ਪੰਜਾਬ: ਸਿੱਖ ਕਤਲੇਆਮ ਨਾਲ ਸਬੰਧਤ ਮਾਮਲੇ ’ਚ ਸੱਜਣ ਕੁਮਾਰ ਨੂੰ ਲੈ ਕੇ ਬੀਬੀ ਜਗਦੀਸ਼ ਕੌਰ ਦਾ ਆਇਆ ਵੱਡਾ ਬਿਆਨ, ਦੇਖੋਂ ਵੀਡਿਓ

ਪੰਜਾਬ: ਸਿੱਖ ਕਤਲੇਆਮ ਨਾਲ ਸਬੰਧਤ ਮਾਮਲੇ ’ਚ ਸੱਜਣ ਕੁਮਾਰ ਨੂੰ ਲੈ ਕੇ ਬੀਬੀ ਜਗਦੀਸ਼ ਕੌਰ ਦਾ ਆਇਆ ਵੱਡਾ ਬਿਆਨ, ਦੇਖੋਂ ਵੀਡਿਓ

ਚੰਡੀਗੜ: 1984 ਦੇ ਦਿੱਲੀ ਸਿੱਖ ਕਤਲੇਆਮ ਦੌਰਾਨ ਸੁਲਤਾਨਪੁਰੀ ਇਲਾਕੇ ਦੀ ਘਟਨਾ ਨਾਲ ਸਬੰਧਤ ਮਾਮਲੇ ਵਿਚ ਸੱਜਣ ਕੁਮਾਰ ਸਮੇਤ ਹੋਰ ਦੋਸ਼ੀਆਂ ਨੂੰ ਬਰੀ ਕਰਨ ਨਾਲ 38 ਸਾਲਾਂ ਤੋਂ ਇਨਸਾਫ਼ ਲਈ ਸੰਘਰਸ਼ ਕਰ ਰਹੇ ਪੀੜਤਾਂ ਨੂੰ ਗਹਿਰੀ ਮਾਨਸਿਕ ਸੱਟ ਵੱਜੀ ਹੈ। ਇਹ ਪ੍ਰਗਟਾਵਾ ਕਰਦਿਆਂ ਉਸ ਵੇਲੇ ਦੀ ਮੁੱਖ ਗਵਾਹ ਬੀਬੀ ਜਗਦੀਸ਼ ਕੌਰ ਨੇ ਕਿਹਾ ਕਿ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਨਾਲ ਦੋਸ਼ੀ ਰਿਹਾਅ ਹੋ ਰਹੇ ਹਨ। ਉਨ੍ਹਾਂ ਆਖਿਆ ਕਿ ਸਰਕਾਰਾਂ ਦੀ ਇਹ ਜ਼ੁੰਮੇਵਾਰੀ ਹੈ ਕਿ ਸਿੱਖ ਵਿਰੋਧੀ ਕਰੂਰ ਕਾਰੇ ਦੇ ਸੱਚ ਨੂੰ ਅਦਾਲਤਾਂ ਸਾਹਮਣੇ ਪੇਸ਼ ਕਰਨ। ਪਰ ਸਰਕਾਰਾਂ ਸਹੀ ਤਰੀਕੇ ਨਾਲ ਪੱਖ ਰੱਖਣ ਵਿਚ ਨਾਕਾਮ ਸਾਬਤ ਹੋ ਰਹੀਆਂ ਹਨ। ਬੀਬੀ ਜਗਦੀਸ਼ ਕੌਰ ਨੇ ਕਿਹਾ ਕਿ ਸੱਜਣ ਕੁਮਾਰ ਦਿੱਲੀ ਸਿੱਖ ਕਤਲੇਆਮ ਦੇ ਕਈ ਮਾਮਲਿਆਂ ਵਿਚ ਦੋਸ਼ੀ ਹੈ ਅਤੇ ਮੌਜੂਦਾ ਸਮੇਂ ਵੀ ਜੇਲ੍ਹ ਅੰਦਰ ਸਜ਼ਾ ਕੱਟ ਰਿਹਾ ਹੈ।

ਇਸ ਤੋਂ ਵੱਧ ਹੋਰ ਸਬੂਤ ਕੀ ਹੋ ਸਕਦਾ ਹੈ। ਬੀਬੀ ਜਗਦੀਸ਼ ਕੌਰ ਨੇ ਕਿਹਾ ਕਿ ਦਿੱਲੀ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਇਸ ਫੈਸਲੇ ਖਿਲਾਫ਼ ਉੱਚ ਅਦਾਲਤ ਵਿਚ ਹਰ ਤਰ੍ਹਾਂ ਦੀ ਕਾਨੂੰਨੀ ਵਾਸਤੇ ਪਿੱਛੇ ਨਹੀਂ ਹਟੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੀਬੀ ਜਗਦੀਸ਼ ਕੌਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਬਹੁਤ ਸਾਰੇ ਅਧਿਕਾਰੀਆਂ ਦਾ ਕਤਲ ਹੁੰਦੇ ਹੋਏ। ਉਸ ਵੇਲੇ ਵੇਖਿਆ ਗਿਆ ਸੀ ਉਹ ਲੈ ਕੇ ਉਨ੍ਹਾਂ ਵੱਲੋਂ ਇਸ ਬਾਰੇ ਮਾਨਯੋਗ ਕੋਰਟ ਵਿੱਚ ਵੀ ਬਿਆਨ ਦਿੱਤੇ ਗਏ ਸਨ। ਲੇਕਿਨ ਉਸ ਵੇਲੇ ਦੇ ਦੋਸ਼ੀਆਂ ਨੂੰ ਛੱਡਿਆ ਜਾਂਦਾ ਹੈ ਤਾਂ ਇਸ ਲਈ ਸਾਨੂੰ ਬਹੁਤ ਦੁੱਖ ਹੋ ਰਿਹਾ ਹੈ। ਲੇਕਿਨ ਉਸ ਨੂੰ ਮੇਰੇ ਵੱਲੋਂ ਜੋ ਕੇਸ ਦਰਜ ਕਰਵਾਇਆ ਗਿਆ ਸੀ ਉਸ ਵਿੱਚ ਸਜਾ ਦਿੱਤਾ ਜਾਰੀ ਹੈ ਉਹਨਾ ਨੇ ਅੱਗੇ ਬੋਲਦੇ ਹੋਏ ਕਿਹਾ ਕੀ ਸਭ ਲੋਕਾਂ ਨੂੰ ਮਾਣਯੋਗ ਭਰੋਸਾ ਹੁੰਦਾ ਹੈ ਜੇਕਰ ਮਾਨਯੋਗ ਕੋਰਟ ਆਰੋਪੀ ਨੂੰ ਸਜ਼ਾ ਦਵੇ ਤਾਂ ਹੋਰ ਵੀ ਭਰੋਸਾ ਵੱਧ ਜਾਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ ਉਹਨਾਂ ਵੱਲੋਂ ਸੱਜਣ ਕੁਮਾਰ ਦੇ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਗਿਆ ਸੀ ਉਸਦੇ ਵਿੱਚ ਸੱਜਣ ਕੁਮਾਰ ਹਜੇ ਵੀ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।