ਪੰਜਾਬ : ਸੁਖਬੀਰ ਸਿੰਘ ਬਾਦਲ ਨੇ CM ਭਗਵੰਤ ਮਾਨ ਤੇ ਕਸੇ ਤੰਜ, ਦੇਖੋ ਵੀਡਿਓ

ਪੰਜਾਬ : ਸੁਖਬੀਰ ਸਿੰਘ ਬਾਦਲ ਨੇ CM ਭਗਵੰਤ ਮਾਨ ਤੇ ਕਸੇ ਤੰਜ, ਦੇਖੋ ਵੀਡਿਓ

ਲੁਧਿਆਣਾ :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਨਾਲ ਤਬਾਹ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਭਗਵੰਤ ਮਾਨ ਸੂਬੇ ਦਾ ਨਕਲੀ ਮੁੱਖ ਮੰਤਰੀ ਹੈ । ਜੋ ਦਿੱਲੀ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਹੈ। ਇਕ ਪਾਸੇ ਉਹ ਕੇਂਦਰੀ ਸਰਵੇਖਣ ਨਾ ਹੋਣ ਦੇਣ ਦੀ ਗੱਲ ਕਰਦੇ ਹਨ। ਉਥੇ ਉਨ੍ਹਾਂ ਦਾ ਪੋਰਟਲ ਕੁਝ ਹੋਰ ਹੀ ਦੱਸਦਾ ਹੈ। ਉਹ ਨਕਲੀ ਮੁੱਖ ਮੰਤਰੀ ਨਾਲ ਕੋਈ ਵੀ ਬਹਿਸ ਨਹੀਂ ਕਰਨਗੇ।

ਸੁਖਬੀਰ ਸਿੰਘ ਬਾਦਲ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਹੇਸ਼ ਇੰਦਰ ਸਿੰਘ ਗਰੇਵਾਲ ਦੀ ਰਿਹਾਇਸ਼ ’ਤੇ ਵਰਕਰਾਂ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ । 1 ਨਵੰਬਰ ਨੂੰ ਭਗਵੰਤ ਮਾਨ ਵੱਲੋਂ ਸੱਦੀ ਮਹਾ ਬਹਿਸ ਤੇ ਵੀ ਜਵਾਬ ਦਿੱਤਾ। ਸੁਖਬੀਰ ਪਾਰਟੀ ਵਰਕਰਾਂ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਲੁਧਿਆਣਾ ਦੇ ਮਾਡਲ ਟਾਊਨ ਪਹੁੰਚੇ ਸਨ। ਜਿਸ ਨੂੰ ਉਨ੍ਹਾਂ ਆਪਣਾ ਨਿੱਜੀ ਪ੍ਰੋਗਰਾਮ ਦੱਸਿਆ ਹੈ।