ਪੰਜਾਬ: ਕੁਲਚੇ ਵਾਲੇ ਮਾਮਲੇ 'ਤੇ ਕੈਬਨਿਟ ਮੰਤਰੀ ਦਾ ਆਇਆ ਵੱਡਾ ਬਿਆਨ, ਮਜੀਠੀਆ ਨੂੰ ਕੀਤਾ ਚੈਲੰਜ, ਦੇਖੋਂ ਵੀਡਿਓ

ਪੰਜਾਬ: ਕੁਲਚੇ ਵਾਲੇ ਮਾਮਲੇ 'ਤੇ ਕੈਬਨਿਟ ਮੰਤਰੀ ਦਾ ਆਇਆ ਵੱਡਾ ਬਿਆਨ, ਮਜੀਠੀਆ ਨੂੰ ਕੀਤਾ ਚੈਲੰਜ, ਦੇਖੋਂ ਵੀਡਿਓ

ਅੰੰਮਿ੍ਤਸਰ: ਪਿਛਲੇ ਦਿਨੀ ਅਕਾਲੀ ਦਲ ਦੇ ਵੱਡੇ ਨੇਤਾ ਬਿਕਰਮ ਸਿੰਘ ਮਜੀਠੀਆ ਵੱਲੋਂ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਕਰਕੇ ਖੁਲਾਸਾ ਕੀਤਾ ਗਿਆ ਸੀ ਕਿ ਆਮ ਆਦਮੀ ਪਾਰਟੀ ਦੇ ਤਿੰਨ ਮੰਤਰੀ ਅੰਮ੍ਰਿਤਸਰ ਵਿੱਚ ਕੁਲਚਾ ਲੈਂਡ ਤੋਂ ਕੁਲਚਾ ਲੈ ਕੇ ਐਮ ਕੇ ਹੋਟਲ ਵਿੱਚ ਬੈਠ ਕੇ ਕੁਲਚਾ ਖਾਨਗੇ। ਇਸ ਦੌਰਾਨ ਉਹਨਾਂ ਨੇ ਹੋਟਲ ਵਿੱਚ ਫਰੀ ਕਮਰਾ ਖੁਲਵਾਉਣ ਦੀ ਮੰਗ ਕੀਤੀ ਅਤੇ ਕਾਫੀ ਬਹਿਸ ਕਰਨ ਤੋਂ ਬਾਅਦ ਉਹਨਾਂ ਨੇ ਪੈਸੇ ਦੇ ਕੇ ਕਮਰਾ ਖੁਲਵਾਇਆ। ਅਜਿਹੇ ਇਲਜ਼ਾਮ ਲੱਗਣ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਮੀਤ ਹੇਅਰ ਵੱਲੋਂ ਕੁਲਚੇ ਵਾਲੀ ਘਟਨਾ ਨੂੰ ਲੈ ਕੇ ਆਪਣਾ ਸਪੱਸ਼ਟੀਕਰਨ ਦਿੱਤਾ।

ਇਸ ਦੇ ਨਾਲ ਹੀ ਉਨ੍ਹਾਂ ਨੇ ਵਿਰੋਧੀਆਂ ਨੂੰ ਖ਼ੂਬ ਖਰੀਆਂ-ਖਰੀਆਂ ਸੁਣਾਈਆਂ। ਮੀਤ ਹੇਅਰ ਨੇ ਅਕਾਲੀ ਦਲ ਉੱਤੇ ਘਟੀਆ ਪੱਧਰ ਦੀ ਰਾਜਨੀਤੀ ਕਰਨ ਦਾ ਇਲਜ਼ਾਮ ਲਗਾਇਆ ਹੈ । ਮੀਤ ਹੇਅਰ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਨੇ ਕੁਲਚਾ ਲੈਂਡ ਦੁਕਾਨ ਤੋਂ ਕੁਲਚੇ ਖਾਧੇ ਸਨ ਨਾ ਕਿ ਕਿਸੇ ਹੋਟਲ ਵਿੱਚ ਬੈਠ ਕੇ ਖਾਧੇ ਸਨ। ਮੀਤ ਹੇਅਰ ਨੇ ਕਿਹਾ ਕਿ ਤੁਸੀਂ ਸੀਸੀਟੀਵੀ ਫੁਟੇਜ ਦੇਖ ਸਕਦੇ ਹੋ ਕਿ ਉਨ੍ਹਾਂ ਨੇ ਕੁਲਚਾ ਲੈਂਡ ਦੁਕਾਨ ਤੋਂ ਕੁਲਚੇ ਖਾਧੇ ਸਨ। ਉਨ੍ਹਾਂ ਨੇ ਨਾਲ ਹੀ ਇਹ ਵੀ ਕਿਹਾ ਕਿ ਹੋਟਲਾਂ ਨੂੰ ਨੋਟਿਸ ਭੇਜਣ ਦੀ ਪ੍ਰਕਿਰਿਆ ਪਹਿਲਾਂ ਤੋਂ ਹੀ ਜਾਰੀ ਹੈ। ਮੀਤ ਹੇਅਰ ਨੇ ਵਿਰੋਧੀਆਂ ਨੂੰ ਚੈਲੰਜ ਕੀਤਾ ਹੈ ਕਿ ਜੇ ਬਿਕਰਮ ਮਜੀਠੀਆ ਹੋਟਲ ਤੋਂ ਕੁਲਚੇ ਮੰਗਵਾਉਣ ਬਾਰੇ ਸਾਬਤ ਕਰ ਦੇਣ ਤਾਂ ਉਹ ਰਾਜਨੀਤੀ ਛੱਡ ਦੇਣਗੇ, ਨਹੀਂ ਤਾਂ ਮਜੀਠੀਆ ਅਤੇ ਪੱਤਰਕਾਰ ਉਹਨਾਂ ਤੋਂ ਮੁਆਫੀ ਮੰਗਣ