ਪੰਜਾਬ : ਪਨਬਸ ਮੁਲਾਜ਼ਮਾਂ ਨੇ ਪੁਤਲਾ ਫੂਕ ਕੀਤਾ ਪ੍ਰਦਰਸ਼ਨ, ਸਰਕਾਰ ਨੂੰ ਦੀਤੀ ਚੇਤਾਵਨੀ, ਦੇਖੋ ਵੀਡਿਓ

ਪੰਜਾਬ : ਪਨਬਸ ਮੁਲਾਜ਼ਮਾਂ ਨੇ ਪੁਤਲਾ ਫੂਕ ਕੀਤਾ ਪ੍ਰਦਰਸ਼ਨ, ਸਰਕਾਰ ਨੂੰ ਦੀਤੀ ਚੇਤਾਵਨੀ, ਦੇਖੋ ਵੀਡਿਓ

ਅਮ੍ਰਿਤਸਰ : ਪੰਜਾਬ ਵਿੱਚ ਹਰ ਵਰਗ ਹੁਣ ਪ੍ਰਦਰਸ਼ਨ ਕਰਨ ਲਈ ਮਜਬੂਰ ਹੈ। ਇਹ ਕਹਿਣਾ ਹੈ ਪਨ ਬੱਸ ਸਰਵਿਸ ਮੁਲਾਜ਼ਮ ਦਾ ਓਥੇ ਹਿ ਅੰਮ੍ਰਿਤਸਰ ਦੇ ਵਿੱਚ ਸਰਵਿਸ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਵੀ ਕੀਤਾ ਗਿਆ । ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁਲਾਜ਼ਮਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਮੀਟਿੰਗਾਂ ਅਤੇ ਦੌਰ ਤੋਂ ਭੱਜਦੀ ਹੋਏ ਨਜ਼ਰ ਆ ਰਹੀ ਹੈ। ਕਿਉਂਕਿ ਉਹ ਸਾਡੇ ਮੁਲਾਜ਼ਮਾਂ ਵੱਲੋਂ ਬੀਤੇ ਸਮੇਂ ਹੜਤਾਲ ਕੀਤੀ ਗਈ ਸੀ ਤਾਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਤੇ ਉਹਨਾਂ ਦੇ ਅਧਿਕਾਰੀਆਂ ਵੱਲੋਂ ਸਾਨੂੰ 15 ਅਗਸਤ ਨੂੰ ਮੀਟਿੰਗ ਲਈ ਸਦਾ ਦਿੱਤਾ ਗਿਆ ਸੀ, ਕੀ ਉਹ ਉਨ੍ਹਾਂ ਦੇ ਨਾਲ ਮੀਟਿੰਗ ਕਰ ਇਸ ਗੱਲ ਦਾ ਹੱਲ ਕੱਢਣਾ ਚਾਹੁੰਦੇ ਹਨ। ਲੇਕਿਨ ਹੁਣ ਪ੍ਰਸ਼ਾਸਨ ਵਲੋਂ ਅਤੇ ਪੰਜਾਬ ਸਰਕਾਰ ਵਲੋਂ ਸਾਡੇ ਨਾਲ ਮੀਟਿੰਗਾਂ ਉਹ ਸਾਫ਼ ਇਨਕਾਰ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਹੁਣ ਇਸ ਵਾਰ ਅਗਰ ਅਸੀਂ ਹੜਤਾਲ ਕਰਾਂਗੇ ਤਾਂ ਇਹ ਨਿਰੰਤਰ ਹੀ ਹੜਤਾਲ ਜਾਰੀ ਰਹੇਗੀ।

ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕੱਲ ਅੰਮ੍ਰਿਤਸਰ ਵਿੱਚ ਇਕ ਸਕੂਲ ਦਾ ਉਦਘਾਟਨ ਕੀਤਾ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇੱਕ ਵੱਡੀ ਰੈਲੀ ਨੂੰ ਸੰਬੋਧਨ ਕਰਨ ਵਾਸਤੇ ਅੰਮ੍ਰਿਤਸਰ ਦੇ ਰਣਜੀਤ ਵਿੱਚ ਇੱਕ ਰੈਲੀ ਰੱਖੀ ਗਈ ਸੀ ਅਤੇ ਇਸ ਰੈਲੀ ਵਿੱਚ ਲੋਕਾਂ ਨੂੰ ਲਿਆਉਣ ਵਾਸਤੇ 1000 ਤੋਂ ਵੱਧ ਬੱਸਾਂ ਦਾ ਉਪਯੋਗ ਕੀਤਾ ਗਿਆ ਸੀ। ਪੰਜਾਬ ਸਰਕਾਰ ਉੱਤੇ ਇਲਜ਼ਾਮ ਵੀ ਲਗਾਏ ਜਾ ਰਹੇ ਹਨ ਕਿ ਉਹਨਾਂ ਵੱਲੋਂ ਇਨ੍ਹਾਂ ਬੱਸਾਂ ਦਾ ਦੁਰਉਪਯੋਗ ਕੀਤਾ ਗਿਆ ਹੈ ਅਤੇ ਹੁਣ ਇਨ੍ਹਾਂ ਅਧਿਕਾਰੀਆਂ ਵੱਲੋਂ ਸਾਫ਼ ਤੌਰ ਤੇ ਕਹਿ ਦਿੱਤਾ ਗਿਆ ਹੈ ਜੇਕਰ ਉਨ੍ਹਾਂ ਦੀਆਂ ਮੰਗਾਂ ਅਤੇ ਉਨ੍ਹਾਂ ਦੇ ਨਾਲ ਮੀਟਿੰਗਾਂ ਨਾ ਕੀਤੀਆਂ ਗਈਆਂ ਤਾਂ ਪਰੈਸ਼ਨ ਕੀਤੇ ਜਾਣਗੇ। ਅਤੇ ਪੂਰੇ ਪੰਜਾਬ ਵਿੱਚ ਬੱਸਾਂ ਦੇ ਚੱਕੇ ਜਾਮ ਕੀਤੇ ਜਾਣਗੇ।

ਤੇ ਇਸ ਚੱਕੇ ਜਾਮ ਕਰਕੇ ਬਹੁਤ ਸਾਰੇ ਲੋਕਾਂ ਨੂੰ ਮੁਸ਼ਕਲ ਦਾ ਸਾਹਮਣਾ ਪੈ ਸਕਦਾ ਹੈ। ਹੁਣ ਵੇਖਣਾ ਹੋਵੇਗਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਇਨ੍ਹਾਂ ਦੇ ਵਿੱਚ ਕੋਈ ਮੀਟਿੰਗ ਦੌਰਾਨ ਸਹਿਮਤੀ ਬਣਦੀ ਹੈ ਜਾ ਨਹੀਂ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ। ਕੱਲ ਬੀਤੇ ਦਿਨ ਅਮ੍ਰਿਤਸਰ ਵਿੱਚ ਹੋ ਰਹੀ ਰੈਲੀ ਤੇ ਦੌਰਾਨ ਵੀ ਬਹੁਤ ਸਾਰੀਆਂ ਘਟਨਾਵਾਂ ਇਸ ਤਰਾਂ ਦੀਆਂ ਵੇਖਣ ਨੂੰ ਮਿਲੀਆਂ ਜਿਸ ਤੇ ਕਈ ਮੁਲਾਜਮ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਪ੍ਰਦਰਸ਼ਨ ਕਰਦੇ ਹੋਏ, ਨਜ਼ਰ ਆਏ ਅੱਜ ਇੱਕ ਵਾਰ ਫੇਰ ਤੋਂ ਪਨ ਬੱਸ ਸਰਵਿਸ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ।