਨੂੰ ਪਰਾਲੀ ਨੂੰ ਅੱਗ ਨਾ ਲਾਣ ਬਾਰੇ ਅਪੀਲ ਵੀ ਕੀਤੀ। ਕਿਸਾਨ ਮੇਲੇ ਦੇ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਐਮਐਲਏ ਆਮ ਆਦਮੀ ਪਾਰਟੀ ਦੇ ਜਗਰੂਪ ਸਿੰਘ ਗਿੱਲ ਪਹੁੰਚੇ। ਐਮਐਲਏ ਅਤੇ ਖੇਤੀਬਾੜੀ ਦੇ ਚੀਫ ਨੇ ਦੱਸਿਆ ਕਿ ਕਿਸਾਨ ਮੇਲੇ ਦਾ ਐਲਾਨ ਦਾ ਮਕਸਦ ਕਿਸਾਨਾਂ ਨੂੰ ਨਵੀਂ ਖੇਤੀ ਦੀ ਤਕਨੀਕਾਂ ਬਾਰੇ ਜਾਗਰੂਕ ਕਰਨਾ ਹੈ।

ਪੰਜਾਬ ਸਰਕਾਰ ਕਿਸਾਨਾਂ ਦੇ ਲਈ ਗੰਭੀਰ ਹੈ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਮੇਲੇ ਦੌਰਾਨ ਕਿਸਾਨਾਂ ਨੂੰ ਬੀਜ ਵੀ ਮੁਹਈਆ ਕਰਵਾਏ ਗਏ। ਖੇਤੀਬਾੜੀ ਦੀ ਤਰਫੋਂ ਲਾਈ ਗਈ ਪ੍ਰਦਰਸ਼ਨੀ ਦੇ ਜਰੀਏ ਕਿਸਾਨਾਂ ਨੂੰ ਖੇਤੀ ਦੇ ਪ੍ਰਤੀ ਜਾਣਕਾਰੀ ਦਿੱਤੀ ਗਈ। ਮੇਲੇ ਵਿੱਚ ਪਹੁੰਚੇ ਕਿਸਾਨਾਂ ਨੇ ਦੱਸਿਆ ਕਿ ਕਿਸਾਨ ਮੇਲੇ ਵਿੱਚ ਸਾਨੂੰ ਕਾਫੀ ਕੁਝ ਦੇਖਣ ਅਤੇ ਸਿੱਖਣ ਨੂੰ ਮਿਲਿਆ । ਖੇਤੀਬਾੜੀ ਮਾਹਿਰਾਂ ਨੇ ਸਾਨੂੰ ਨਵੀਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ। ਕਿਸ ਤਰ੍ਹਾਂ ਤੁਸੀਂ ਖੇਤੀ ਕਰਨੀ ਹੈ ਅਤੇ ਪ੍ਰਦਰਸ਼ਨੀ ਵੀ ਲਾਈ ਗਈ। ਜਿਸ ਵਿੱਚ ਕਿਸਾਨਾਂ ਨੇ ਵੱਧ ਚੜ ਕੇ ਹਿੱਸਾ ਲਿੱਤਾ।