ਪੰਜਾਬ : ਸ੍ਰੀ ਦਰਬਾਰ ਸਾਹਿਬ 'ਚ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ, ਦੇਖੋ ਵੀਡਿਓ

ਪੰਜਾਬ : ਸ੍ਰੀ ਦਰਬਾਰ ਸਾਹਿਬ 'ਚ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ, ਦੇਖੋ ਵੀਡਿਓ

ਹੁਸ਼ਿਆਰਪੁਰ/ ਸ਼ੌਨੂੰ ਥਾਪਰ : ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸੰਗਤਾਂ ਤੇ ਐਸਜੀਪੀਸੀ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਬੜੇ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਜਿਸਦੇ ਚਲਦੇ ਗੁਰਦੁਆਰਾ ਰਾਮਸਰ ਤੋਂ ਅਲੌਕਿਕ ਨਗਰ ਕੀਰਤਨ ਵੀ ਸਜਾਇਆ ਗਿਆ ਤਾਂ ਦੂਜੇ ਪਾਸੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਦੇਸੀ ਤੇ ਵਿਦੇਸ਼ੀ ਫੁੱਲਾਂ ਦੀ ਸਜਾਵਟ ਵੀ ਦੇਖਣ ਨੂੰ ਮਿਲੀ ਜਿਸਦੇ ਚਲਦੇ ਸ੍ਰੀ ਦਰਬਾਰ ਸਾਹਿਬ ਵਿਖੇ ਜਲੌਅ ਸਾਬੀ ਸਜਾਏ ਗਏ।

ਉੱਥੇ ਹੀ ਦੇਰ ਸ਼ਾਮ ਰਹਿਰਾਸ ਦੇ ਪਾਠ ਤੋਂ ਬਾਅਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਅਲੌਕਿਕ ਆਤਿਸ਼ਬਾਜ਼ੀ ਦਾ ਨਜ਼ਾਰਾ ਵੀ ਦੇਖਣ ਨੂੰ ਮਿਲਿਆ। ਦੂਰੋਂ ਨੇੜਿਓਂ ਆਈ ਸੰਗਤ ਵੱਲੋਂ ਅਲੌਕਿਕ ਆਤਿਸ਼ਬਾਜ਼ੀ ਦਾ ਨਜ਼ਾਰਾ ਆਪਣੇ ਮੋਬਾਇਲ ਫੋਨਾਂ ਵਿੱਚ ਵੀ ਕੈਦ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਰਧਾਲੂਆਂ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਆਏ ਹਨ।

ਉਨ੍ਹਾਂ ਨੇ ਅਲੌਕਿਕ ਆਤਿਸ਼ਬਾਜ਼ੀ ਦਾ ਨਜ਼ਾਰਾ ਦੇਖਿਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਨਜ਼ਾਰਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਇਲਾਵਾ ਹੋਰ ਕਿਤੇ ਵੀ ਦੇਖਣ ਨੂੰ ਨਹੀਂ ਮਿਲਦਾ। ਅੱਗੇ ਬੋਲਦੇ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਬਹੁਤ ਵਧੀਆ ਇੰਤਜ਼ਾਮ ਕੀਤੇ ਹੋਏ ਹਨ।