ਪੰਜਾਬ : ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਰਾਹਤ, ਦੇਖੋ ਵੀਡਿਓ

ਪਠਾਨਕੋਟ/ਅਨਮੋਲ ਸ਼ਰਮਾ : ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਣ ਕਾਰਨ ਕਿਸਾਨ ਜਥੇਬੰਦੀਆਂ ਲਗਾਤਾਰ ਮੁਆਵਜ਼ੇ ਦੀ ਮੰਗ ਕਰ ਰਹੀਆਂ ਹਨ।  ਇਸ ਕਾਰਨ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਕਣਕ ਦੀ ਖਰੀਦ 'ਤੇ 18 ਫੀਸਦੀ ਛੋਟ ਦੇਣ ਦਾ ਐਲਾਨ ਕਰਕੇ ਰਾਹਤ ਪ੍ਰਦਾਨ ਕੀਤੀ ਹੈ।  

ਦੂਜੇ ਪਾਸੇ ਕਿਸਾਨਾਂ ਨੇ ਮੋਦੀ ਸਰਕਾਰ ਦੇ ਇਸ ਐਲਾਨ 'ਤੇ ਮੋਦੀ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਮਿਹਨਤ ਦਾ ਮੁੱਲ ਵੀ ਵਾਪਿਸ ਮਿਲੇਗਾ ਅਤੇ ਉਨ੍ਹਾਂ ਦੇ ਹੋਏ ਨੁਕਸਾਨ ਦੀ ਭਰਪਾਈ ਵੀ ਹੋਵੇਗੀ |  ਇਸ ਮੌਕੇ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ। ਉਨ੍ਹਾਂ ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੇ ਕਿਸਾਨਾਂ ਵੱਲੋਂ ਧੰਨਵਾਦ ਕੀਤਾ।