- Advertisement -
HomePunjabRupnagarਪੰਜਾਬ : ਦੁਕਾਨਦਾਰਾਂ ਦੇ ਖਿਲਾਫ ਇੱਕ ਵਾਰ ਫੇਰ ਨਗਰ ਕੌਂਸਲ ਨੇ ਲਿਆ...

ਪੰਜਾਬ : ਦੁਕਾਨਦਾਰਾਂ ਦੇ ਖਿਲਾਫ ਇੱਕ ਵਾਰ ਫੇਰ ਨਗਰ ਕੌਂਸਲ ਨੇ ਲਿਆ ਐਕਸ਼ਨ, ਦੇਖੋ ਵੀਡਿਓ

ਗੁਰਦਾਸਪੁਰ :  ਸ਼ਹਿਰ ਅੰਦਰ ਕਈ ਐਸੇ ਦੁਕਾਨਦਾਰ ਹਨ ਜਿਨਾਂ ਵੱਲੋਂ ਆਪਣੀ ਦੁਕਾਨਾਂ ਦੇ ਬਾਹਰ ਨਜਾਇਜ਼ ਢੰਗ ਨਾਲ ਸਮਾਨ ਲਗਾ ਕੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ। ਉਹਨਾਂ ਤੇ ਕਾਰਵਾਈ ਕਰਦੇ ਹੋਏ ਨਗਰ ਕੌਂਸਲ ਨੇ ਸ਼ਹਿਰ ਗੁਰਦਾਸਪੁਰ ਅੰਦਰ ਨਿਕਲ ਕੇ ਕਈ ਦੁਕਾਨਦਾਰਾਂ ਦਾ ਸਮਾਨ ਜਬਤ ਕੀਤਾ ਅਤੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਜੇਕਰ ਉਹਨਾਂ ਵਲੌ ਨਗਰ ਕੌਂਸਲ ਦੀਆਂ ਹਦਾਇਤਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਦੁਕਾਨਦਾਰਾਂ ਨੂੰ ਮੋਟੇ ਜੁਰਮਾਨੇ ਨੇ ਕੀਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਗਰ ਕੌਂਸਲ ਗੁਰਦਾਸਪੁਰ ਦੇ ਸੁਪਰਡੈਂਟ ਅਸ਼ੋਕ ਕੁਮਾਰ ਨੇ ਦੱਸਿਆ ਕਿ ਗੁਰਦਾਸਪੁਰ ਸ਼ਹਿਰ ਅੰਦਰੋਂ ਟਰੈਫਿਕ ਵਿਵਸਥਾ ਨੂੰ ਸਹੀ ਕਰਨ ਦੇ ਲਈ ਸ਼ਹਿਰ ਅੰਦਰ ਦੁਕਾਨਦਾਰਾਂ ਦੇ ਬਾਹਰ ਨਜਾਇਜ਼ ਕਬਜ਼ਿਆਂ ਨੂੰ ਹਟਾਇਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਵੱਲੋਂ ਸਖਤ ਹੁਕਮ ਜਾਰੀ ਕੀਤੇ ਗਏ ਹਨ ਕਿ ਦੁਕਾਨਦਾਰ ਆਪਣੀਆਂ ਦੁਕਾਨਾਂ ਦੇ ਬਾਹਰ ਵਾਧੂ ਸਮਾਨ ਲਗਾ ਕੇ ਨਜਾਇਜ਼ ਕਬਜ਼ਾ ਨਾ ਕਰਨ। ਸ਼ਹਿਰ ਅੰਦਰ ਜਿਨਾਂ ਲੋਕਾਂ ਨੇ ਦੁਕਾਨ ਦੇ ਬਾਹਰ ਸਮਾਨ ਲਗਾ ਕੇ ਨਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਉਹਨਾਂ ਦਾ ਸਮਾਨ ਜਬਤ ਕੀਤਾ ਗਿਆ ਹੈ ਅਤੇ ਵਾਰਨਿੰਗ ਦਿੱਤੀ ਗਈ ਹੈ ਕਿ ਜੇਕਰ ਕੋਈ ਫਿਰ ਹੁਕਮਾਂ ਦੀ ਉਲੰਘਣਾ ਕਰੇਗਾ, ਉਸ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਉਹਨਾਂ ਨੂੰ ਜੁਰਮਾਨੇ ਵੀ ਕੀਤੇ ਜਾਣਗੇ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -
- Advertisement -

LEAVE A REPLY

Please enter your comment!
Please enter your name here

- Advertisement -

Must Read

- Advertisement -

You cannot copy content of this page