ਪੰਜਾਬ : 2 ਪਰਿਵਾਰਾਂ ਦੇ ਝਗੜੇ ਦਾ ਮਾਮਲਾ, ਪੀੜਤ ਪਰਿਵਾਰਾਂ ਨੇ ਪੁਲਿਸ ਨੇ ਖਿਲਾਫ ਲਗਾਇਆ ਧਰਨਾ, ਦੇਖੋ ਵੀਡਿਓ

ਪੰਜਾਬ  : 2 ਪਰਿਵਾਰਾਂ ਦੇ ਝਗੜੇ ਦਾ ਮਾਮਲਾ, ਪੀੜਤ ਪਰਿਵਾਰਾਂ ਨੇ ਪੁਲਿਸ ਨੇ ਖਿਲਾਫ ਲਗਾਇਆ ਧਰਨਾ, ਦੇਖੋ ਵੀਡਿਓ

ਅੰਮ੍ਰਿਤਸਰ : ਪੰਜਾਬ ਪੁਲਿਸ ਅਕਸਰ ਹੀ ਆਪਣੇ ਵਿਵਾਦਾਂ ਦੇ ਕਰਕੇ ਸੁਰਖੀਆਂ ਵਿੱਚ ਰਹਿੰਦੀ ਹੈ। ਉਥੇ ਹੀ ਅੰਮ੍ਰਿਤਸਰ ਦੇ ਵਿੱਚ ਵੀ ਪੰਜਾਬ ਪੁਲਿਸ ਦੇ ਉੱਤੇ ਕਈ ਸਵਾਲੀਆਂ ਨਿਸ਼ਾਨ ਖੜੇ ਹੋਏ ਹਨ। ਜਿਸ ਵਿੱਚ ਉਹਨਾਂ ਵੱਲੋਂ ਦੋ ਪਰਿਵਾਰਾਂ ਦੇ ਝਗੜੇ ਨੂੰ ਲੈ ਕੇ 751 ਕੀਤੀ ਗਈ। ਲੇਕਿਨ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਸੀ ਕਿ ਅਸੀਂ ਕੋਈ ਵੀ ਸ਼ਿਕਾਇਤ ਪੁਲਿਸ ਨੂੰ ਨਹੀਂ ਦਿੱਤੀ। ਉੱਥੇ ਹੀ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਜਾਣ ਬੁਝ ਕੇ ਉਹਨਾਂ ਦੇ ਬੱਚਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਮੋਟੇ ਪੈਸੇ ਉਹਨਾਂ ਕੋਲੋਂ ਮੰਗੇ ਜਾ ਰਹੇ ਹਨ। ਜਿਸ ਦੇ ਰੋਸ਼ ਤੇ ਚਲਦਿਆਂ ਅਸੀਂ ਇਹ ਧਰਨਾ ਪ੍ਰਦਰਸ਼ਨ ਕਰ ਰਹੇ ਹਾਂ।

ਉੱਥੇ ਦੂਸਰੇ ਪਾਸੇ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਉਹਨਾਂ ਵੱਲੋਂ ਧਰਨਾ ਚੁੱਕਣ ਲਈ ਹਰ ਇੱਕ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਸੀ। ਉੱਥੇ ਹੀ ਦੂਸਰੇ ਪਾਸੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਇਹਨਾਂ ਦੇ ਖਿਲਾਫ 751 ਦਾ ਮਾਮਲਾ ਸਾਹਮਣੇ ਆਇਆ ਸੀ।ਕਿਉਂਕਿ ਇਹਨਾਂ ਵੱਲੋਂ ਬੀਤੇ ਦਿਨ ਕਾਫੀ ਲੜਾਈ ਕੀਤੀ ਗਈ ਸੀ। ਜਿਸ ਤੋਂ ਬਾਅਦ ਇਹਨਾਂ ਦੇ ਮੁੰਡਿਆਂ ਨੂੰ ਗਿਰਫਤਾਰ ਕੀਤਾ ਗਿਆ ਸੀ ਅਤੇ ਹੁਣ ਅਸੀਂ ਧਰਨਾ ਪ੍ਰਦਰਸ਼ਨ ਖਤਮ ਕਰਵਾ ਦਿੱਤਾ ਹੈ। ਉਹਨਾਂ ਕਿਹਾ ਕਿ ਟਰੈਫਿਕ ਨੂੰ ਸੁਚਾਰੂ  ਢੰਗ ਨਾਲ ਚਲਵਾ ਦਿੱਤਾ ਗਿਆ ਹੈ।