ਪੰਜਾਬ : ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਅਤੇ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ ਸੈਮੀਨਾਰ, ਦੇੇਖੋ ਵੀਡਿਓ

ਪੰਜਾਬ :  ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਅਤੇ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ ਸੈਮੀਨਾਰ, ਦੇੇਖੋ ਵੀਡਿਓ

ਬਟਾਲਾ :  ਸ੍ਰੀ ਕਰਤਾਰਪੁਰ ਸਾਹਿਬ ਸੰਘਰਸ਼ ਕਮੇਟੀ ਦੇ ਸਾਂਝੇ ਯਤਨਾਂ ਨਾਲ ਮਿਤੀ 19 ਨਵੰਬਰ 2023, ਦਿਨ ਐਤਵਾਰ, ਸਵੇਰੇ 10 ਵਜੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ ਵਿਖੇ ਸੈਮੀਨਾਰ ਅਤੇ ਕਵੀ ਦਰਬਾਰ ਕਰਵਾਉਣ ਜਾ ਰਹੀਂ ਹੈ। ਪ੍ਰੈਸ ਨੂੰ ਜਾਣਕਾਰੀ ਦਿੰਦਿਆ ਫ਼ੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਗੁਰਵਿੰਦਰ ਸਿੰਘ ਨੇ ਸਾਂਝੇ ਤੌਰ ਤੇ ਕਿਹਾ ਕਿ ਸੈਮੀਨਾਰ ਦਾ ਵਿਸ਼ਾ ‘ਗੁਰੂ ਨਾਨਕ ਦਰਸ਼ਨ ਅਤੇ ਵਰਤਮਾਨ' (ਭਾਰਤ ਪਾਕਿ ਸਰਹੱਦੀ ਬੰਦਿਸ਼ਾਂ ਦੇ ਵਿਸ਼ੇਸ਼ ਪ੍ਰਸੰਗ ਵਿੱਚ) ਅਤੇ ਕਵੀ ਦਰਬਾਰ ਗੁਰਦੁਆਰਾ ਸਾਹਿਬ ਸਿੱਧ ਸੌਂਹ ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਡਾ. ਸਰਬਜੀਤ ਸਿੰਘ, ਡਾ. ਸੁਖਦੇਵ ਸਿੰਘ ਸਿਰਸਾ ਅਤੇ ਪ੍ਰੋ. ਸੁਰਜੀਤ ਜੱਜ ਤੋਂ ਇਲਾਵਾਂ ਪੰਜਾਬ ਭਰ ਦੇ ਨਾਮਵਰ ਕਵੀ, ਬੁੱਧੀਜੀਵੀ, ਪ੍ਰੈਸ ਮੀਡੀਆ, ਸਥਾਨਕ ਲੋਕ, ਕਿਸਾਨ ਯੂਨੀਅਨ, ਸਕੂਲਾਂ ਦੇ ਵਿਦਿਆਰਥੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਿਲ ਹੋਣਗੇ।

ਇਸ ਸਬੰਧੀ ਬਟਾਲਾ ਵਿੱਖੇ ਪ੍ਰੈਸ ਕਾਨਫਰੰਸ ਕੀਤੀ ਗਈ ਅਤੇ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੱਤੀ ਗਈ। ਅਕਾਦਮੀ ਅਤੇ ਜੰਥੇਬੰਦੀਆਂ ਵੱਲੋਂ ਲਗਭਗ 2 ਸਾਲ ਤੋਂ ਲਗਾਤਾਰ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਪੁਰਜੋਰ ਮੰਗ ਕੀਤੀ ਗਈ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦਿਦਾਰੇ ਲਈ ਜਾਣ ਵਾਲੀ 20 ਡਾਲਰ ਦੀ ਫੀਸ ਮਾਫ਼ ਕੀਤੀ ਜਾਵੇ ਤੇ ਪਾਸਪੋਰਟ ਦੀ ਥਾਂ ਅਧਾਰ ਕਾਰਡ ਰਾਹੀਂ ਦਰਸ਼ਨ ਕਰਵਾਏ ਜਾਣ। ਦੋਹਾਂ ਦੇਸ਼ਾਂ ਦਰਮਿਆਨ ਵਪਾਰ ਖੋਲੋ ਜਾਣ। ਦੂਰਬੀਨ ਰਾਹੀਂ ਦਰਸ਼ਨ ਲਈ ਆਉਣ ਵਾਲੀ ਸੰਗਤਾਂ ਲਈ ਟੋਲ ਪਲਾਜਾ ਬੰਦ ਕੀਤਾ ਜਾਵੇ।