ਪੰਜਾਬ: ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਤਮਸਤਕ, ਦੇਖੋਂ ਵੀਡਿਓ

ਪੰਜਾਬ: ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਤਮਸਤਕ, ਦੇਖੋਂ ਵੀਡਿਓ

ਸ੍ਰੀ ਅਨੰਦਪੁਰ ਸਾਹਿਬ/ਸੰਦੀਪ ਸ਼ਰਮਾ: ਸਰਦਾਰ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ, ਜਿੱਥੇ ਉਹਨਾਂ ਨੇ ਕੀਰਤਨ ਸਰਵਣ ਕੀਤਾ। ਉਹਨਾਂ ਨੇ ਗੁਰਦੁਆਰਾ ਭੌਰਾ ਸਾਹਿਬ, ਗੁਰੂ ਕੇ ਮਹਿਲ, ਗੁਰਦੁਆਰਾ ਸੀਸ ਗੰਜ ਸਾਹਿਬ, ਕਿਲਾ ਅਨੰਦਗੜ੍ਹ ਸਾਹਿਬ ਵੀ ਮੱਥਾ ਟੇਕਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਰਸੋਈ ਨਗਰੀ ਵਿਚਲੇ ਗੁਰਧਾਮਾਂ ਵਿੱਚ ਨਤਮਸਤਕ ਹੋਣ ਆਏ ਹਾਂ। ਇਹ ਦਿਨ ਸਾਡੇ ਲਈ ਮਾਣ ਵਾਲੇ ਵੀ ਹਨ ਤੇ ਵੈਰਾਗਮਈ ਵੀ ਹਨ। ਕਿਉਂਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਪੰਦਰਵਾੜੇ ਦੌਰਾਨ ਆਪਣਾ ਸਰਬੰਸ ਵਾਰ ਦਿੱਤਾ ਸੀ। ਅੱਜ ਜੋ ਆਜਾਦੀ ਦੀ ਇਹ ਫਿਜਾ ਵਿੱਚ ਅਸੀਂ ਅਨੰਦ ਮਾਣ ਰਹੇ ਹਾਂ ਇਸ ਸਾਡੇ ਗੁਰੂ ਸਾਹਿਬਾਨ ਨੇ ਦਿੱਤੀ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਇਹਨਾਂ ਦਿਨਾਂ ਦੌਰਾਨ ਕੋਈ ਜਸ਼ਨ ਨਹੀਂ ਮਨਾਏ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਧਾਰਮਿਕ ਤੇ ਇਤਿਹਾਸਿਕ ਨਗਰਾਂ ਦਾ ਸਰਬ ਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਕੈਬਨਿਟ ਮੰਤਰੀ ਤਖਤ ਸ੍ਰੀ ਕੇਸਗੜ੍ਹ ਸਾਹਿਬ, ਕਿਲਾ ਅਨੰਦਗੜ੍ਹ ਸਾਹਿਬ, ਗੁਰਦੁਆਰਾ ਭੌਰਾ ਸਾਹਿਬ, ਗੁਰੂ ਕੇ ਮਹਿਲ ਅਤੇ ਗੁਰਦੁਆਰਾ ਸੀਸ ਗੰਜ ਸਾਹਿਬ ਨਤਮਸਤਕ ਹੋਏ। ਉਹਨਾਂ ਨੇ ਕਿਹਾ ਕਿ ਅੱਜ ਇਹਨਾਂ ਗੁਰਧਾਮਾਂ ਦੇ ਦਰਸ਼ਨ ਕਰਕੇ ਬਹੁਤ ਸਕੂਨ ਮਿਲਿਆ ਹੈ। ਇਹ ਉਹ ਪਵਿੱਤਰ ਧਰਤੀ ਹੈ ਜਿੱਥੇ ਖਾਲਸੇ ਦਾ ਜਨਮ ਹੋਇਆ। ਇਸ ਮੌਕੇ ਹਰਤੇਗਵੀਰ ਸਿੰਘ ਤੇਗੀ, ਸ਼ਮਸ਼ੇਰ ਸਿੰਘ ਆਦਿ ਵੱਲੋਂ ਕੈਬਨਿਟ ਮੰਤਰੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐਮ ਮਨਦੀਪ ਸਿੰਘ ਢਿੱਲੋਂ, ਡੀ.ਐਸ.ਪੀ ਅਜੇ ਸਿੰਘ, ਐਸ.ਐਚ.ਓ ਹਰਕੀਰਤ ਸਿੰਘ ਵੀ ਮੌਜੂਦ ਸਨ।