ਪੰਜਾਬ : ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਤੇ ਸ਼੍ਰੀ ਦਰਬਾਰ ਸਾਹਿਬ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਟੇਕਿਆ ਮੱਥਾ, ਦੇਖੋ ਵੀਡਿਓ

ਪੰਜਾਬ : ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਤੇ ਸ਼੍ਰੀ ਦਰਬਾਰ ਸਾਹਿਬ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਟੇਕਿਆ ਮੱਥਾ, ਦੇਖੋ ਵੀਡਿਓ

ਅੰਮ੍ਰਿਤਸਰ : ਰੂਹਾਨੀਅਤ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ ਉੱਥੇ ਹੀ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚਿਆਂ। ਸੰਗਤਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਪਵਿੱਤਰ ਸਰੋਵਰ ਦੇ ਵਿੱਚ ਇਸ਼ਨਾਨ ਕਰਕੇ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਤੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਸੰਗਤਾਂ ਨੂੰ ਚਾਨਣਾ ਵੀ ਪਾਇਆ। ਉਹਨਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਦੁਨੀਆਂ ਨੂੰ ਕਿਰਤ ਕਰਨ ਦਾ ਉਪਦੇਸ਼ ਦਿੱਤਾ ਸੀ।