ਪੰਜਾਬ: ਕਿਸਾਨ ਦੀ ਸਤਲੁਜ ਦਰਿਆ ਵਿੱਚ ਡੁੱਬਣ ਨਾਲ ਹੋਈ ਮੌਤ, ਦੇਖੋ ਵੀਡਿਓ

ਪੰਜਾਬ: ਕਿਸਾਨ ਦੀ ਸਤਲੁਜ ਦਰਿਆ ਵਿੱਚ ਡੁੱਬਣ ਨਾਲ ਹੋਈ ਮੌਤ, ਦੇਖੋ ਵੀਡਿਓ

ਪਰਿਵਾਰ ਨੇ ਪ੍ਰਸ਼ਾਸਨ ਤੋਂ ਕੀਤੀ ਮਦਦ ਦੀ ਗੁਹਾਰ

ਮਮਦੋਟ :  ਜ਼ਿਲਾ ਫਿਰੋਜ਼ਪੁਰ ਦੇ ਬਲਾਕ ਮਮਦੋਟ ਦੇ ਸਰਹੱਦੀ ਪਿੰਡ ਦੋਨਾਂ ਤੈਲੂ ਮੱਲ ਤੋਂ ਇੱਕ ਵੱਡੀ ਖਬਰ ਸਾਹਮਣੇ  ਆ ਰਹੀ ਹੈ ਜਿੱਥੇ ਕਿ ਕੰਡਿਆਲੀ ਤਾਰੋਂ ਦੇ ਗੇਟ  ਨੰਬਰ 195/1 ਦੇ ਪਾਰ ਖੇਤੀ ਕਰਨ ਗਏ ਕਿਸਾਨ ਅਮਰੀਕ ਸਿੰਘ ਦੀ ਦਰਿਆਈ ਖੇਤਰ ਵਿੱਚ ਡੁੱਬਣ ਨਾਲ ਮੌਤ ਹੋ ਗਈ ਹੈ। ਜਿਸ ਨੂੰ ਦੇਰ ਸ਼ਾਮ ਤੱਕ ਬੀਐਸਐਫ ਦੀਆਂ ਟੀਮਾਂ ਵੱਲੋਂ ਲੱਭਣ ਦੀਆਂ ਕਾਫੀ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਸਫਲਤਾ ਨਹੀਂ ਮਿਲ ਸਕੀ।

ਪੀੜਤ ਪਰਿਵਾਰ ਨੇ ਦੱਸਿਆ ਹੈ ਕਿ ਕਿਸਾਨ ਅਮਰੀਕ ਸਿੰਘ ਆਪਣੇ ਹੋਰ ਤਿੰਨ ਸਾਥੀਆਂ ਸਮੇਤ ਤਾਰੋ ਪਾਰ ਖੇਤੀ ਕਰਨ ਲਈ ਗਿਆ ਸੀ ਅਤੇ ਸ਼ਾਮ ਨੂੰ ਘਰ ਵਾਪਸੀ ਦੌਰਾਨ ਦਰਿਆ ਪਾਰ ਕਰਦੇ ਸਮੇਂ ਰੱਸੇ ਦਾ ਸਹਾਰਾ ਲਿਆ, ਜਿਸ ਦੌਰਾਨ ਰੱਸਾ ਅਚਾਨਕ ਟੁੱਟਣ ਕਾਰਨ ਅਮਰੀਕ ਸਿੰਘ ਡੁੱਬ ਗਿਆ ਅਤੇ ਦੂਜੇ ਸਾਥੀ ਉਸ ਨੂੰ ਕੱਢਣ ਦੀ ਕੋਸ਼ਿਸ਼ ਵੀ ਕੀਤੀ। ਇਹ ਘਟਨਾ ਦੇਰ ਸ਼ਾਮ ਸਾਢੇ ਚਾਰ ਵਜੇ ਦੀ ਦੱਸੀ ਜਾ ਰਹੀ ਹੈ ।

ਮੌਕੇ ਤੇ ਪਹੁੰਚੀਆਂ ਬੀਐਸਐਫ ਦੀਆਂ ਟੀਮਾਂ ਵੱਲੋਂ ਦਰਿਆ ਕਿਸਾਨ ਨੂੰ ਦਰਿਆ ਵਿੱਚੋਂ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰਿਵਾਰ ਨੇ ਇਹ ਵੀ ਕਿਹਾ ਕਿ ਅਜੇ ਤੱਕ ਸਾਨੂੰ ਪ੍ਰਸ਼ਾਸਨ ਵੱਲੋਂ ਕੋਈ ਮਦਦ ਨਹੀਂ ਕੀਤੀ ਗਈ। ਪੀੜਤ ਪਰਿਵਾਰ ਨੇ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਹੈ। ਦੂਜੇ ਪਾਸੇ ਥਾਣਾ ਮੁਮਦੋਟ ਦੇ ਏਐਸਆਈ ਓਮ ਪ੍ਰਕਾਸ਼ ਨੇ ਦੱਸਿਆ ਕਿ ਸਾਡੀਆਂ ਟੀਮਾਂ ਵੱਲੋਂ ਲਾਸ਼ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।