- Advertisement -
HomeHimachalBaddiਪੰਜਾਬ : ASI ਦੇ ਕਤਲ ਮਾਮਲੇ 'ਚ ਪੁਲਿਸ ਵੱਲੋਂ ਕੀਤੀ ਗਈ ਪ੍ਰੈੱਸ...

ਪੰਜਾਬ : ASI ਦੇ ਕਤਲ ਮਾਮਲੇ ‘ਚ ਪੁਲਿਸ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ, ਦੇਖੋ ਵੀਡਿਓ

ਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਪ੍ਰੈਸ ਕਾਨਫਰਸ ਕਰਦੇ ਹੋਏ ਪੁਲਿਸ ਅਧਿਕਾਰੀ ASI ਸਰੂਪ ਸਿੰਘ ਦੇ ਕਤਲ ਦੇ ਮਾਮਲੇ ਵਿਚ ਜਾਨਕਾਰੀ ਦਿੰਦੇ ਹੋਏ ਐਸਪੀ ਦਿਹਾਤੀ ਗੁਰ ਪ੍ਰਤਾਪ ਸਿੰਘ ਸਹੋਤਾ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਨਵਾਂ ਪਿੰਡ ਚੌਂਕੀ ਵਿੱਚ ਤੈਨਾਤ ਏਐਸਆਈ ਸਰੂਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਲੜਕੇ ਨੇ ਜੰਡਿਆਲਾ ਪੁਲਿਸ ਨੂੰ ਬਿਆਨ ਦਰਜ ਕਰਵਾਇਆ ਕਿ ਉਸਦੇ ਪਿਤਾ ਏਐਸਆਈ ਸਰੂਪ ਸਿੰਘ ਦੀ ਕਿਸੇ ਅਣਪਛਾਤੇ ਵਿਅਕਤੀਆਂ ਵੱਲੋਂ ਸਿਰ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਿਸ ਤੋਂ ਤੁਰੰਤ ਮੁੱਖ ਅਫਸਰ ਥਾਣਾ ਜੰਡਿਆਲਾ ਵੱਲੋਂ ਮੌਕੇ ਤੇ ਪਹੁੰਚ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਗਈ।

ਜਿਸ ਦੇ ਚਲਦੇ ਐਸਐਸਪੀ ਦਿਹਾਤੀ ਵੱਲੋਂ ਪੁਲਿਸ ਟੀਮਾਂ ਬਣਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਤੇ ਜਾਂਚ ਦੌਰਾਨ ਸਾਹਮਣੇ ਆਇਆ ਕੀ ਮੁਕੱਦਮਾ ਦਾ ਮੁੱਖ ਦੋਸ਼ੀ ਸ਼ਰਨਪ੍ਰੀਤ ਸਿੰਘ ਪੁੱਤਰ ਗੁਰਦੇਵ ਚੰਦ ਵਾਸੀ ਦਸ਼ਮੇਸ਼ ਨਗਰ ਥਾਣਾ ਤਰਸਿੱਕਾ ਨੂੰ ਨਾਮਜਦ ਕੀਤਾ ਗਿਆ ਹੈ। ਜਿਸ ਦੀ ਗ੍ਰਿਫਤਾਰੀ ਲਈ ਵੱਖ-ਵੱਖ ਟੀਮਾ ਬਣਾ ਕੇ ਰੇਡ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਜਲਦੀ ਹੀ ਗ੍ਰਿਫਤਾਰ ਕਰਕੇ ਉਸ ਕੋਲੋਂ ਵਾਰਦਾਤ ਸਮੇਂ ਵਰਤਿਆ ਗਿਆ ਹੱਥਿਆਰ ਬ੍ਰਾਮਦ ਕੀਤਾ ਜਾਵੇਗਾ। ਜੇਕਰ ਉਸਦੇ ਨਾਲ ਹੋਰ ਵੀ ਕਿਸੇ ਦੀ ਸ਼ਮੂਲੀਅਤ ਪਾਈ ਗਈ ਤਾਂ ਉਸ ਖਿਲਾਫ ਵੀ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਮੁਢਲੀ ਤਫਤੀਸ਼ ਅਤੇ ਹੁਣ ਤੱਕ ਸਾਹਮਣੇ ਆਈ ਸ਼ਹਾਦਤ ਤੋਂ ਇਹ ਮਾਮਲਾ ਨਿੱਜੀ ਰੰਜਿਸ਼ ਦਾ ਹੋਣਾ ਪਾਇਆ ਗਿਆ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

Must Read

- Advertisement -

You cannot copy content of this page