ਪੰਜਾਬ : ਡਿਪਟੀ ਕਮਿਸ਼ਨਰ ਨੂੰ ਮੇਅਰ ਵਿਰੁਧ ਸੌਂਪਿਆ ਮਤਾ, ਦੇਖੋ ਵੀਡਿਓ

ਪੰਜਾਬ : ਡਿਪਟੀ ਕਮਿਸ਼ਨਰ ਨੂੰ ਮੇਅਰ ਵਿਰੁਧ ਸੌਂਪਿਆ ਮਤਾ, ਦੇਖੋ ਵੀਡਿਓ

ਬਠਿੰਡਾ : ਕਾਂਗਰਸ ਪਾਰਟੀ ਨਾਲ ਸਬੰਧਤ ਕੌਂਸਲਰਾਂ ਨੇ ਮੰਗਲਵਾਰ ਨੂੰ ਸੀਨੀਅਰ ਡਿਪਟੀ ਮੇਅਰ ਅਸੋਕ ਪ੍ਰਧਾਨ ਤੇ ਡਿਪਟੀ ਮੇਅਰ ਹਰਮਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਕਮਿਸ਼ਨਰ ਕਮ ਡਿਪਟੀ ਕਮਿਸ਼ਨਰ ਸੌਕਤ ਅਹਿਮਦ ਪਰੇ ਨੂੰ ਮੇਅਰ ਵਿਰੁਧ ਬੇਭਰੋਸਗੀ ਦਾ ਮਤਾ ਸੌਂਪ ਦਿੱਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਸਹਿਤ ਸਮੁੱਚੀ ਕਾਂਗਰਸ ਲੀਡਰਸ਼ਿਪ ਵੀ ਇਕਜੁਟ ਮੌਜੂਦ ਨਜ਼ਰ ਆਈ। ਜਿਸਤੋਂ ਜਾਪਦਾ ਹੈ ਕਿ ਕਾਂਗਰਸ ਹਾਈਕਮਾਂਡ ਨੇ ਵਾਕਿਆ ਹੀ ਹੁਣ ਮੇਅਰ ਨੂੰ ਗੱਦੀਓ ਉਤਾਰਨ ਦੀ ਮੁਹਿੰਮ ਪੂਰੀ ਗੰਭੀਰਤਾ ਨਾਲ ਵਿੱਢੀ ਹੋਈ ਹੈ। ਇਸ ਮੌਕੇ ਮੇਅਰ ਵਿਰੁਧ ਸੌਂਪੇ ਗਏ ਬੇਭਰੋਸਗੀ ਦੇ ਮਤੇ ਉਪਰ 31 ਦੇ ਕਰੀਬ ਕੌਂਸਲਰਾਂ ਦੇ ਦਸਖ਼ਤਾਂ ਦੱਸੇ ਗਏ ਹਨ।

ਜਿੰਨ੍ਹਾਂ ਕਮਿਸ਼ਨਰ ਕੋਲੋਂ ਤੁਰੰਤ ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ਸੱਦ ਕੇ ਮੇਅਰ ਰਮਨ ਗੋਇਲ ਨੂੰ ਅਪਣਾ ਬਹੁਮਤ ਸਾਬਤ ਕਰਨ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਕਮਿਸ਼ਨਰ ਕਮ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਕਾਨੂੰਨ ਦੇ ਮੁਤਾਬਕ ਕੰਮ ਕਰਦੇ ਹੋਏ, ਇਸ ਬੇਭਰੋਸਗੀ ਦੇ ਮਤੇ ਉਪਰ ਕਾਰਵਾਈ ਕਰਨਗੇ। ਦਸਣਾ ਬਣਦਾ ਹੈ ਕਿ ਮੇਅਰ ਰਮਨ ਗੋਇਲ ਨੂੰ ਸਾਬਕਾ ਵਿਤ ਮੰਤਰੀ ਮਨਪ੍ਰੀਤ ਬਾਦਲ ਦੀ ਹਿਮਾਇਤੀ ਮੰਨਿਆ ਜਾਂਦਾ ਹੈ। ਜਿੰਨ੍ਹਾਂ ਸਾਲ 2021 ਵਿਚ ਕਾਂਗਰਸ ਪਾਰਟੀ ਦੇ ਸੀਨੀਅਰ ਕੌਂਸਲਰਾਂ ਨੂੰ ਅੱਖੋ-ਪਰੋਖੇ ਕਰਦਿਆਂ ਪਹਿਲੀ ਵਾਰ ਜਿੱਤੀ ਬੀਬੀ ਰਮਨ ਗੋਇਲ ਦੇ ਸਿਰ ਮੇਅਰ ਦਾ ਤਾਜ਼ ਸਜ਼ਾ ਦਿੱਤਾ ਸੀ।