ਪੰਜਾਬ : ਵਿਅਕਤੀ ਨਾਲ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ਤੇ ਹੋਈ ਵਾਇਰਲ

ਪੰਜਾਬ : ਵਿਅਕਤੀ ਨਾਲ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ਤੇ ਹੋਈ ਵਾਇਰਲ

ਅੰਮ੍ਰਿਤਸਰ : ਪੰਜਾਬ ਵਿੱਚ ਸੋਸ਼ਲ ਮੀਡਿਆ 'ਚ ਅਕਸਰ ਹੀ ਬਹੁਤ ਸਾਰੀਆਂ ਇਸ ਤਰ੍ਹਾਂ ਦੀਆਂ ਤਸਵੀਰਾਂ ਵੇਖਣ ਨੂੰ ਮਿਲਦੀਆਂ ਹਨ ਜੋ ਕਿ ਦਿਲ ਦਹਿਲਾਉਣ ਵਾਲੀਆਂ ਹੁੰਦੀਆਂ ਹਨ। ਇਸੇ ਤਰੀਕੇ ਹੀ ਅੰਮ੍ਰਿਤਸਰ ਚ ਇੱਕ ਵੀਡੀਓ ਜੋ ਕੀ ਸ਼ੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਸੀ। ਜਿਸ ਵਿੱਚ ਕੁਝ ਵਿਅਕਤਿਆਂ ਵਲੋਂ ਇੱਕ ਮੁੰਡੇ ਨਾਲ ਬੁਰੇ ਤਰੀਕੇ ਨਾਲ ਕੁੱਟ ਮਾਰ ਕੀਤੀ ਜਾ ਰਹੀ ਸੀ। ਬਾਅਦ ਪੁਲਿਸ ਨੂੰ ਉਸ ਨੌਜਵਾਨ ਵੱਲੋਂ ਸ਼ਿਕਾਇਤ ਦਿੱਤੀ ਗਈ। ਪੁਲਿਸ ਵੱਲੋਂ ਤਿੰਨ ਆਰੋਪੀਆਂ ਨੂੰ ਗਿਰਫ਼ਤਾਰ ਕੀਤਾ ਗਿਆ ਤੇ ਉਹਨਾਂ ਖਿਲਾਫ ਅਪਰਾਧੀ ਤੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸੋਸ਼ਲ ਮੀਡੀਆ ਦੇ ਉੱਤੇ ਅਕਸਰ ਹੀ ਮਾਰ ਕੁੱਟਾਈ ਦੀਆਂ ਵੀਡੀਓ ਪਾ ਕੇ ਲੋਕ ਵਾਹ ਵਾਹ ਖ਼ਟ ਰਹੇ ਹਨ।

ਉਥੇ ਹੀ ਅੰਮ੍ਰਿਤਸਰ ਦੇ ਬਟਾਲਾ ਰੋਡ ਤੇ ਵੀ ਵਿਅਕਤਿਆਂ ਵੱਲੋਂ ਇਕ ਮੁੰਡੇ ਨੂੰ ਆਪਣੇ ਘਰ ਲੈ ਜਾ ਕੇ ਉਸ ਨਾਲ ਬੁਰੀ ਤਰਾਂ ਦੇ ਨਾਲ ਕੁੱਟਮਾਰ ਕੀਤੀ ਗਈ। ਬਾਅਦ ਚ ਮੁੰਡੇ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਆਪਣੇ ਸ਼ਿਕਾਇਤ ਦਰਜ ਕਰਵਾਈ ਗਈ। ਪੁਲਿਸ ਵੱਲੋਂ ਕਰਵਾਈ ਕਰਦੇ ਹੋਏ 3 ਆਰੋਪੀਆਂ ਨੂੰ ਗਿਰਫ਼ਤਾਰ ਕੀਤਾ ਗਿਆ ਹੈ। ਪੁਲਸ ਅਧਿਕਾਰੀ ਵਰਿੰਦਰ ਸਿੰਘ ਖੋਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਇਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਇਕ ਮੁੰਡੇ ਨੂੰ ਕਿਡਨੈਪ ਕਰਕੇ ਉਸਦੇ ਨਾਲ ਕੁੱਟ ਮਾਰ ਕੀਤੀ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਮਾਮਲਾ ਦਰਜ ਕਰ ਦੀ ਭਾਲ ਸ਼ੁਰੂ ਕਰ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਤਿੰਨ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਗਿਆ।

ਜਿਸ ਵਿੱਚ ਇੱਕ ਔਰਤ ਵੀ ਸ਼ਾਮਿਲ ਹੈ। ਪੁਲਿਸ ਅਧਿਕਾਰ ਵਰਿੰਦਰਜੀਤ ਸਿੰਘ ਖੋਸਾ ਨੇ ਦੱਸਿਆ ਕਿ ਇਸ ਔਰਤ ਵੱਲੋਂ ਉਸ ਟਾਇਮ ਵੀਡੀਓ ਇਸ ਕਰਕੇ ਇਸ ਔਰਤ ਦੇ ਖਿਲਾਫ ਵੀ ਅਪਰਾਧਿਤ ਮਾਮਲਾ ਦਰਜ ਕੀਤਾ ਗਿਆ। ਪੁਲਿਸ ਅਧਿਕਾਰੀ ਨੇ ਕਿਹਾ ਕਿ ਇਹਨਾਂ ਦੀ ਪੁਰਾਣੀ ਰੰਜਿਸ਼ ਹੋਣ ਕਰਕੇ ਇਹ ਸਾਰਾ ਮਾਹੌਲ ਬਣਿਆ ਹੋਇਆ ਸੀ। ਬਾਅਦ ਇਸ ਨੌਜਵਾਨ ਦੇ ਨਾਲ ਕੁੱਟਮਾਰ ਕੀਤੀ ਗਈ। ਪੁਲਿਸ ਨੇ ਦੱਸਿਆ ਕੀ ਕਿਸੇ ਦੇ ਨਾਲ ਕੁੱਟਮਾਰ ਕਰਨਾ ਇਹ ਵੀ ਬਹੁਤ ਵੱਡਾ ਜ਼ੁਲਮ ਹੈ। ਇਸ ਜ਼ੁਲਮ ਦੇ ਤਹਿਤ ਕਿਸੇ ਵਿਅਕਤੀ ਨੂੰ ਜੇਲ੍ਹ ਹੋ ਸਕਦੀ ਹੈ।