ਪੰਜਾਬ: ਝੋਨੇ ਦੀ ਪਰਾਲੀ ਨੂੰ ਨਾਂ ਸਾੜਨ ਲਈ ਬੱਚਿਆਂ ਨੇ ਵੱਖਰੇ ਅੰਦਾਜ਼ ਕਿਸਾਨਾਂ ਨੂੰ ਕੀਤਾ ਜਾਗਰੂਕ, ਦੇਖੋਂ ਵੀਡਿਓ

ਪੰਜਾਬ: ਝੋਨੇ ਦੀ ਪਰਾਲੀ ਨੂੰ ਨਾਂ ਸਾੜਨ ਲਈ ਬੱਚਿਆਂ ਨੇ ਵੱਖਰੇ ਅੰਦਾਜ਼ ਕਿਸਾਨਾਂ ਨੂੰ ਕੀਤਾ ਜਾਗਰੂਕ, ਦੇਖੋਂ ਵੀਡਿਓ

ਮੋਗਾ: ਪੰਜਾਬ ਵਿੱਚ ਝੋਨੇ ਦੀ ਕਟਾਈ ਦਾ ਜਿੱਥੇ ਕੰਮ ਜੰਗੀ ਪੱਧਰ ਤੇ ਸ਼ੁਰੂ ਹੋ ਚੁੱਕਿਆ ਹੈ। ਉਧਰ ਦੂਸਰੇ ਪਾਸੇ ਝੋਨੇ ਦੀ ਕਟਾਈ ਦੇ ਨਾਲ ਨਾਲ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਅੱਗ ਲਗਾਉਣ ਦੀਆਂ ਘਟਨਾਵਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਕਿਸਾਨਾਂ ਨੂੰ ਅੱਗ ਨਾਂ ਲਗਾਉਣ ਸਬੰਧੀ ਜਾਗਰੂਤ ਕਰਦੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕੋਕਰੀ ਕਲਾ ਦੀਆਂ ਵਿਦਿਆਰਥਣਾਂ ਨੇ ਸਕੂਲ ਦੇ ਟੀਚਰ ਨਾਲ ਝੋਨੇ ਦੀ ਪਰਾਲੀ ਦੀ ਲੱਗੀ ਅੱਗ ਦਰਮਿਆਨ ਵਾਪਰੇ ਹਾਦਸੇ ਵਿੱਚ ਹੋਈ ਮੌਤ ਤੋਂ ਬਾਅਦ ਉਸ ਦੁਖਾਂਤ ਨੂੰ ਇੱਕ ਸਕਿੱਟ ਦੇ ਰੂਪ ਵਿੱਚ ਪੇਸ਼ ਕਰਕੇ ਸਕੂਲ ਟੀਚਰਾਂ ਅਤੇ ਖੇਤੀਬਾੜੀ ਵਿਭਾਗ ਦੇ ਅਫਸਰਾਂ ਦੇ ਅੱਖਾਂ ਵਿੱਚੋਂ ਹੰਜੂ ਕੇਰ ਦਿੱਤੇ।

ਇਸ ਮੌਕੇ ਤੇ ਬੱਚੀਆਂ ਨੇ ਕਿਸਾਨ ਕਿਸਾਨ ਭਰਾਵਾਂ ਨੂੰ ਅਪੀਲ ਕਰਦਾ ਕਿਹਾ ਕਿ ਜਿੱਥੇ ਪਰਾਲੀ ਨੂੰ ਅੱਗ ਲਗਾਉਣ ਨਾਲ ਸਭ ਤੋਂ ਪਹਿਲਾਂ ਖੁਦ ਕਿਸਾਨ ਪ੍ਰਭਾਵਿਤ ਹੁੰਦਾ ਹੈ। ਉਸ ਤੋਂ ਬਾਅਦ ਕਈ ਵੱਡੇ ਹਾਦਸੇ ਅਤੇ ਜਾਨੀ ਮਾਲੀ ਨੁਕਸਾਨ ਵੀ ਹੁੰਦਾ ਹੈ ਤੇ ਸਾਨੂੰ ਅਜਿਹੀਆਂ ਘਟਨਾਵਾਂ ਤੋਂ ਬਚਣ ਲਈ ਪਰਾਲੀ ਨੂੰ ਬਿਨਾਂ ਅੱਗ ਲਗਾਏ ਆਪਣੇ ਖੇਤਾਂ ਵਿੱਚ ਨਸ਼ਟ ਕਰਨਾ ਚਾਹੀਦਾ ਹੈ। ਜਿਸ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੀ ਵੱਧਦੀ ਹੈ। ਇਸ ਮੌਕੇ ਤੇ ਸਕੂਲ ਪ੍ਰਿੰਸੀਪਲ ਚਰਨਜੀਤ ਸਿੰਘ ਨੇ ਖੇਤੀਬਾੜੀ ਵਿਭਾਗ ਦੇ ਅਫਸਰਾਂ ਨੂੰ ਜਿੱਥੇ ਸਕੂਲ ਪੁੱਜਣ ਤੇ ਜੀ ਆਇਆਂ ਆਖਿਆ ਉੱਥੇ ਉਹਨਾਂ ਬੱਚਿਆਂ ਵੱਲੋਂ ਕੀਤੇ ਉਪਰਾਲੇ ਦੀ ਵੀ ਪ੍ਰਸੰਸਕ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪਰਨ ਕਰਨਾ ਚਾਹੀਦਾ ਕਿ ਝੋਨੇ ਦੀ ਪਰਾਲੀ ਨੂੰ ਇਸ ਵਾਰ ਅੱਗ ਨਾ ਲਗਾਈ ਜਾਵੇ।

ਉਧਰ ਦੂਸਰੇ ਪਾਸੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕੋਕਰੀ ਕਲਾਂ ਵਿੱਚ ਪੁੱਜੇ ਖੇਤੀਬਾੜੀ ਵਿਭਾਗ ਦੇ ਸੀਨੀਅਰ ਡਾਕਟਰ ਯਸ਼ਪ੍ਰੀਤ ਕੌਰ ਅਤੇ ਡਾਕਟਰ ਰਮਨਦੀਪ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਾਨੂੰ ਬੱਚਿਆਂ ਤੋਂ ਸੇਧ ਲੈਣ ਦੀ ਲੋੜ ਹੈ। ਪਰਾਲੀ ਨਾਲ ਅੱਗ ਲਗਾਉਣ ਨਾਲ ਸਾਨੂੰ ਟਾਈਮ ਜਰੂਰ ਫਰਕ ਪੈਂਦਾ ਹੈ ਪਰ ਜੋ ਨੁਕਸਾਨ ਸਾਡੇ ਆਮ ਲੋਕਾਂ ਲਈ ਖੜੇ ਹੁੰਦੇ ਹਨ। ਉਹ ਬਹੁਤ ਵੱਡੇ ਹੁੰਦੇ ਹਨ ਮੌਕੇ ਤੇ ਨਾ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਸਾਨੂੰ ਬਿਨਾਂ ਅੱਗ ਲਗਾਏ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਨਸ਼ਟ ਕਰਨਾ ਚਾਹੀਦਾ ਹੈ। ਜਿਸ ਨਾਲ ਸਾਡੀ ਜਮੀਨ ਵਿੱਚ ਲੇ ਜਿੱਥੇ ਮਿੱਤਰ ਕੀੜੇ ਬਚਦੇ ਹਨ ਉੱਥੇ ਸਾਡੀ ਜ਼ਮੀਨ ਦੀ ਅਪਜਾਊ ਸ਼ਕਤੀ ਵੀ ਦੁਗਣੀ ਹੁੰਦੀ ਹੈ ਤੇ ਸਾਡੀ ਫਸਲ ਦਾ ਝਾੜ ਵੀ ਦੋ ਤੋਂ ਢਾਈ ਕੁਇੰਟਲ ਵੱਧ ਨਿਕਲਦਾ ਹੈ।