ਪੰਜਾਬ : ਸ੍ਰੀ ਗੁਰੂ ਅਮਰਦਾਸ ਜੀ ਦੇ ਗੁਰਿਆਈ ਦਿਵਸ ਤੇ ਵੱਡੀ ਗਿਣਤੀ 'ਚ ਸੰਗਤਾਂ ਮੱਥਾ ਟੇਕਣ ਪੁਹੰਚਿਆ, ਦੇਖੋ ਵੀਡਿਓ

ਪੰਜਾਬ : ਸ੍ਰੀ ਗੁਰੂ ਅਮਰਦਾਸ ਜੀ ਦੇ ਗੁਰਿਆਈ ਦਿਵਸ ਤੇ ਵੱਡੀ ਗਿਣਤੀ 'ਚ ਸੰਗਤਾਂ ਮੱਥਾ ਟੇਕਣ ਪੁਹੰਚਿਆ, ਦੇਖੋ ਵੀਡਿਓ

ਅੰਮ੍ਰਿਤਸਰ : ਸਿੱਖਾਂ ਦੇ ਤੀਸਰੇ ਗੁਰੂ ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ ਗੁਰਿਆਈ ਦਿਵਸ ਹੈ। ਉਹਨਾਂ ਦੇ ਗੁਰਿਆਈ ਦਿਵਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਜਿੱਥੇ ਜਿਲ੍ਹਾ ਤਰਨ ਤਾਰਨ ਦੇ ਵਿੱਚ ਗੁਰਦੁਆਰਾ ਗੋਇੰਦਵਾਲ ਸਾਹਿਬ ਨਤਮਸਤਕ ਹੋਣ ਪਹੁੰਚ ਰਹੀਆਂ ਹਨ। ਉੱਥੇ ਹੀ ਸੰਗਤਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ 'ਚ ਦਰਸ਼ਨ ਦੀਦਾਰੇ ਕਰਨ ਪਹੁੰਚੀਆਂ। ਇਸ ਦੌਰਾਨ ਸੰਗਤਾਂ ਨੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਦਰਸ਼ਨ ਦੀਦਾਰੇ ਕਰਕੇ ਪਵਿੱਤਰ ਸਰੋਵਰ ਦੇ ਵਿੱਚ ਇਸ਼ਨਾਨ ਕੀਤਾ। ਸ੍ਰੀ ਦਰਬਾਰ ਸਾਹਿਬ ਦੇ ਅੰਦਰ ਅਤੇ ਸ੍ਰੀ ਅਕਾਲ ਤਖਤ ਸਾਹਿਬ ਤੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਸ ਦੌਰਾਨ ਸੰਗਤਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਦਾ ਗੁਰਿਆਈ ਦਿਵਸ ਹੈ ਅਤੇ ਉਹ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ ਹਨ। ਸੰਗਤਾਂ ਦਾ ਕਹਿਣਾ ਹੈ ਕਿ ਸਾਨੂੰ ਆਪਣੇ ਤੇ ਆਪਣੇ ਪਰਿਵਾਰ ਨੂੰ ਲੈ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਾਂ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰੇ ਜਰੂਰ ਕਰਨੇ ਚਾਹੀਦੇ ਹਨ। ਉਥੇ ਸੰਗਤਾਂ ਦਾ ਕਹਿਣਾ ਕਿ ਅੱਜ ਸ਼ਰਧਾਲੂਆਂ ਦਾ ਜਿਆਦਾ ਇਕੱਠ ਦੇਖਣ ਨੂੰ ਮਿਲ ਰਿਹਾ ਅਤੇ ਮੱਥਾ ਟੇਕਣ ਚ ਵੀ ਇੱਕ ਤੋਂ ਦੋ ਘੰਟੇ ਦਾ ਸਮਾਂ ਲੱਗਾ ਹੈ।