ਪੰਜਾਬ : ਬੇਅਦਬੀ ਦੀ ਘਟਨਾ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਹੱਥਾਂ 'ਚ ਤਖਤੀਆਂ ਫੜ ਕੇ ਕੀਤਾ ਰੋਸ਼ ਪ੍ਰਦਰਸ਼ਨ, ਦੇਖੋ ਵੀਡਿਓ

ਪੰਜਾਬ : ਬੇਅਦਬੀ ਦੀ ਘਟਨਾ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਹੱਥਾਂ 'ਚ ਤਖਤੀਆਂ ਫੜ ਕੇ ਕੀਤਾ ਰੋਸ਼ ਪ੍ਰਦਰਸ਼ਨ, ਦੇਖੋ ਵੀਡਿਓ

ਅੰਮ੍ਰਿਤਸਰ : 18 ਦਸੰਬਰ 2021 ਨੂੰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਸ਼ਾਮ ਵੇਲੇ ਇੱਕ ਸ਼ਰਾਰਤੀ ਵਿਅਕਤੀ ਵੱਲੋਂ ਦਰਬਾਰ ਸਾਹਿਬ ਦੇ ਅੰਦਰ ਦਾਖਲ ਹੋ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਨੂੰ ਕਿ ਮੌਕੇ ਤੇ ਐਸਜੀਪੀਸੀ ਦੀ ਮਲਾਜਮਾ ਵੱਲੋਂ ਤੇ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਕਾਬੂ ਕਰ ਲਿੱਤਾ ਗਿਆ ਤੇ ਬਾਅਦ ਵਿੱਚ ਉਸ ਵਿਅਕਤੀ ਦਾ ਸਿੱਖ ਪੰਥ ਵੱਲੋਂ ਸੋਧਾ ਵੀ ਲਾ ਦਿੱਤਾ ਗਿਆ ਸੀ ਅਤੇ 2 ਸਾਲ ਬੀਤ ਜਾਣ ਦੇ ਬਾਵਜੂਦ ਵੀ ਬੇਅਦਬੀ ਕਰਨ ਦੇ ਅਗਰ ਕੌਣ ਲੋਕ ਸੀ। ਉਸ ਦਾ ਅੱਜ ਤੱਕ ਸਰਕਾਰ ਅਤੇ ਪੁਲਿਸ ਪਤਾ ਨਹੀਂ ਲਗਾ ਸਕੀ। ਜਿਸ ਦੇ ਰੋਸ ਵਜੋਂ ਅੱਜ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਅਕਾਲ ਤਖਤ ਸਾਹਿਬ ਤੇ ਬਾਹਰ ਹੱਥਾਂ ਵਿੱਚ ਤਖਤੀਆਂ ਫੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ ਹੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਅਕਾਲ ਤਖਤ ਸਾਹਿਬ ਤੇ ਜਾ ਕੇ ਅਰਦਾਸ ਬੇਨਤੀ ਕੀਤੀ ਗਈ ਅਤੇ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ 18 ਦਸੰਬਰ 2021 ਨੂੰ ਸ਼੍ਰੀ ਦਰਬਾਰ ਸਾਹਿਬ ਵਿੱਚ ਵਾਪਰੀ ਘਟਨਾ ਬਹੁਤ ਹੀ ਮੰਦਭਾਗੀ ਸੀ। ਇਸ ਘਟਨਾ ਦੇ ਪਿੱਛੇ ਦੀਆਂ ਤਾਕਤਾਂ ਅੱਜ ਤੱਕ ਸਾਹਮਣੇ ਨਹੀਂ ਆ ਪਾਈਆਂ ਅਤੇ ਸਿੱਖ ਜਥੇਬੰਦੀਆਂ ਨੇ ਕਿਹਾ ਕਿ ਅਸੀਂ ਇਹ ਸਮਝਦੇ ਆ ਭਾਰਤੀ ਡੀਪ ਸਕਿਉਰਟੀ ਦਾ ਇੱਕ ਮੋਹਰਾ ਸੀ।

ਜਿਸ ਬਾਰੇ ਅੱਜ ਤੱਕ ਕੋਈ ਵੀ ਪਤਾ ਨਹੀਂ ਚੱਲ ਸਕਿਆ ਕਿ ਉਹ ਕੌਣ ਸੀ ਅਤੇ ਕਿੱਥੋਂ ਆਇਆ ਤੇ ਕਿੱਥੋਂ ਦਾ ਰਹਿਣ ਵਾਲਾ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਉਸ ਵਿਅਕਤੀ ਦੀ ਅੱਜ ਤੱਕ ਪਹਿਚਾਣ ਨਹੀਂ ਹੋਈ ਤੇ ਨਾ ਹੀ ਉਸ ਵਿਅਕਤੀ ਬਾਰੇ ਅੱਜ ਤੱਕ ਕਿਸੇ ਨੇ ਕਲੇਮ ਕੀਤਾ। ਅੱਗੇ ਬੋਲਦੇ ਹੋਏ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਅਸੀਂ ਇਹ ਸਮਝਦੇ ਆਂ ਕਿ ਜਿਹੜੀ ਇਹ ਡੀਪ ਸਟੇਟ ਦਾ ਕੰਮ ਹੈ। ਭਾਰਤੀ ਸਟੇਟ ਦਾ ਜਿਹੜਾ ਕੰਮ ਹੈ ਇਹ ਦੁਨੀਆਂ ਦੇ ਅੰਦਰ ਨਸ਼ਰ ਹੋ ਰਿਹਾ। ਅਸੀਂ ਅੱਜ ਐਸਜੀਪੀਸੀ ਨੂੰ ਅਤੇ ਸ਼੍ਰੀ ਅਕਾਲ ਤਖਤ ਜਥੇਦਾਰ ਸਾਹਿਬ ਨੂੰ ਬੇਨਤੀ ਕੀਤੀ ਹੈ ਕਿ ਤੁਸੀਂ ਇਸ ਬਾਰੇ ਸੁਹਿਰਦ ਹੋਵੋ। ਦੂਜੇ ਪਾਸੇ ਇਸ ਮਾਮਲੇ ਚ ਬੋਲਦੇ ਹੋਏ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਹੁਣਾਂ ਨੇ ਕਿਹਾ ਕਿ 18 ਦਸੰਬਰ 2021 ਨੂੰ ਸ਼੍ਰੀ ਹਰਿਮੰਦਰ ਸਾਹਿਬ ਦੇ ਅੰਦਰ ਵਾਪਰੀ ਘਟਨਾ ਨੂੰ ਯਾਦ ਕਰਦੇ ਹੋਏ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ ਕੀਤੀ ਗਈ ਹੈ, ਕਿ ਜਿੰਨੀਆਂ ਵੀ ਪੰਜਾਬ ਦੇ ਵਿੱਚ ਗੁਰਦੁਆਰਾ ਸਾਹਿਬਾਨਾਂ ਦੇ ਵਿੱਚ ਬੇਅਦਬੀਆਂ ਹੋ ਰਹੀਆਂ ਹਨ। ਉਹਨਾਂ ਦੇ ਉੱਪਰ ਗੁਰੂ ਸਾਹਿਬ ਆਪ ਕਿਰਪਾ ਕਰਨ ਤੇ ਉਹਨਾਂ ਦੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿਵਾਉਣ। ਕਿਉਂਕਿ ਸਿੱਖ ਕੌਮ ਦੀ ਆਸ ਸਰਕਾਰਾਂ ਤੋਂ ਬਿਲਕੁਲ ਖਤਮ ਹੁੰਦੀ ਜਾ ਰਹੀ ਹੈ। ਉਹਨਾਂ ਕਿਹਾ ਨਾ ਹੀ ਸਰਕਾਰਾਂ ਨੇ ਬੇਅਦਬੀਆਂ ਦੇ ਮੇਨ ਦੋਸ਼ੀ ਸਾਡੇ ਸਾਹਮਣੇ ਕਰਨੇ ਨੇ ਤੇ ਇਸ ਲਈ ਅਸੀਂ ਅਕਾਲ ਤਖਤ ਸਾਹਿਬ ਤੇ ਹੀ ਅਰਦਾਸ ਕਰ ਰਹੇ ਹਾਂ ਕਿ ਗੁਰੂ ਮਹਾਰਾਜ ਆਪ ਦੋਸ਼ੀਆਂ ਨੂੰ ਸਜ਼ਾ ਦੇਣ।