ਪੰਜਾਬ : ਪਟਾਕੇ ਚਲਾਉਣ ਲਈ ਪ੍ਰਸ਼ਾਸਨ ਨੇ ਜਾਰੀ ਕੀਤਾ ਆਦੇਸ਼, ਦੇਖੋ ਵੀਡਿਓ

ਪੰਜਾਬ : ਪਟਾਕੇ ਚਲਾਉਣ ਲਈ ਪ੍ਰਸ਼ਾਸਨ ਨੇ ਜਾਰੀ ਕੀਤਾ ਆਦੇਸ਼, ਦੇਖੋ ਵੀਡਿਓ

ਲੁਧਿਆਣਾ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਦਿਵਾਲੀ, ਗੁਰਪੁਰਬ, ਕ੍ਰਿਸਮਿਸ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕਰ ਦਿੱਤਾ ਗਿਆ ਹੈ। ਨਿਰਧਾਰਿਤ ਕੀਤੇ ਸਮੇਂ ਤੋਂ ਪਹਿਲਾਂ ਜਾਂ ਇਸ ਤੋਂ ਬਾਅਦ ਪਟਾਕੇ ਚਲਾਉਣ ਅਤੇ ਗਰੀਨ ਪਟਾਕਿਆਂ ਤੋਂ ਇਲਾਵਾ ਹੋਰ ਪਟਾਕੇ ਚਲਾਉਣ ਤੇ ਪੂਰਨ ਤੌਰ ਉੱਪਰ ਪਾਬੰਦੀ ਲਗਾਈ ਗਈ ਹੈ। 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੀਵਾਲੀ ਗੁਰਪੁਰਬ ਅਤੇ ਕ੍ਰਿਸਮਸ ਮੌਕੇ ਪਟਾਕੇ ਚਲਾਉਣ ਸਬੰਧੀ ਸਮਾਂ ਨਿਰਧਾਰਿਤ ਹੈ। ਦੀਵਾਲੀ ਮੌਕੇ 8 ਵਜੇ ਤੋਂ 10 ਵਜੇ ਤੱਕ ਅਤੇ ਕ੍ਰਿਸਮਸ ਮੌਕੇ 11:55 ਤੋਂ ਲੈ ਕੇ 12:30 ਰਾਤ ਤੇ ਗੁਰਪੁਰਬ ਮੌਕੇ ਸਵੇਰੇ 4:00 ਵਜੇ ਤੋਂ ਸਵੇਰੇ 5 ਵਜੇ ਤੱਕ 1 ਘੰਟਾ, ਰਾਤ 9 ਵਜੇ ਤੋਂ 10 ਵਜੇ ਤੱਕ 1 ਘੰਟਾ ਚਲਾਉਣ ਦੀ ਛੋਟ ਦਿੱਤੀ ਗਈ ਹੈ।