ਪੰਜਾਬ: ਨਜਾਇਜ਼ ਪਟਾਕਿਆਂ ਦੇ ਵਿਰੁੱਧ ਪੁਲਿਸ ਦੀ ਸਖ਼ਤ ਕਾਰਵਾਈ, ਲੱਖਾਂ ਦੇ ਪਟਾਕੇ ਬਰਾਮਦ, ਦੇਖੋ ਵੀਡਿਓ

ਪੰਜਾਬ: ਨਜਾਇਜ਼ ਪਟਾਕਿਆਂ ਦੇ ਵਿਰੁੱਧ ਪੁਲਿਸ ਦੀ ਸਖ਼ਤ ਕਾਰਵਾਈ, ਲੱਖਾਂ ਦੇ ਪਟਾਕੇ ਬਰਾਮਦ, ਦੇਖੋ ਵੀਡਿਓ

ਪਠਾਨਕੋਟ। ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਜ਼ਿਲ੍ਹਾ ਪਠਾਨਕੋਟ ਪੁਲਿਸ ਨੇ ਨਜਾਇਜ਼ ਪਟਾਕਿਆਂ ਦੇ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਸ਼ਹਿਰ ਦੇ 2 ਥਾਵਾਂ 'ਤੇ ਛਾਪੇਮਾਰੀ ਕਰਕੇ ਲੱਖਾਂ ਰੁਪਏ ਦੇ ਪਟਾਕੇ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟੀਮ ਦੀ ਅਗਵਾਈ ਕਰ ਰਹੇ ਸਬ-ਇੰਸਪੈਕਟਰ ਮੋਹਿਤ ਟਾਕ ਨੇ ਦੱਸਿਆ ਕਿ ਐੱਸ.ਐੱਸ.ਪੀ. ਪਠਾਨਕੋਟ ਹਰਕਮਲਪ੍ਰੀਤ ਸਿੰਘ ਖੱਖ ਦੇ ਨਿਰਦੇਸ਼ਾਂ 'ਤੇ ਅੱਜ ਸੀਆਈਏ ਅਤੇ ਸਪੈਸ਼ਲ ਬ੍ਰਾਂਚ ਦੀ ਸਾਂਝੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਗਾੜੀ ਅਹਾਤਾ ਚੌਕ ਸਥਿਤ ਤੁਲੀ ਜਨਰਲ ਸਟੋਰ ਸਮੇਤ ਦੋ ਥਾਵਾਂ 'ਤੇ ਛਾਪੇਮਾਰੀ ਕਰਕੇ ਲੱਖਾਂ ਰੁਪਏ ਦੇ ਪਟਾਕੇ ਬਰਾਮਦ ਕੀਤੇ ਹਨ। ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ 5 ਨਵੰਬਰ ਦਿਨ ਐਤਵਾਰ ਨੂੰ ਪਠਾਨਕੋਟ ਦੇ ਮਾਮੂਨ ਕੈਂਟ ਥਾਣੇ ਦੀ ਪੁਲਸ ਨੇ ਚੱਕੀ ਹਰਿਆਲ ਸਥਿਤ ਕਰੱਸ਼ਰਾਂ ਦੇ ਕੋਲ ਖੇਤਾਂ 'ਚ ਬਣੀ ਇਮਾਰਤ 'ਚੋਂ ਲੱਖਾਂ ਰੁਪਏ ਦੇ ਪਟਾਕੇ ਬਰਾਮਦ ਕੀਤੇ ਸੀ।