ਪੰਜਾਬ : ਹੋਲੇ ਮਹੱਲੇ ਤੋਂ ਪਹਿਲਾਂ ਕਾਰ ਸੇਵਾ ਵਾਲੇ ਬਾਬਿਆਂ ਨੇ ਸੜਕ ਬਣਾਉਣ ਦਾ ਕੰਮ ਕੀਤਾ ਸ਼ੁਰੂ, ਦੇਖੋ ਵੀਡਿਓ

ਪੰਜਾਬ : ਹੋਲੇ ਮਹੱਲੇ ਤੋਂ ਪਹਿਲਾਂ ਕਾਰ ਸੇਵਾ ਵਾਲੇ ਬਾਬਿਆਂ ਨੇ ਸੜਕ ਬਣਾਉਣ ਦਾ ਕੰਮ ਕੀਤਾ ਸ਼ੁਰੂ, ਦੇਖੋ ਵੀਡਿਓ

ਆਨੰਦਪੁਰ ਸਾਹਿਬ : ਸਿੱਖਾਂ ਦੇ ਪ੍ਰਸਿੱਧ ਛੇ ਰੋਜਾ ਕੌਮੀ ਤਿਊਹਾਰ ਹੋਲੇ ਮਹੱਲੇ ਤੇ ਜਿੱਥੇ ਸੰਗਤਾਂ ਦੇਸ਼ਾਂ ਵਿਦੇਸ਼ਾਂ ਤੋਂ ਨਤਮਸਤਕ ਹੋਣ ਲਈ ਸ੍ਰੀ ਅਨੰਦਪੁਰ ਸਾਹਿਬ ਤਖਤ ਸ਼੍ਰੀ ਕੇਸਗੜ ਸਾਹਿਬ ਵਿਖੇ ਆਉਂਦੀਆਂ ਹਨ, ਉੱਥੇ ਹੀ ਵੱਖ-ਵੱਖ ਥਾਵਾਂ ਤੋਂ ਆਉਂਦੀਆਂ ਸੰਗਤਾਂ ਵਾਸਤੇ ਕਈ ਪ੍ਰਬੰਧ ਮੁਕੰਮਲ ਕੀਤੇ ਜਾਂਦੇ ਹਨ। ਇਸ ਮੌਕੇ ਥਾਂ-ਥਾਂ ਤੇ ਲੰਗਰ ਅਤੇ ਹੋਰ ਸੁਵਿਧਾਵਾਂ ਸਥਾਨਕ ਵਾਸੀਆ ਵੱਲੋਂ ਸੰਗਤਾਂ ਲਈ ਕੀਤੀਆਂ ਜਾਂਦੀਆਂ ਹਨ। ਉਥੇ ਹੀ ਸ੍ਰੀ ਆਨੰਦਪੁਰ ਸਾਹਿਬ ਗੜਸ਼ੰਕਰ ਸੜਕ ਦੇ ਖਸਤਾ ਹਾਲਤ ਨੂੰ ਮੁੱਖ ਰੱਖਦੇ ਹੋਏ ਦੁਆਬੇ ਨੂੰ ਜੋੜਨ ਵਾਲੀ ਸੜਕ ਦੀ ਮੁਰੰਮਤ ਹੋਲੇ -ਹੱਲੇ ਤੋਂ ਪਹਿਲਾ ਕਰਵਾਉਣ ਲਈ ਕਈ ਵਾਰ ਸਰਕਾਰਾਂ ਨੂੰ ਬੇਨਤੀਆਂ ਕਰ ਦਿੱਤੀਆਂ ਗਈਆਂ ਸਨ, ਪਰ ਫਿਰ ਵੀ ਇਸ ਸੜਕ ਦਾ ਕੰਮ ਹੋਲੇ ਮਹੱਲੇ ਤੋਂ ਪਹਿਲਾਂ ਆਰੰਭ ਨਾ ਹੋ ਪਾਇਆ। ਜਿਸ ਦੇ ਕਾਰਨ ਸੰਗਤਾਂ ਦੀ ਪਰੇਸ਼ਾਨੀ ਨੂੰ ਮੁੱਖ ਰੱਖਦੇ ਹੋਏ ਇਸ ਦਾ ਹੱਲ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਵਾਲੇ ਬਾਬਾ ਸੁੱਚਾ ਸਿੰਘ ਅਤੇ ਸਤਨਾਮ ਸਿੰਘ ਵੱਲੋਂ ਸਾਂਝੇ ਤੌਰ ਤੇ ਆਪਣੇ ਖਰਚੇ ਤੇ ਬਣਾਉਣ ਦਾ ਫੈਸਲਾ ਕੀਤਾ ਹੈ।

ਇੱਥੇ ਦੱਸ ਦਈਏ ਕਿ ਦੁਆਬੇ ਤੋਂ ਆਉਣ ਵਾਲੀ ਸੰਗਤ ਨੂੰ ਸੜਕ ਦੀ ਖਸਤਾ ਹਾਲਤ ਕਾਰਨ ਆਉਂਦੀ ਪਰੇਸ਼ਾਨੀ ਨੂੰ ਦੂਰ ਕਰਨ ਲਈ ਇਹ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਦੇ ਕਾਰ ਸੇਵਾ ਵਾਲੇ ਬਾਬਾ ਸੁੱਚਾ ਸਿੰਘ ਵੱਲੋਂ ਕਰਵਾਈ ਜਾ ਰਹੀ ਹੈ, ਜ਼ਿਕਰਯੋਗ ਹੈ ਕਿ ਇੱਥੇ ਜੋ ਪੁਲ ਸਰਕਾਰਾਂ ਨੇ ਨਹੀਂ ਬਣਵਾਏ ਉਹ ਕੰਮ ਕਾਰ ਸੇਵਾ ਵਾਲੇ ਬਾਬਾ ਨੇ ਆਪਣੇ ਇਲਾਕੇ ਲਈ ਕਰਵਾਏ ਹਨ। ਬਾਬਾ ਜੀ ਵੱਲੋਂ ਇਲਾਕੇ ਵਿੱਚ ਕਾਲਜ ਸਕੂਲ ਦਰਿਆਵਾਂ ਦੇ ਉੱਤੇ ਪੁਲ ਡੰਗਾ ਲਗਾਉਣ ਦੀ ਸੇਵਾ ਅਤੇ ਕਈ ਗੁਰੂ ਘਰ ਵੀ ਬਣਵਾਏ ਹਨ। ਇਸੇ ਕਾਰਨਾ ਕਾਰਨ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਦੇ ਬਾਬਿਆਂ ਨੂੰ ਸੇਵਾ ਦੇ ਪੁੰਜ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ।