ਪੰਜਾਬ : ਦੰਗਾ ਪੀੜਤ ਪਰਿਵਾਰਾਂ ਨੇ ਫੂਕਿਆ ਸਰਕਾਰ ਦਾ ਪੁਤਲਾ, ਦੇਖੋ ਵੀਡਿਓ

ਪੰਜਾਬ : ਦੰਗਾ ਪੀੜਤ ਪਰਿਵਾਰਾਂ ਨੇ ਫੂਕਿਆ ਸਰਕਾਰ ਦਾ ਪੁਤਲਾ, ਦੇਖੋ ਵੀਡਿਓ

ਲੁਧਿਆਣਾ : 1984 ਪੀੜਤਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੁਣਵਾਈ ਨਾ ਹੋਣ ਦੇ ਚਲਦਿਆਂ, ਪੰਜਾਬ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ। ਜਿੱਥੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਵੀ ਫੂਕਿਆ ਗਿਆ। ਲੁਧਿਆਣਾ ਦੇ ਜਗਰਾਉਂ ਪੁਲ ਉੱਪਰ ਪ੍ਰਦਰਸ਼ਨ ਦੇ ਦੌਰਾਨ ਵੱਡਾ ਜਾਮ ਲੱਗ ਗਿਆ। ਜਿੱਥੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਪ੍ਰਦਰਸ਼ਨਕਾਰੀ ਨੂੰ ਸਮਝਾਉਣ ਦੀ ਕੋਸ਼ਿਸ਼ ਜਰੂਰ ਕੀਤੀ ਗਈ, ਪਰ ਪੁਲਿਸ ਬੇਬਸ ਨਜ਼ਰ ਆਈ । ਇਸ ਮੌਕੇ ਤੇ ਬੋਲਦੇ ਹੋਏ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮਾਨਯੋਗ ਹਾਈਕੋਰਟ ਵੱਲੋਂ ਉਹਨਾਂ ਦੇ ਹੱਕ ਵਿੱਚ ਕਈ ਫੈਸਲੇ ਸੁਣਾਏ ਗਏ ਹਨ । ਜਿਨ੍ਹਾਂ ਨੂੰ ਲੈ ਕੇ ਉਹ ਬਾਰ-ਬਾਰ ਸੀਨੀਅਰ ਅਧਿਕਾਰੀਆਂ ਕੋਲ ਜਾਂਦੇ ਹਨ। ਪਰ ਉਹਨਾਂ ਦੀ ਸੁਣਵਾਈ ਨਹੀਂ ਹੁੰਦੀ । ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੂੰ ਵੀ ਮਿਲਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਹਨਾਂ ਵੱਲੋਂ 2 ਸਾਲਾਂ ਦੇ ਦੌਰਾਨ ਸਮਾਂ ਨਹੀਂ ਦਿੱਤਾ ਗਿਆ।

ਇਨਾ ਹੀ ਨਹੀਂ ਉਹਨਾਂ ਨੇ ਕਿਹਾ ਕਿ ਉਹਨਾਂ ਨੂੰ ਦਫਤਰਾਂ ਦੇ ਵਿੱਚ ਵੀ ਜਲੀਲ ਕੀਤਾ ਜਾਂਦਾ ਹੈ। ਜਿਸ ਦੇ ਚਲਦਿਆਂ ਉਹ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ ਅਤੇ ਕੱਲ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਦੀ ਕੋਠੀ ਅੱਗੇ ਪੰਜ ਮਹਿਲਾਵਾਂ ਮਰਨ ਵਰਤ ਉੱਪਰ ਬੈਠਣਗੀਆਂ । ਉਹਨਾਂ ਨੇ ਕਿਹਾ ਕਿ ਇਹ ਉਦੋਂ ਤੱਕ ਚੱਲੇਗਾ, ਜਦੋਂ ਤੱਕ ਉਹਨਾਂ ਦੀ ਸੁਣਵਾਈ ਨਹੀਂ ਹੋ ਜਾਂਦੀ। ਉੱਥੇ ਹੀ ਇਸ ਮੌਕੇ ਤੇ ਬੇਸ਼ੱਕ ਪੁਲਿਸ ਬੇਬਸ ਨਜ਼ਰ ਆਈ, ਪਰ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਹਨਾਂ ਨੂੰ ਇਸ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਸੀ। ਪ੍ਰਦਰਸ਼ਨਕਾਰੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਜਰੂਰ ਕੀਤੀ ਜਾ ਰਹੀ।