ਅੰਮ੍ਰਿਤਸਰ : ਨਗਰ ਨਿਗਮ ਦੀਆਂ ਚੋਣਾਂ ਦਾ ਸਮਾਂ ਨਜ਼ਦੀਕ ਆਉਣ ਤੇ ਲਗਾਤਾਰ ਹੀ ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ ਵਰਕਰਾਂ ਤੇ ਨੇਤਾਵਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ। ਜਿਸ ਦੇ ਚਲਦੇ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਅੰਮ੍ਰਿਤਸਰ ਪਹੁੰਚੇ ਤੇ ਉਹਨਾਂ ਭਾਜਪਾ ਦੇ ਨੇਤਾਵਾਂ ਨਾਲ ਮੀਟਿੰਗ ਕੀਤੀ ਤੇ ਨਗਰ ਨਿਗਮ ਚੋਣਾਂ ਦੀ ਰਣਨੀਤੀ ਤਿਆਰ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਵਿੱਚ ਬਦਲਾਵ ਦੇ ਨਾਮ ਤੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਚਿਹਰਾ ਲੋਕਾਂ ਦੇ ਸਾਹਮਣੇ ਆ ਗਿਆ ਹੈ, ਤੇ ਲੋਕ ਸਮਝ ਚੁੱਕੇ ਹਨ ਕਿ ਬਦਲਾਵ ਦੇ ਨਾਮ ਦੇ ਉਹਨਾਂ ਨਾਲ ਧੋਖਾ ਹੋਇਆ। ਉਹਨਾਂ ਕਿਹਾ ਕਿ ਹੁਣ ਆਪ ਸਰਕਾਰ ਨੇ ਪੰਜਾਬ ਵਿੱਚੋਂ ਕਣਕ ਬੰਦ ਕਰਕੇ ਆਟਾ ਸਕੀਮ ਸ਼ੁਰੂ ਕੀਤੀ ਹੈ। ਇਸ ਸਕੀਮ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਉਹ ਆਟੇ ਵਾਲੀਆਂ ਥੈਲੀਆਂ ਤੇ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦੀਆਂ ਤਸਵੀਰਾਂ ਚੁਪਕਾਉਣਗੇ। ਫਿਰ ਉਸ ਦੇ ਵਿੱਚੋਂ ਵੀ ਠੱਗੀ ਤੇ ਘਪਲੇ ਦੀ ਬਦਬੂ ਆਵੇਗੀ। ਉਹਨਾਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਕਹਿੰਦੇ ਸਨ ਕਿ ਉਹ ਪੰਜਾਬ ਦੇ ਵਿੱਚੋਂ ਰੈਵਨਿਊ ਜਨਰੇਟ ਕਰਨਗੇ।
ਉਹਨਾਂ ਕਿਹਾ ਸਿਰਫ ਆਪ ਸਰਕਾਰ ਨੇ ਆਪਣੇ ਲੀਡਰਾਂ ਤੇ ਨੇਤਾਵਾਂ ਵਾਸਤੇ ਹੀ ਰੈਵਨਿਊ ਜਨਰੇਟ ਕੀਤਾ ਹੈ। ਉਹਨਾਂ ਨੇ ਕਿਹਾ ਕਿ ਸ਼ਰਾਬ ਘਟਾਲੇ ਮਾਮਲੇ ਚ ਅਰਵਿੰਦ ਕੇਜਰੀਵਾਲ ਦਾ ਵੀ ਨਾਮ ਹੁਣ ਸਾਹਮਣੇ ਆ ਰਿਹਾ ਹੈ। ਅਗਰ ਅਰਵਿੰਦ ਕੇਜਰੀਵਾਲ ਨੂੰ ਜੇਲ ਹੁੰਦੀ ਹੈ ਤਾਂ ਫਿਰ ਪੰਜਾਬ ਨੂੰ ਆਪਣਾ ਮੁੱਖ ਮੰਤਰੀ ਜਰੂਰ ਮਿਲੇਗਾ। ਇਸ ਦੇ ਨਾਲ ਹੀ ਉਹਨਾਂ ਨੇ ਪੰਜਾਬ ਦੇ ਲਾ ਐਂਡ ਆਰਡਰ ਦੇ ਉੱਪਰ ਗੱਲ ਕਰਦੇ ਹੋਏ, ਕਿਹਾ ਕਿ ਪੰਜਾਬ ਦੇ ਵਿੱਚ ਲਗਾਤਾਰ ਹੀ ਹਾਲਾਤ ਵੱਧ ਤੋਂ ਬੱਦਰ ਹੁੰਦੇ ਦਿਖਾਈ ਦੇ ਰਹੇ ਹਨ। ਤਾਜ਼ਾ ਮਾਮਲਾ ਅੱਜ ਦਾ ਹੈ ਕਿ ਜੰਡਿਆਲਾ ਗੁਰੂ ਵਿਖੇ ਇੱਕ ਪੁਲਿਸ ਅਧਿਕਾਰੀ ਦਾ ਹੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਥੋਂ ਸਾਬਿਤ ਹੁੰਦਾ ਹੈ ਕਿ ਪੰਜਾਬ ਵਿੱਚ ਕਿਹੋ ਜਿਹੇ ਹਾਲਾਤ ਹੋਣਗੇ। ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੇ ਰਾਜ ਦੇ ਵਿੱਚ ਇਹ ਤਾਂ ਸਿਰਫ ਇੱਕ ਫਿਲਮ ਦਾ ਟਰੇਲਰ ਹੀ ਸਾਹਮਣੇ ਆਇਆ ਹੈ। ਆਉਣ ਵਾਲੇ ਸਮੇਂ ਵਿੱਚ ਪੂਰੀ ਫਿਲਮ ਸਾਹਮਣੇ ਆਵੇਗੀ।