ਪੰਜਾਬ : ਸਰਕਾਰ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਵਿਰੋਧ 'ਚ ਵਕੀਲਾਂ ਨੇ ਕੀਤੀ ਹੜਤਾਲ, ਦੇਖੋ ਵੀਡਿਓ

ਪੰਜਾਬ : ਸਰਕਾਰ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਵਿਰੋਧ 'ਚ ਵਕੀਲਾਂ ਨੇ ਕੀਤੀ ਹੜਤਾਲ, ਦੇਖੋ ਵੀਡਿਓ

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਲੁਧਿਆਣੇ ਦੇ ਕੁਝ ਇਲਾਕੇ ਨੂੰ ਜ਼ਿਲਾ ਮਲੇਰਕੋਟਲੇ ਚ ਜੋੜਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਜਿਸ ਦਾ ਵਕੀਲ ਭਾਈਚਾਰੇ ਵੱਲੋਂ ਸਖਤ ਤੌਰ ਤੇ ਵਿਰੋਧ ਜਤਾਇਆ ਜਾ ਰਿਹਾ ਹੈ। ਵਕੀਲ ਭਾਈਚਾਰੇ ਦਾ ਦੋਸ਼ ਹੈ, ਕਿ ਸਰਕਾਰ ਦੇ ਇਸ ਫੈਸਲੇ ਦੇ ਨਾਲ ਲੋਕਾਂ ਉੱਪਰ ਬਹੁਤ ਬੁਰਾ ਅਸਰ ਪਏਗਾ ਤੇ ਲੋਕਾਂ ਦੇ ਕੰਮਕਾਜ ਪ੍ਰਭਾਵਿਤ ਹੋਣਗੇ।

ਉਹਨਾਂ ਨੇ ਸਰਕਾਰ ਦੇ ਇਸ ਫੈਸਲੇ ਨੂੰ ਤਾਨਾਸ਼ਾਹੀ ਕਰਾਰ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਫਿਲਹਾਲ ਉਹ 2 ਦਿਨ ਦੀ ਸਟਰਾਈਕ ਤੇ ਹਨ। ਅਗਰ ਸਰਕਾਰ ਨੇ ਆਪਣਾ ਨੋਟੀਫਿਕੇਸ਼ਨ ਵਾਪਸ ਨਹੀਂ ਲਿਆ ਤਾਂ ਉਹ ਅਨਮਿਥੇ ਸਮੇਂ ਲਈ ਹੜਤਾਲ ਤੇ ਜਾ ਸਕਦੇ ਹਨ।