ਪੰਜਾਬ : ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਕੀਤਾ ਧਰਨਾ ਪ੍ਰਦਰਸ਼ਨ, ਦੇਖੋ ਵੀਡਿਓ

ਪੰਜਾਬ : ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਕੀਤਾ ਧਰਨਾ ਪ੍ਰਦਰਸ਼ਨ, ਦੇਖੋ ਵੀਡਿਓ

ਜੰਡਿਆਲਾ : ਪੰਜਾਬ ਵਿੱਚ ਕਈ ਥਾਵਾਂ 'ਤੇ ਕਿਸਾਨਾਂ ਵੱਲੋਂ ਦਿੱਤੇ ਰੇਲ ਰੋਕੋ ਅੰਦੋਲਨ ਦੇ ਸੱਦੇ ਦਾ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ ਅਤੇ ਵੱਖ-ਵੱਖ ਥਾਵਾਂ 'ਤੇ ਕਿਸਾਨਾਂ ਵੱਲੋਂ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰਾਂ ਦੇ ਖ਼ਿਲਾਫ਼ ਤਿੰਨ ਰੋਜ਼ਾ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ ਹੈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੈਂਕੜੇ ਵਰਕਰ ਸਵੇਰ ਤੋਂ ਹੀ ਦੇਵੀਦਾਸ ਪੂਰਾ ਰੇਲਵੇ ਟਰੈਕ ’ਤੇ ਖੜ੍ਹੇ ਹਨ। ਇਸੇ ਤਰ੍ਹਾਂ ਪੰਜਾਬ ਦੇ ਕਈ ਥਾਵਾਂ 'ਤੇ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਫਿਰ ਹੜਾਂ ਦੇ ਨਾਲ ਹੋਏ ਉੱਤਰੀ ਭਾਰਤ ਵਿੱਚ ਹੋਏ ਨੁਕਸਾਨ ਮੁਆਵਜ਼ੇ ਦੀ ਜਿਹੜੀ ਮੰਗ ਕੀਤੀ ਜਾ ਰਹੀ, ਇਸ ਲਈ ਜੰਡਿਆਲਾ ਰੇਲਵੇ ਟਰੈਕ ਜਾਮ ਕੀਤਾ ਜਾਵੇਗਾ। ਕੇਂਦਰ ਸਰਕਾਰ ਦੇ ਨਾਲ ਐਮਐਸਪੀ ਦੀ ਗਰੰਟੀ ਲਖੀਮਪੁਰ ਖੀਵੀ ਦਾ ਇਨਸਾਫ ਅਜੇ ਤੱਕ ਨਹੀਂ ਮਿਲਿਆ। ਉਸ ਨੂੰ ਲੈ ਕੇ ਜਿਹੜਾ ਰੇਲਵੇ ਟਰੈਕ ਜਾਮ ਕੀਤਾ ਗਿਆ। ਪੂਰੇ ਪੰਜਾਬ ਭਰ ਦੇ ਵਿੱਚ ਅੱਜ ਵੱਖ-ਵੱਖ ਜਗ੍ਹਾ ਤੇ ਰੇਲਵੇ ਟਰੈਕ ਜਾਮ ਕੀਤਾ ।ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜੰਡਿਆਲਾ ਗੁਰੂ ਰੇਲਵੇ ਟਰੈਕ ਤੇ ਬੈਠ ਕੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਕੇਂਦਰ ਸਰਕਾਰ ਦੇ ਗ੍ਰਿਹ ਮੰਤਰੀ ਪੰਜਾਬ ਦੇ ਦੌਰੇ ਤੇ ਜਦ ਆਏ ਸੀ ਤਾਂ ਕਿਸਾਨਾਂ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਸਾਡੀਆਂ ਮੰਗਾਂ ਮੰਨ ਲਵੇ ਤਾਂ ਅਸੀਂ ਰੇਲਵੇ ਟਰੈਕ ਨਹੀਂ ਜਾਮ ਕਰਾਂਗੇ।