ਪੰਜਾਬ : ਟਰੈਕਟਰ-ਟਰਾਲੀ ਅਤੇ ਇੱਕ HRTC ਬੱਸ ਦੀ ਹੋਈ ਆਹਮੋ-ਸਾਹਮਣੇ ਟੱਕਰ, ਦੇਖੋ ਵੀਡਿਓ

ਪੰਜਾਬ : ਟਰੈਕਟਰ-ਟਰਾਲੀ ਅਤੇ ਇੱਕ HRTC ਬੱਸ ਦੀ ਹੋਈ ਆਹਮੋ-ਸਾਹਮਣੇ ਟੱਕਰ, ਦੇਖੋ ਵੀਡਿਓ

ਆਨੰਦਪੁਰ ਸਾਹਿਬ/ਸੰਦੀਪ ਸ਼ਰਮਾ : ਨਿਤ ਦਿਨ ਵਾਪਰਦੇ ਹਾਦਸਿਆਂ ਵਿਚ ਲੋਕਾਂ ਦੀਆਂ ਮੌਤਾਂ ਹੋ ਰਹੀਆਂ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਸ੍ਰੀ ਆਨੰਦਪੁਰ ਸਾਹਿਬ ਰੂਪਨਗਰ ਮੁੱਖ ਮਾਰਗ 'ਤੇ ਉਸ ਸਮੇਂ ਵੱਡਾ ਹਾਦਸਾ ਹੋਣੋਂ ਟਲ ਗਿਆ ਜਦੋਂ ਊਨਾ ਤੋਂ ਰੂਪਨਗਰ ਜਾ ਰਹੀ ਇੱਕ ਐਚਆਰਟੀਸੀ ਬੱਸ ਦੀ ਟਰੈਕਟਰ ਟਰਾਲੀ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਦਾਖਲ ਕਰਵਾਇਆ ਗਿਆ ਹੈ।ਇਹ ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦੇ ਡਰਾਈਵਰ ਨੂੰ ਕਾਫੀ ਮੁਸ਼ੱਕਤ ਤੋਂ ਬਾਅਦ ਬੱਸ 'ਚੋਂ ਬਾਹਰ ਕੱਢਿਆ ਗਿਆ।

ਸਾਹਮਣੇ ਆਏ ਕੁੱਤੇ ਨੂੰ ਬਚਾਉਂਦੇ ਹੋਏ : 

ਇਸ ਹਾਦਸੇ ਤੋਂ ਬਾਅਦ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਸਵਾਰੀਆਂ ਦੀਆਂ ਚੀਕਾਂ ਨਿਕਲ ਗਈਆਂ। ਫਿਲਹਾਲ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਸ੍ਰੀ ਅਨੰਦਪੁਰ ਸਾਹਿਬ ਦੇ ਇੰਚਾਰਜ ਇੰਸਪੈਕਟਰ ਹਰਕੀਰਤ ਸਿੰਘ ਨੇ ਇਸ ਗੱਲ ਦੀ ਪੁਸ਼ਟੀ ਕੀਤੀ। ਦੱਸਿਆ ਜਾਂਦਾ ਹੈ ਕਿ ਬੱਸ ਦੇ ਸਾਹਮਣੇ ਆਏ ਕੁੱਤੇ ਨੂੰ ਬਚਾਉਂਦੇ ਹੋਏ ਬੱਸ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ ਅਤੇ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਰਾਸ਼ਟਰੀ ਰਾਜ ਮਾਰਗ ਹੋਵੇ ਜਾਂ ਰਾਜ ਮਾਰਗ ਜਾਂ ਸ਼ਹਿਰੀ ਸੜਕਾਂ, ਸੜਕਾਂ 'ਤੇ ਪਸ਼ੂਆਂ ਦੇ ਆਉਣ ਕਾਰਨ ਅਜਿਹੀਆਂ ਘਟਨਾਵਾਂ ਘਟ ਰਹੀਆਂ ਹਨ ਅਤੇ ਇਸ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਅਜਿਹੀਆਂ ਘਟਨਾਵਾਂ 'ਚ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ ਪਰ ਅਵਾਰਾ ਪਸ਼ੂਆਂ ਨੂੰ ਸੜਕ 'ਤੇ ਆਉਣ ਤੋਂ ਰੋਕਣ ਲਈ ਅਜੇ ਤੱਕ ਕੋਈ ਸਖ਼ਤ ਕਾਨੂੰਨ ਨਹੀਂ ਲਿਆਂਦਾ ਗਿਆ, ਜਿਸ ਦੀ ਲੋੜ ਹੁਣ ਮਹਿਸੂਸ ਕੀਤੀ ਜਾ ਰਹੀ ਹੈ।

ਆਵਾਰਾ ਪਸ਼ੂਆਂ ਨੂੰ ਛੱਡ ਦਿੱਤਾ ਜਾਂਦਾ:

ਆਵਾਰਾ ਪਸ਼ੂਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ, ਪਸ਼ੂ ਪਾਲਣ ਵਾਲੇ ਕੁਝ ਲੋਕ ਜਦੋਂ ਦੁੱਧ ਦੇਣਾ ਬੰਦ ਕਰ ਦਿੰਦੇ ਹਨ ਤਾਂ ਉਨ੍ਹਾਂ ਨੂੰ ਖੁੱਲ੍ਹੇਆਮ ਸੜਕ 'ਤੇ ਛੱਡ ਦਿੰਦੇ ਹਨ, ਜਿਨ੍ਹਾਂ ਦੇ ਪਸ਼ੂ ਚਾਰੇ ਦੀ ਭਾਲ ਵਿਚ ਲਗਾਤਾਰ ਸੜਕ 'ਤੇ ਆਪਣਾ ਭੋਜਨ ਲੱਭਦੇ ਆ ਰਹੇ ਹਨ, ਜਿਸ ਕਾਰਨ ਪਸ਼ੂਆਂ ਦਾ ਵੀ ਵੱਡਾ ਨੁਕਸਾਨ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਅਜਿਹੇ ਮਾਮਲੇ ਸਾਹਮਣੇ ਆ ਚੁਕੇ ਹਨ ਜਿਥੇ ਸੜਕਾਂ 'ਤੇ ਆਵਾਰਾ ਪਸ਼ੂਆਂ ਨੂੰ ਛੱਡ ਦਿੱਤਾ ਜਾਂਦਾ ਹੈ। ਪਰ ਇਹ ਇਨ੍ਹੀਂ ਦਿਨੀਂ ਵੱਡੀ ਚਿੰਤਾ ਦਾ ਵਿਸ਼ਾ ਬਣ ਗਈ ਹੈ। ਅਜਿਹੇ ਪਸ਼ੂਆਂ ਦੀ ਗਿਣਤੀ ਦਿਨੋ-ਦਿਨ ਵਧਦੀ ਜਾ ਰਹੀ ਹੈ। ਹੁਣ ਇਹ ਪਸ਼ੂ ਭੀੜ-ਭੜੱਕੇ ਵਾਲੀਆਂ ਥਾਵਾਂ, ਬਾਜ਼ਾਰਾਂ, ਮੁਹੱਲਿਆਂ ਅਤੇ ਗਲੀਆਂ ਵਿੱਚ ਘੁੰਮ ਰਹੇ ਹਨ। ਇਸ ਕਾਰਨ ਰਾਹਗੀਰਾਂ, ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਔਰਤਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।