ਪੰਜਾਬ: ਗੁਰੂਦੁਆਰਾ ਸਾਹਿਬ 'ਚ ਬੇਅਦਬੀ ਦੇ ਮਾਮਲੇ ਵਿਚ ਆਇਆ ਨਵਾਂ ਮੋੜ, ਆਪ ਆਗੁ ਨੇ ਲੋਕਾਂ ਨਾਲ ਲਗਾਇਆ ਧਰਨਾ, ਦੇਖੋਂ ਵੀਡਿਓ

ਪੰਜਾਬ: ਗੁਰੂਦੁਆਰਾ ਸਾਹਿਬ 'ਚ ਬੇਅਦਬੀ ਦੇ ਮਾਮਲੇ ਵਿਚ ਆਇਆ ਨਵਾਂ ਮੋੜ, ਆਪ ਆਗੁ ਨੇ ਲੋਕਾਂ ਨਾਲ ਲਗਾਇਆ ਧਰਨਾ, ਦੇਖੋਂ ਵੀਡਿਓ

ਗੁਰਦਾਸਪੁਰ: ਵਿਧਾਨ ਸਭਾ ਹਲਕਾ ਦੀਨਾਨਗਰ ਦੇ ਅਧੀਨ ਆਉਂਦੇ ਕਸਬਾ ਬਹਿਰਾਮਪੁਰ ਵਿਖੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ  ਦੇ ਚਰਨ ਛੋਹ ਗੁਰੂਦੁਆਰਾ ਸਾਹਿਬ ਵਿਖੇ ਕੁਝ ਦਿਨ ਪਹਿਲਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ  ਬੇਅਦਬੀ ਹੋਣ ਦਾ  ਮਾਮਲਾ ਸਾਹਮਣੇ ਆਇਆ ਸੀ। ਜਿਸ ਦੇ ਚਲਦਿਆਂ ਬਹਿਰਾਮਪੁਰ ਪੁਲਿਸ ਵੱਲੋਂ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਵਲੋਂ ਬੀਤੇ ਦਿਨ ਇਕ ਆਰੋਪੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਸੀ। ਜਿਸ ਤਹਿਤ ਅੱਜ ਉਸ ਸਮੇਂ ਇਸ ਮਾਮਲੇ ਵਿੱਚ ਨਵਾਂ ਮੋੜ ਸਾਹਮਣੇ ਆਇਆ, ਜਦ ਸਮੂਹ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀਆਂ ਵੱਲੋਂ ਬਹਿਰਾਮਪੁਰ ਚੌਂਕ ਵਿੱਚ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਧਰਨਾ ਲਾ ਦਿੱਤਾ ਗਿਆ।

ਇਸ ਮੌਕੇ ਗੱਲਬਾਤ ਕਰਦੇ ਹੋਏ ਆਰੋਪੀ ਦੀ ਭੈਣ ਨੇ ਦੱਸਿਆ ਕਿ ਸਾਡੇ ਭਰਾ ਨੂੰ ਨਸ਼ੇ ਦੇ ਮੁੱਦੇ ਵਿਚ ਘਰੋਂ ਪੁੱਛਗਿੱਛ ਲਈ ਗਿ੍ਫ਼ਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਵਿੱਚ ਮੁੜ ਉਸਦੇ ਉੱਤੇ ਝੂਠਾ ਕੇਸ ਪਾ ਕੇ ਬੇਅਦਬੀ ਦੇ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਜਿਸ ਦਾ ਡੱਟ ਕੇ ਵਿਰੋਧ ਕਿੱਤਾ ਜਾ ਰਿਹਾ ਹੈ। ਇਸ ਮੌਕੇ ਧਰਨੇ ਵਿਚ ਸ਼ਾਮਿਲ ਹੋਏ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਵੀ ਕਿਹਾ ਕੇ ਅਗਰ ਪੁਲਿਸ ਨੇ ਗ਼ਲਤ ਕੀਤਾ ਹੈ। ਉਹਨਾਂ ਨੇ ਕਿਹਾ ਮੈਂ ਲੋਕਾਂ ਦੇ ਨਾਲ ਹੈ। ਹੁਣ ਪੁਲਿਸ ਨੇ ਇੱਕ ਹਫਤੇ ਦਾ ਟਾਈਮ ਲਈ ਹੈ ਇਸ ਮਾਮਲੇ ਦੀ ਸਹੀ ਜਾਂਚ ਕੀਤੀ ਜਾਵੇਗੀ।