ਬਟਾਲਾ : ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਵੱਲੋਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਧਾਰੀਵਾਲ ਇਲਾਕੇ ਵਿੱਚ ਉਨ੍ਹਾਂ ਦੇ ਦੌਰੇ ਦੌਰਾਨ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਕੀਤਾ ਗਿਆ ਤੇ ਪ੍ਰਤਾਪ ਬਾਜਵਾ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਗੱਲਬਾਤ ਦੌਰਾਨ ਆਮ ਆਦਮੀ ਪਾਰਟੀ ਦੇ ਘੱਟ ਗਿਣਤੀ ਤਬਕੇ ਦੇ ਆਗੂਆਂ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋ ਪਿਛਲੇ ਦਿਨੀਂ ਇੱਕ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਕੁਝ ਆਮ ਘਰਾਂ ਤੋਂ ਪਹੁੰਚੇ ਵਿਧਾਇਕਾਂ ਬਾਰੇ ਗਲਤ ਸ਼ਬਦਾਵਲੀ ਵਰਤੀ ਗਈ। ਕਿਸੇ ਨੂੰ ਮੋਬਾਈਲ ਚਾਰਜਰ ਠੀਕ ਕਰਨ ਵਾਲਾ ਕਹਿ ਕੇ ਮਿਹਣਾ ਮਾਰਿਆ ਗਿਆ, ਤੇ ਕਿਸੇ ਨੂੰ ਉਸ ਦੇ ਪਰਿਵਾਰ ਨੂੰ ਲੈ ਕੇ ਗਲਤ ਸ਼ਬਦਾਵਲੀ ਵਰਤੀ ਗਈ ਜੋਂ ਕਿ ਬਹੁਤ ਹੀ ਘਟੀਆ ਹਰਕਤ ਹੈ। ਬਾਜਵਾ ਵਰਗੇ ਸੀਨੀਅਰ ਅਤੇ ਸੁਲਝੇ ਹੋਏ ਸਿਆਸਤਦਾਨ ਨੂੰ ਅਜਿਹੇ ਸ਼ਬਦਾਂ ਦੀ ਵਰਤੋਂ ਕਰਨਾਂ ਸ਼ੋਭਾ ਨਹੀਂ ਦਿੰਦਾ ਹੈ। ਇਸ ਕਰਕੇ ਉਹਨਾ ਵਲੋ ਅੱਜ ਆਪਣੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਨਾਲ ਲੈ ਕੇ ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਦਾ ਵਿਰੋਧ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਬਾਜਵਾ ਨੂੰ ਇਸ ਮਾਮਲੇ ਵਿਚ ਜਨਤਕ ਤੌਰ ਤੇ ਮਾਫੀ ਮੰਗਣੀ ਚਾਹੀਦੀ ਹੈ। ਇਸ ਮੌਕੇ ਰਮੇਸ਼ ਮੇਸ਼ਾ (ਸ਼ਹਿਰੀ ਪ੍ਰਧਾਨ ਆਮ ਆਦਮੀ ਪਾਰਟੀ ,ਧਾਰੀਵਾਲ),ਰਵਿੰਦਰ ਭੱਟੀ (ਜ਼ਿਲ੍ਹਾ ਜੋਈਂਟ ਸਕੱਤਰ ਆਮ ਆਦਮੀ ਪਾਰਟੀ,ਗੁਰਦਾਸਪੁਰ),ਪੀਟਰ ਮੱਟੂ (ਜਿਲ੍ਹਾ ਸਕੱਤਰ ਘੱਟ ਗਿਣਤੀ ਗਿਣਤੀ)ਸਾਬਾ ਭੱਟੀ ਅਤੇ ਮੋਨੂੰ ਦੀਨਪੁਰ ਆਦਿ ਹਾਜ਼ਰ ਸਨ।
Disclaimer: All news on Encounter India are computer generated and provided by third party sources, so read carefully and Encounter India will not be responsible for any issue.