ਪੰਜਾਬ : ਸੰਤ ਕਰਤਾਰ ਸਿੰਘ ਖ਼ਾਲਸਾ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਕਰਵਾਏ ਗਏ ਧਾਰਮਿਕ ਸਮਾਗਮ, ਦੇਖੋ ਵੀਡਿਓ

ਪੰਜਾਬ : ਸੰਤ ਕਰਤਾਰ ਸਿੰਘ ਖ਼ਾਲਸਾ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਕਰਵਾਏ ਗਏ ਧਾਰਮਿਕ ਸਮਾਗਮ, ਦੇਖੋ ਵੀਡਿਓ

ਅੰਮ੍ਰਿਤਸਰ : ਸੰਤ ਕਰਤਾਰ ਸਿੰਘ ਖਾਲਸਾ ਜੀ ਜਨਮ ਦਿਹਾੜੇ ਦੇ ਸੰਬੰਧ 'ਚ ਖੇਮਕਰਨ ਦੇ ਨਜ਼ਦੀਕੀ ਪਿੰਡ ਭੂਰਾ ਕੋਹਨਾ 'ਚ ਐੱਸਜੀਪੀਸੀ ਮੈਂਬਰ ਭਾਈ ਮਨਜੀਤ ਸਿੰਘ ਅਤੇ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਕਿਹਾ ਸੰਤ ਕਰਤਾਰ ਸਿੰਘ ਜੀ ਖਾਲਸਾ ਨੇ ਸਿੱਖੀ ਦਾ ਪ੍ਰਚਾਰ ਕੀਤਾ। ਉਥੇ ਇੰਦਰਾ ਗਾਂਧੀ ਵੱਲੋਂ ਲਗਾਈ ਗਈ ਐਮਰਜੈਂਸੀ ਦੌਰਾਨ ਐਮਰਜੈਂਸੀ ਦਾ ਵਿਰੋਧ ਕਰਦੇ ਹੋਏ, ਦਿੱਲੀ ਦੇ ਰਾਮਲੀਲਾ ਮੈਦਾਨ ਤੱਕ 37 ਸਿੱਖੀ ਮਾਰਚ ਕੱਢੇ, ਉਨ੍ਹਾਂ ਦੇ ਜਨਮ ਦਿਹਾੜੇ ਮੌਕੇ ਕਰਵਾਏ ਸਮਾਗਮ ਵਿਚ ਹਾਜ਼ਰੀ ਲਗਾਈ। ਇਸ ਮੌਕੇ ਭਾਈ ਮਨਜੀਤ ਸਿੰਘ ਮੈਂਬਰ ਐੱਸਜੀਪੀਸੀ ਨੇ ਕਿਹਾ ਸਾਨੂੰ ਸੰਤ ਕਰਤਾਰ ਸਿੰਘ ਖਾਲਸਾ ਜੀ ਦੇ ਪਾਏ ਪੂਰਨਿਆਂ ਤੇ ਚੱਲਣਾ ਚਾਹੀਦਾ ਹੈ ਸਿੱਖੀ ਨਾਲ ਜੁੜਣਾ ਚਾਹੀਦਾ ਹੈ। ਕਿਉਂਕਿ ਸੰਤ ਕਰਤਾਰ ਸਿੰਘ ਜੀ ਨੇ ਰਾਜਨੀਤਕ ਅਤੇ ਧਾਰਮਿਕ ਤੌਰ ਕੌਮ ਨੂੰ ਜਾਗਰੂਕ ਕੀਤਾ ਅਤੇ ਸਿੱਖੀ ਸਿਧਾਤਾਂ ਲਈ ਅੱਗੇ ਹੋ ਲੜੇ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਯੁੱਧ ਜਾਂ ਲੜਾਈ ਹੋਣ ਤੇ ਸਾਨੂੰ ਆਪਣੇ ਦੁਸ਼ਮਣ ਬਾਰੇ ਪਤਾ ਹੁੰਦਾ ਸੀ ਪਰ ਅੱਜ ਸਰਕਾਰਾਂ ਸਿੱਖੀ ਨੂੰ ਅੰਦਰੂਨੀ ਤੌਰ ਤੇ ਢਾਅ ਲਾ ਰਹੀਆਂ ਹਨ।

ਪੰਜਾਬੀ ਭਾਸ਼ਾ ਅਤੇ ਪੰਜਾਬੀ ਹੱਕਾਂ ਨੂੰ ਖ਼ਤਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਆਜ਼ਾਦੀ ਅਤੇ ਆਜ਼ਾਦੀ ਤੋਂ ਬਾਅਦ ਸਿੱਖਾਂ ਨੇ ਦੇਸ਼ ਲਈ ਬਹੁਤ ਕੁਰਬਾਨੀਆਂ ਕੀਤੀ। ਪਰ ਉਨ੍ਹਾਂ ਕੁਰਬਾਨੀਆਂ ਦਾ ਸਮੇਂ ਦੀਆਂ ਸਰਕਾਰਾਂ ਨੇ ਕੋਈ ਮੁੱਲ ਨਹੀਂ ਪਾਇਆ। ਉਨ੍ਹਾਂ ਅੱਜ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਐੱਸਜੀਪੀਸੀ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਚਰਚਾ ਕੀਤੀ। ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਨੇ ਸੰਤ ਕਰਤਾਰ ਸਿੰਘ ਭਿੰਡਰਾਂਵਾਲਿਆਂ ਦੀ ਸ਼ਹਾਦਤ ਨੂੰ ਸੱਜਦਾ ਕੀਤਾ। ਉੱਥੇ ਹੀ ਉਨ੍ਹਾਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕਦੇ ਕਿਹਾ ਕਿ ਅੱਜ ਪੰਜਾਬ ਵਿਚ ਨਸ਼ਿਆਂ ਦਾ ਬੋਲਬਾਲਾ ਹੈ ਅਤੇ ਆਏ ਦਿਨ ਨੌਜਵਾਨ ਨਸ਼ਿਆਂ ਦੀ ਭੇਂਟ ਚੜ੍ਹ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਨੇ ਗੈਰ ਤਜੁਰਬੇਕਾਰ ਦੱਸਦਿਆਂ ਕਿਹਾ ਕਿ ਲੋਕ ਗ਼ਲਤ ਸਰਕਾਰ ਚੁਣ ਬੈਠੇ ਹਨ। ਜਿਸਨੇ ਹੁਣ ਤੱਕ ਆਪਣਾ ਕੋਈ ਵਾਅਦਾ ਪੂਰਾ ਨਹੀਂ ਕੀਤਾ।