ਪੰਜਾਬ : ਰੇਲ ਗੱਡੀਆਂ ਬੰਦ ਹੋਣ ਕਾਰਨ ਯਾਤਰੀ ਹੋ ਰਹੇ ਪਰੇਸ਼ਾਨ, ਦੇਖੋ ਵੀਡਿਓ

ਪੰਜਾਬ : ਰੇਲ ਗੱਡੀਆਂ ਬੰਦ ਹੋਣ ਕਾਰਨ ਯਾਤਰੀ ਹੋ ਰਹੇ ਪਰੇਸ਼ਾਨ, ਦੇਖੋ ਵੀਡਿਓ

ਲੁਧਿਆਣਾ : ਪੰਜਾਬ ਭਰ ਵਿੱਚ ਕਈ ਥਾਵਾਂ ਤੇ ਕਿਸਾਨ ਰੇਲਵੇ ਲਾਈਨਾਂ ਉੱਪਰ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਜਿਸ ਕਾਰਨ ਰੇਲਵੇ ਯਾਤਯਾਤ ਪੂਰੀ ਤਰੀਕੇ ਨਾਲ ਪ੍ਰਭਾਵਿਤ ਹੋਇਆ ਹੈ। ਇਸ ਦਾ ਅਸਰ ਲੁਧਿਆਣਾ ਦੇ ਰੇਲਵੇ ਸਟੇਸ਼ਨ ਤੇ ਵੀ ਦੇਖਣ ਨੂੰ ਮਿਲ ਰਿਹਾ ਹੈ ਜਿੱਥੇ ਯਾਤਰੀ ਬਹੁਤ ਪਰੇਸ਼ਾਨ ਹੋ ਰਹੇ। ਉਹਨਾਂ ਦਾ ਕਹਿਣਾ ਹੈ ਕਿ ਟ੍ਰੇਨਾਂ ਰੱਦ ਹਨ ਅਤੇ ਵਿਭਾਗ ਵੱਲੋਂ ਉਹਨਾਂ ਨੂੰ ਪੂਰੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ। ਉਹ ਪਿਛਲੇ ਕਈ ਘੰਟਿਆਂ ਤੋਂ ਸਟੇਸ਼ਨ ਤੇ ਆਪਣੇ ਬੱਚਿਆਂ ਅਤੇ ਪਰਿਵਾਰ ਸਮੇਤ ਬੈਠੇ ਹਨ। ਉਹਨਾਂ ਦੀ ਪੁੱਛਗਿੱਛ ਕਰਨ ਵਾਲਾ ਕੋਈ ਨਹੀਂ ਹੈ।

ਨਾ ਹੀ ਰੇਲਵੇ ਵਿਭਾਗ ਦਾ ਕੋਈ ਅਧਿਕਾਰੀ ਉਹਨਾਂ ਨੂੰ ਸਹੀ ਜਾਣਕਾਰੀ ਉਪਲਬਧ ਕਰਵਾ ਰਿਹਾ ਹੈ। ਜਿਸ ਕਾਰਨ ਉਹਨਾਂ ਨੂੰ ਬਹੁਤ ਦਿੱਕਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ। ਉਹਨਾਂ ਨੇ ਕਿਹਾ ਕਿ ਸਟੇਸ਼ਨ ਤੇ ਪੱਖੇ ਅਤੇ ਪਾਣੀ ਦੀ ਪੂਰੀ ਸੁਵਿਧਾ ਵੀ ਨਹੀਂ। ਉਹਨਾਂ ਨੇ ਕਿਹਾ ਕਿ ਸਰਕਾਰ ਇਥੇ ਕਿਸਾਨਾਂ ਦੀ ਲੜਾਈ ਦੇ ਵਿੱਚ ਆਮ ਲੋਕ ਪਿਸ ਰਹੇ ਹਨ। ਉਹਨਾਂ ਨੇ ਕਿਹਾ ਕਿ ਜੋ ਯਾਤਰੀਆਂ ਨੂੰ ਪਰੇਸ਼ਾਨੀ ਹੋ ਰਹੀ ਹੈ।

ਊਸ ਦੇ ਲਈ ਪੂਰੀ ਤੌਰ ਤੇ ਸਰਕਾਰ ਜਿੰਮੇਵਾਰ ਹੈ। ਉੱਥੇ ਹੀ ਨਾਲ ਹੀ ਉਹਨਾਂ ਨੇ ਕਿਹਾ ਹੈ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਮੰਤਰੀਆਂ ਦੇ ਘਰਾਂ ਦਾ ਘਿਰਾਉ ਕਰਨ ਨਾ ਕਿ ਰੇਲਵੇ ਟਰੈਕ ਅਤੇ ਹਾਈਵੇ ਜਾਮ ਕਰਨ । ਇਸ ਨਾਲ ਤਾਂ ਸਿਰਫ ਆਮ ਲੋਕਾਂ ਨੂੰ ਹੀ ਭੁਗਤਣਾ ਪੈਂਦਾ ਹੈ।