Punjab: AAP ਪਾਰਟੀ ਨੂੰ ਵੱਡਾ ਝਟਕਾ, ਸੈਂਕੜੇ ਵਰਕਰ ਕਾਂਗਰਸ 'ਚ ਸ਼ਾਮਲ, ਦੇਖੋ ਵੀਡੀਓ

Punjab: AAP ਪਾਰਟੀ ਨੂੰ ਵੱਡਾ ਝਟਕਾ, ਸੈਂਕੜੇ ਵਰਕਰ ਕਾਂਗਰਸ 'ਚ ਸ਼ਾਮਲ, ਦੇਖੋ ਵੀਡੀਓ

ਅੰਮ੍ਰਿਤਸਰ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣਿਆ ਸਿਰਫ ਦੋ ਸਾਲ ਦਾ ਹੀ ਸਮਾਂ ਹੋਇਆ ਹੈ ਉੱਥੇ ਹੀ ਆਮ ਆਦਮੀ ਪਾਰਟੀ ਤੋਂ ਹੁਣ ਛੋਟੇ ਵਰਕਰ ਨਰਾਸ਼ ਹੁੰਦੇ ਹੋਏ ਨਜ਼ਰ ਆ ਰਹੇ ਹਨ ਅਤੇ ਦੂਸਰੀਆਂ ਪਾਰਟੀਆਂ ਵਿੱਚ ਜਾਣ ਦਾ ਮਨ ਉਹਨਾਂ ਵੱਲੋਂ ਬਣਾ ਲਿੱਤਾ ਗਿਆ ਹੈ। ਤਾਜ਼ਾ ਮਾਮਲਾ ਹੈ ਅੰਮ੍ਰਿਤਸਰ ਦੇ ਕੋਟ ਖਾਲਸਾ ਦੇ ਵਾਰਡ ਨੰਬਰ 74 ਦਾ ਜਿੱਥੇ ਕਿ ਆਮ ਆਦਮੀ ਪਾਰਟੀ ਛੱਡ ਕੇ ਸੈਂਕੜਾ ਵਰਕਰ ਕਾਂਗਰਸ ਵਿੱਚ ਸ਼ਾਮਿਲ ਹੋ ਗਏ। ਉਹਨਾਂ ਨੂੰ ਸ਼ਾਮਿਲ ਕਰਵਾਉਣ ਵਾਸਤੇ ਕਾਂਗਰਸ ਪਾਰਟੀ ਦੇ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੈਬਨਟ ਮੰਤਰੀ ਡਾਕਟਰ ਰਾਜ ਕੁਮਾਰ ਵੇਰਕਾ ਮੁੱਖ ਤੌਰ ਤੇ ਪਹੁੰਚੇ। ਇਸ ਦੌਰਾਨ ਰਾਜ ਕੁਮਾਰ ਵੇਰਕਾ ਅਤੇ ਗੁਰਜੀਤ ਸਿੰਘ ਔਜਲਾ ਦਾ ਕਹਿਣਾ ਹੈ ਕਿ ਇਸ ਇਲਾਕੇ ਵਿੱਚ ਨਸ਼ੇ ਨੂੰ ਖਤਮ ਕਰਨ ਵਾਸਤੇ ਕਾਂਗਰਸ ਪੂਰਾ ਜ਼ੋਰ ਲਗਾਵੇਗਾ ਅਤੇ ਨਸ਼ੇ ਨੂੰ ਖਤਮ ਕਰਨ ਵਾਸਤੇ ਹਰ ਇੱਕ ਵਰਕਰ ਨੂੰ ਅੱਗੇ ਲਿਆਂਦਾ ਜਾਵੇਗਾ।

ਉਹਨਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਨੁਮਾਇੰਦੇ ਨਸ਼ਾ ਵੇਚਣ ਵਾਲੇ ਦੜਾ ਸੱਟਾ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਗੱਡੀਆਂ ਵਿੱਚ ਘੁਮਾਂਦੇ ਹੋਏ ਨਜ਼ਰ ਆ ਰਹੇ ਹਨ ਉਹਨਾਂ ਦਾ ਵੀ ਹਿਸਾਬ ਜਲਦ ਹੀ ਲਗਾਇਆ ਜਾਵੇਗਾ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸੈਂਕੜਾ ਵਰਕਰ ਆਮ ਆਦਮੀ ਪਾਰਟੀ ਦਾ ਝਾੜੂ ਛੱਡ ਕਾਂਗਰਸ ਦਾ ਹੱਥ ਫੜ ਲਿੱਤਾ। ਅੰਮ੍ਰਿਤਸਰ ਦੇ ਸਾਂਸਦ ਅਤੇ ਪੰਜਾਬ ਦੇ ਸਾਬਕਾ ਕੈਬਨਟ ਮੰਤਰੀ ਡਾਕਟਰ ਰਾਜ ਕੁਮਾਰ ਵੇਰਕਾ ਵੱਲੋਂ ਸੈਂਕੜਾ ਵਰਕਰਾਂ ਨੂੰ ਕਾਂਗਰਸ ਦਾ ਸਿਰੋਪਾ ਪਾ ਕੇ ਆਪਣੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਗਿਆ। ਰਾਜ ਕੁਮਾਰ ਵੇਰਕਾ ਨੇ ਅਤੇ ਗੁਰਜੀਤ ਸਿੰਘ ਔਜਲਾ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਲੋਕ ਦੋਵਾਂ ਸਾਲਾਂ ਦੇ ਵਿੱਚ ਹੀ ਆਮ ਆਦਮੀ ਪਾਰਟੀ ਤੋਂ ਤੰਗ ਪਰੇਸ਼ਾਨ ਆ ਚੁੱਕੇ ਹਨ। ਉਹਨਾਂ ਨੇ ਕਿਹਾ ਕਿ ਜੋ ਸੁਪਨੇ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ ਦਿਖਾਏ ਗਏ ਸੀ ਉਸ ਦੀ ਫੂਕ ਨਿਕਲਦੀ ਹੋਈ ਨਜ਼ਰ ਆ ਰਹੀ ਹੈ। ਉੱਥੇ ਹੀ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਇਸ ਦਾ ਫਾਇਦਾ ਸਾਨੂੰ ਕਾਰਪੋਰੇਸ਼ਨ ਦੀਆਂ ਚੋਣਾਂ ਦੇ ਵਿੱਚ ਵੇਖਣ ਨੂੰ ਜਰੂਰ ਮਿਲੇਗਾ। ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਨਸ਼ੇ ਨੂੰ ਖਤਮ ਕਰਨ ਵਾਸਤੇ ਕਾਂਗਰਸ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਵੀ ਵੱਡੀਆਂ ਵੱਡੀਆਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿ ਪੰਜਾਬ ਵਿੱਚ ਵੱਧ ਰਹੇ ਨਸ਼ੇ ਦੇ ਕੋੜ ਨੂੰ ਖਤਮ ਕੀਤਾ ਜਾ ਸਕੇ। ਦੂਸਰੇ ਪਾਸੇ ਰਾਜਕੁਮਾਰ ਵੇਰਕਾ ਨੇ ਵੀ ਅੰਮ੍ਰਿਤਸਰ ਦੇ ਕੋਟ ਖਾਲਸਾ ਦੇ ਵਾਰਡ ਨੰਬਰ 74 ਵਿੱਚ ਕਾਂਗਰਸ ਵਿੱਚ ਸ਼ਾਮਿਲ ਹੋਣ ਵਾਲੇ ਵਰਕਰਾਂ ਦਾ ਧੰਨਵਾਦ ਕੀਤਾ।

ਇਸ ਦੌਰਾਨ ਉਹਨਾਂ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਕਾਂਗਰਸ ਪਾਰਟੀ ਨੂੰ ਹੋਰ ਬਲ ਮਿਲੇ ਤਾਂ ਜੋ ਕਿ ਅਸੀਂ ਵੱਧ ਚੜ ਕੇ ਕਾਰਪੋਰੇਸ਼ਨ ਦੀਆਂ ਚੋਣਾਂ ਜਿੱਤ ਸਕੀਏ। ਉਹ ਤੇ ਉਹਨਾਂ ਨੇ ਭਵਿੱਖਬਾਣੀ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਅਤੇ ਅੰਮ੍ਰਿਤਸਰ ਵਿੱਚ ਮੇਅਰ ਕਾਂਗਰਸ ਦਾ ਹੀ ਬਣੇਗਾ। ਦੂਸਰੇ ਪਾਸੇ ਕਾਂਗਰਸ ਪਾਰਟੀ ਵਿੱਚ ਲੰਮਾ ਚਿਰ ਕੰਮ ਕਰਨ ਵਾਲੇ ਕਾਂਗਰਸ ਪਾਰਟੀ ਦੇ ਵਰਕਰ ਅਤੇ ਵਾਰਡ ਨੰਬਰ 74 ਤੋਂ ਟਿਕਟ ਦੀ ਦਾਵੇਦਾਰੀ ਕਰਨ ਵਾਲੇ ਰਣਜੀਤ ਸਿੰਘ ਢਿੱਲੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਕਾਂਗਰਸ ਪਾਰਟੀ ਨੂੰ ਇਹਨਾਂ ਸਾਰੀਆਂ ਲੋਕਾਂ ਦੇ ਸ਼ਾਮਿਲ ਹੋਣ ਨਾਲ ਕਾਫੀ ਬਲ ਮਿਲੇਗਾ। ਰਣਜੀਤ ਸਿੰਘ ਢਿੱਲੋ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਹਜੇ ਹੋਰ ਵੀ ਸੈਂਕੜਾ ਲੋਕਾਂ ਦੀ ਜੁਆਇਨਿੰਗ ਕਾਂਗਰਸ ਪਾਰਟੀ ਵਿੱਚ ਅਸੀਂ ਕਰਵਾਵਾਂਗੇ ਅਤੇ ਕਾਰਪਰੇਸ਼ਨ ਦੀ ਚੋਣਾਂ ਦੇ ਵਿੱਚ ਜੇਕਰ ਉਹਨਾਂ ਨੂੰ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰ ਨੂੰ ਕਿਸੇ ਨੂੰ ਟਿਕਟ ਮਿਲਦੀ ਹੈ ਤਾਂ ਉਹ ਇਹ ਈਟ ਜਿੱਤਣ ਤੋਂ ਬਾਅਦ ਕਾਂਗਰਸ ਦੀ ਝੋਲੀ ਵਿੱਚ ਜਰੂਰ ਪਾਉਣਗੇ।

ਉਹਨਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਵਰਕਰਾਂ ਦਾ ਸਾਥ ਦਿੰਦੀ ਹੈ ਅਤੇ ਹਮੇਸ਼ਾ ਹੀ ਸਾਥ ਦਿੰਦੀ ਰਵੇਗੀ। ਇੱਥੇ ਦੱਸਣ ਯੋਗ ਹੈ ਕਿ ਪੰਜਾਬ ਦੇ ਵਿੱਚ ਕਾਰਪੋਰੇਸ਼ਨ ਦੀਆਂ ਚੋਣਾਂ ਨੂੰ ਲੈ ਕੇ ਲਗਾਤਾਰ ਹੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸਾਰੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਆਪਣੇ ਆਪਣੇ ਨੇਤਾਵਾਂ ਨੂੰ ਟਿਕਟਾਂ ਦੇ ਲਈ ਦਾਅਵੇਦਾਰੀਆਂ ਕੀਤੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਦੇ ਕੋਟ ਖਾਲਸਾ ਤੋਂ ਵਾਰਡ ਨੰਬਰ 74 ਤੇ ਰਣਜੀਤ ਸਿੰਘ ਢਿੱਲੋ ਵੱਲੋਂ ਵੀ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਸੀਟ ਦੇਣ ਦੀ ਗੱਲ ਕਹੀ ਗਈ ਹੈ ਅਤੇ ਜਿੱਤ ਦਾ ਦਾਅਵਾ ਵੀ ਕੀਤਾ ਗਿਆ ਹੈ। ਉਥੇ ਹੀ ਅੱਜ ਸੈਂਕੜਿਆਂ ਵਰਕਰਾਂ ਵੱਲੋਂ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦਾ ਹੱਥ ਛੱਡ ਹੁਣ ਕਾਂਗਰਸ ਦਾ ਹੱਥ ਫੜ ਲਿੱਤਾ ਹੈ। ਹੁਣ ਵੇਖਣਾ ਹੋਵੇਗਾ ਕਿ ਭਵਿੱਖ ਵਿੱਚ ਹੋਰ ਕਿੰਨੇ ਕੁ ਲੋਕ ਕਾਂਗਰਸ ਵਿੱਚ ਸ਼ਾਮਿਲ ਹੁੰਦੇ ਹਨ ਅਤੇ ਕੀ ਰਾਜਕੁਮਾਰ ਵੇਰਕਾ ਵੱਲੋਂ ਕੀਤੀ ਗਈ ਭਵਿੱਖਬਾਣੀ ਸੱਚ ਹੁੰਦੀ ਹੈ ਜਾਂ ਨਹੀਂ ਇਹ ਤਾਂ ਸਮਾਂ ਹੀ ਦੱਸੇਗਾ।