ਪੰਜਾਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ SGPC ਦੇ ਮੈਂਬਰਾਂ ਦੇ ਨਾਲ ਕੀਤੀ ਮੁਲਾਕਾਤ, ਦੇਖੋ ਵੀਡਿਓ

ਪੰਜਾਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ SGPC ਦੇ ਮੈਂਬਰਾਂ ਦੇ ਨਾਲ ਕੀਤੀ ਮੁਲਾਕਾਤ, ਦੇਖੋ ਵੀਡਿਓ

ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਐਸਜੀਪੀਸੀ ਦੇ ਮੈਂਬਰਾਂ ਦੇ ਨਾਲ ਮੁਲਾਕਾਤ ਕਰਨ ਵਾਸਤੇ ਅਤੇ ਉਹਨਾਂ ਨਾਲ ਮੀਟਿੰਗ ਕਰਨ ਵਾਸਤੇ ਪਹੁੰਚ ਰਹੇ ਹਨ। ਕਿਉਂਕਿ ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਪ੍ਰਧਾਨ ਦੀ ਨਿਯੁਕਤੀ ਕੀਤੀ ਜਾਵੇਗੀ। ਉਥੇ ਹੀ ਸ਼੍ਰੋਮਣੀ ਕਮੇਟੀ ਦਾ 2 ਵਾਰ ਕਾਰਜਕਾਰ ਸੰਭਾਲਣ ਵਾਲੇ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦਾ ਤੀਸਰੀ ਵਾਰ ਪ੍ਰਧਾਨ ਬਣਾਉਣ ਦੀ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਜਿਸ ਨੂੰ ਲੈ ਕੇ ਹਰਜਿੰਦਰ ਸਿੰਘ ਧਾਮੀ ਵੱਲੋਂ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦੇ ਹੋਏ ਕਿਹਾ ਗਿਆ ਕਿ ਜੋ ਵੀ ਉਹਨਾਂ ਨੂੰ ਮੇਰੇ ਤੋਂ ਇੱਛਾਵਾਂ ਹੋਣਗੀਆਂ, ਉਸ ਨੂੰ ਪੂਰਾ ਕੀਤਾ ਜਾਵੇਗਾ।

ਉਥੇ ਉਹਨਾਂ ਨੇ ਸ਼੍ਰੋਮਣੀ ਕਮੇਟੀ ਦੀ ਚੋਣਾਂ ਬਾਰੇ ਬੋਲਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਜਿਆਦਾ ਤੋਂ ਜਿਆਦਾ ਵੋਟਾਂ ਬਣਾਉਣੀਆਂ ਚਾਹੀਦੀਆਂ ਹਨ ਤਾਂ ਜੋ ਕਿ ਗੈਰ ਸਿੱਖ ਇਸ ਵਿੱਚ ਹਿੱਸਾ ਨਾ ਲੈ ਸਕਣ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦੇ ਹੋਏ ਜੋ ਉਹਨਾਂ ਦੇ ਨਾਮ ਤੇ ਮੋਹਰ ਲਗਾਈ ਜਾ ਰਹੀ ਹੈ, ਉਸ ਦਾ ਵੀ ਸਵਾਗਤ ਕੀਤਾ ਗਿਆ। ਉਹਨਾਂ ਨੇ ਕਿਹਾ ਕਿ ਜੋ ਉਹਨਾਂ ਵੱਲੋਂ ਪਿਛਲੇ 2 ਸਾਲਾਂ ਵਿੱਚੋਂ ਕਾਰਜ ਸ਼ੁਰੂ ਕੀਤੇ ਗਏ ਹਨ। ਉਸ ਨੂੰ ਪੂਰਾ ਕਰਨ ਵਾਸਤੇ ਉਹਨਾਂ ਨੂੰ ਸਮਾਂ ਦਿੱਤਾ ਜਾ ਰਿਹਾ ਹੈ। ਜਿਸ ਦਾ ਉਹ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦੇ ਹਨ। ਉਹਨਾਂ ਨੇ ਕਿਹਾ ਕਿ ਬੰਦੀ ਸਿੰਘਾਂ ਨੂੰ ਲੈ ਕੇ ਵੀ ਕੱਲ ਇਸ ਵਿੱਚ ਪ੍ਰਸਤਾਵ ਰੱਖਿਆ ਜਾਵੇਗਾ ਤਾਂ ਜੋ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਉਚਿਤ ਕਦਮ ਚੁੱਕੇ ਜਾ ਸਕਣ।

ਉਥੇ ਹੀ ਉਹਨਾਂ ਵੱਲੋਂ ਪੰਜਾਬ ਵਿੱਚ ਹੋਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਬਾਰੇ ਬੋਲਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਵੱਧ ਚੜ ਕੇ ਆਪਣੀਆਂ ਵੋਟਾਂ ਤਿਆਰ ਕਰਨੀਆਂ ਚਾਹੀਦੀਆਂ ਹਨ। ਤਾਂ ਜੋ ਕਿ ਗੈਰ ਸਿੱਖ ਇਸ ਵਿੱਚ ਸ਼ਿਰਕਤ ਨਾ ਕਰ ਸਕਣ। ਉਹਨਾਂ ਨੇ ਕਿਹਾ ਕਿ ਨਾ ਤਾਂ ਸਰਕਾਰ ਵੱਲੋਂ ਇਸ ਦੀ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ ਅਤੇ ਨਾ ਹੀ ਹਜੇ ਤੱਕ ਇਹ ਸਾਫ ਕੀਤਾ ਜਾ ਰਿਹਾ ਹੈ, ਕਿ ਚੋਣਾਂ ਕਦੋਂ ਤੱਕ ਹੋਣਗੀਆਂ। ਉਥੇ ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਲੇਕਿਨ ਸਾਨੂੰ ਸਾਰਿਆਂ ਨੂੰ ਮਿਲ ਕੇ ਆਪਣੀਆਂ ਵੋਟਾਂ ਜਰੂਰ ਤਿਆਰ ਕਰਨੇ ਚਾਹੀਦੀਆਂ ਹਨ, ਤਾਂ ਜੋ ਕਿ ਅਸੀਂ ਆਪਣੇ ਚੋਣਾਂ ਦੇ ਵਿੱਚ ਹਿੱਸਾ ਲੈ ਸਕੀਏ।