ਪੰਜਾਬ : ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਪ੍ਰਧਾਨ ਨੇ ਵਿਸ਼ਾਲ ਸ਼ੋਭਯਾਤਰਾ ਕੱਢ ਕੇ ਦੁਸਹਿਰਾ ਮਨਾਉਣ ਦਾ ਕੀਤਾ ਐਲਾਨ, ਦੇਖੋ ਵੀਡਿਓ

ਪੰਜਾਬ : ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਪ੍ਰਧਾਨ ਨੇ ਵਿਸ਼ਾਲ ਸ਼ੋਭਯਾਤਰਾ ਕੱਢ ਕੇ ਦੁਸਹਿਰਾ ਮਨਾਉਣ ਦਾ ਕੀਤਾ ਐਲਾਨ, ਦੇਖੋ ਵੀਡਿਓ

ਪਟਿਆਲਾ : ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਪ੍ਰਧਾਨ ਹਰੀਸ਼ ਸਿੰਗਲਾ ਨੇ ਪਟਿਆਲਾ ਦੀਆਂ ਸਮੂਹ ਹਿੰਦੂ ਜਥੇਬੰਦੀਆਂ ਅਤੇ ਸ਼੍ਰੀ ਹਿੰਦੂ ਤਖਤ ਦੇ ਨਾਲ ਮਿਲ ਕੇ ਇੱਕ ਮਹੀਨਾ ਪਹਿਲਾਂ ਭਗਵਾਨ ਸ਼੍ਰੀ ਰਾਮ ਜੀ ਦੇ ਵਿਜੇਦਸ਼ਮੀ ਦੇ ਤਿਉਹਾਰ ਮੌਕੇ ਵਿਸ਼ਾਲ ਸ਼ੋਭਯਾਤਰਾ ਕੱਢ ਕੇ ਦੁਸਹਿਰਾ ਮਨਾਉਣ ਦਾ ਐਲਾਨ ਕੀਤਾ ਸੀ। ਜਿਸਦੇ ਚਲਦੇ ਹਰੀਸ਼ ਸਿੰਗਲਾ ਦਾ ਉਦੇਸ਼ ਹੈ ਕਿ ਭਗਵਾਨ ਸ਼੍ਰੀ ਰਾਮ ਦਾ ਨਾਮ ਹਰ ਘਰ ਤੱਕ ਪਹੁੰਚੇ। ਇਸ ਮਕਸਦ ਨਾਲ ਹਰੀਸ਼ ਸਿੰਗਲਾ ਨੇ ਪਟਿਆਲਾ ਸ਼ਹਿਰ ਦੇ ਸਾਰੇ ਬਜ਼ਾਰਾਂ, ਦੁਕਾਨਾਂ ਅਤੇ ਰਾਸ਼ਟਰੀ ਰਾਜ ਮਾਰਗਾਂ 'ਤੇ ਭਗਵਾਨ ਸ਼੍ਰੀ ਰਾਮ ਜੀ ਦੇ 10000 ਝੰਡੇ ਲਗਾਏ ਗਏ। ਜਿਸ ਨਾਲ ਪੂਰਾ ਸ਼ਹਿਰ ਭਗਵਾਨ ਸ਼੍ਰੀ ਰਾਮ ਜੀ ਦੇ ਰੰਗਾਂ 'ਚ ਰੰਗਿਆ ਨਜ਼ਰ ਆਉਣ ਲੱਗਾ। ਸਮੂਹ ਆਟੋ ਰਿਕਸ਼ਾ ਚਾਲਕਾਂ ਨੇ ਵੀ ਆਪਣੇ ਆਟੋ ਰਿਕਸ਼ਿਆਂ 'ਤੇ ਭਗਵਾਨ ਸ਼੍ਰੀ ਰਾਮ ਜੀ ਦੇ ਝੰਡੇ ਲਗਾਕੇ ਭਾਰੀ ਉਤਸ਼ਾਹ ਦਿਖਾਇਆ। ਵੱਡੀ ਗਿਣਤੀ 'ਚ ਲੋਕ ਸ਼ਿਵ ਸੈਨਾ ਦਫਤਰ ਤੋਂ ਭਗਵਾਨ ਸ਼੍ਰੀ ਰਾਮ ਜੀ ਦੇ ਝੰਡੇ ਲੈ ਕੇ ਆਪਣੇ ਘਰਾਂ 'ਚ ਲਗਾ ਰਹੇ ਹਨ।

ਸਿੰਗਲਾ ਨੇ ਕਿਹਾ ਕਿ ਭਗਵਾਨ ਸ਼੍ਰੀ ਰਾਮ ਜੀ ਦਾ ਸਾਰੇ ਭਾਈਚਾਰਿਆਂ ਦੇ ਲੋਕ ਸਤਿਕਾਰ ਕਰਦੇ ਹਨ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦੇਣ ਵਾਲੀ ਇਹ ਯਾਤਰਾ ਪੰਜਾਬ ਵਿਚ ਹਰਮਨ ਪਿਆਰੀ ਯਾਤਰਾ ਬਣ ਚੁੱਕੀ ਹੈ। ਜਿਸ ਕਾਰਨ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਘਬਰਾ ਗਈ ਹੈ ਤੇ ਪੰਜਾਬ ਸਰਕਾਰ ਦੇ ਹੁਕਮਾਂ ਤੇ ਪਟਿਆਲਾ ਪ੍ਰਸ਼ਾਸਨ ਕੋਈ ਨਾ ਕੋਈ ਬਹਾਨਾ ਬਣਾਕੇ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਰਿਹਾ ਹੈ, ਜੋ ਬੇਹੱਦ ਮੰਦਭਾਗਾ ਕੰਮ ਹੈ। ਹਰੀਸ਼ ਸਿੰਗਲਾ ਨੇ ਕਿਹਾ ਕਿ ਸਾਡੀ ਯਾਤਰਾ ਪੂਰੀ ਤਰ੍ਹਾਂ ਧਾਰਮਿਕ ਹੈ ਅਤੇ ਇਸ ਦਾ ਰਾਜਨੀਤੀ ਨਾਲ ਕੋਈ ਸਬੰਧ ਨਹੀਂ ਹੈ। ਸਿੰਗਲਾ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਪੱਸ਼ਟ ਕਰਨਾ ਚਾਹੁੰਦੇ ਹਨ ਕਿ ਜੇਕਰ ਸੀ.ਐਮ ਮਾਨ ਅਤੇ ਆਮ ਆਦਮੀ ਪਾਰਟੀ ਉਨ੍ਹਾਂ ਤੋਂ ਇੰਨੇ ਹੀ ਡਰਦੇ ਹਨ ਤਾਂ ਉਹ ਲਿਖਤੀ ਤੌਰ 'ਤੇ ਹਲਫ਼ਨਾਮਾ ਦੇਣ ਲਈ ਤਿਆਰ ਹਨ ਕਿ ਉਹ 2024 ਦੀ ਲੋਕ ਸਭਾ ਚੋਣ ਨਹੀਂ ਲੜਨਗੇ ਪਰ 'ਆਪ' ਸਰਕਾਰ ਨੂੰ ਨਿਸ਼ਾਨਾ ਬਣਾਉਣਾ ਬੰਦ ਕਰਨਾ ਚਾਹੀਦਾ ਹੈ।