ਗੁਰਦਾਸਪੁਰ : ਪੰਜਾਬ ‘ਚ ਨਸ਼ਾ ਬਹੁਤ ਵੱਡੀ ਸਮੱਸਿਆ ਬਣਦੀ ਜਾ ਰਹੀ ਹੈ। ਹਰ ਰੋਜ਼ ਨਸ਼ਿਆਂ ਨਾਲ ਮੌਤਾਂ ਹੋ ਰਹੀ ਹੈ। ਪੁਲਿਸ ਨੇ ਨਸ਼ਿਆਂ ਖਿਲਾਫ ਵੱਡੀ ਮੁਹਿੰਮ ਚਲਾਈ ਹੈ। ਪੁਲਿਸ ਵਲੋਂ ਨਸ਼ੇ ਦੇ ਖਿਲਾਫ ਛੇੜੀ ਮੁਹਿੰਮ ਤਹਿਤ ਜਿਥੇ ਸ਼ਹਿਰ ‘ਚ ਸੈਮੀਨਾਰ ਤੇ ਜਾਗਰੂਕ ਕੈੰਪ ਲਗਾਏ ਜਾ ਰਹੇ ਹਨ। ਉਥੇ ਹੀ ਦੇਰ ਰਾਤ ਸ਼ਹਿਰ ਅੰਦਰ ਸੁਰੱਖਿਆ ਦੇ ਕੜੇ ਪ੍ਰਬੰਧ ਕੀਤੇ ਹੋਏ ਹਨ।
ਫਲੈਗ ਮਾਰਚ ਅਤੇ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਉਥੇ ਹੀ ਥਾਣਾ ਸਿਟੀ ਦੇ ਇੰਚਾਰਜ ਨੇ ਦੱਸਿਆ ਕਿ ਸ਼ੱਕੀ ਥਾਵਾਂ ਤੇ ਚੈਕਿੰਗ ਵੀ ਕੀਤੀ ਜਾ ਰਹੀ ਹੈ। ਜਿਸ ਤਹਿਤ ਸ਼ਮਸ਼ਾਨ ਘਾਟ ਚ ਚੈਕਿੰਗ ਕੀਤੀ ਗਈ। ਇਸ ਦੌਰਾਨ ਕੁਝ ਵਿਅਕਤੀ ਸ਼ਰਾਬ ਪੀ ਰਹੇ ਸਨ। ਉਹਨਾਂ ਨੂੰ ਵਾਰਨਿੰਗ ਵੀ ਦਿਤੀ ਗਈ।