ਪੰਜਾਬ: ਨਸ਼ਾ ਤਸਕਰਾਂ ਨੇ ਨੌਜਵਾਨਾਂ 'ਤੇ ਚਲਾਇਆਂ ਗੋਲੀਆਂ, ਦੇਖੋ ਵੀਡਿਓ

ਪੰਜਾਬ: ਨਸ਼ਾ ਤਸਕਰਾਂ ਨੇ ਨੌਜਵਾਨਾਂ 'ਤੇ ਚਲਾਇਆਂ ਗੋਲੀਆਂ, ਦੇਖੋ ਵੀਡਿਓ

ਜਲਾਲਾਬਾਦ: ਵਿਧਾਨ ਸਭਾ ਹਲਕਾ ਜਲਾਲਾਬਾਦ ਅਧੀਨ ਆਉਂਦੇ ਪਿੰਡ ਢਾਬ ਖੁਸ਼ਹਾਲ ਜੋਈਆ ਵਿਖੇ ਨੌਜਵਾਨਾਂ ਵੱਲੋਂ ਨਸ਼ਾ ਤਸਕਰਾਂ ਨੂੰ ਰੋਕਣ ਤੇ ਨਸ਼ਾ ਤਸਕਰਾਂ ਵੱਲੋਂ ਉਨ੍ਹਾਂ ਤੇ ਗੋਲੀਆਂ ਚਲਾ ਕੇ ਹਮਲਾ ਕਰਨ ਦਾ ਮਾਮਲਾ ਹੋਇਆ ਹੈ। ਨਸ਼ਾ ਤਸਕਰਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ ਤੇ ਵੱਜੇ ਸ਼ਰਿਆਂ ਨਾਲ ਜ਼ਖਮੀ ਸਥਾਨਕ ਸਿਵਲ ਹਸਪਤਾਲ ਵਿੱਚ ਦਾਖ਼ਲ ਪੀੜਤ ਕੁਲਵੰਤ ਸਿੰਘ ਅਤੇ ਸੁਰਿੰਦਰ ਸਿੰਘ ਨੇ ਦੱਸਿਆ ਕਿ ਰਾਤ ਨੂੰ ਉਹ ਜਦੋਂ ਮਜ਼ਦੂਰੀ ਕਰਕੇ ਆਪਣੇ ਘਰ ਨੂੰ ਵਾਪਸ ਪਰਤ ਰਹੇ ਸੀ, ਤਾਂ ਪਿੰਡ ਵੜਦਿਆਂ ਹੀ ਉਨ੍ਹਾਂ ਤੋਂ ਪਹਿਲਾਂ ਨਸ਼ਾ ਤਸਕਰਾਂ ਦੀ ਪਿੰਡ ਦੇ ਨੌਜਵਾਨਾਂ ਨਾਲ ਹੋਈ ਤੂੰ-ਤੂੰ, ਮੈਂ-ਮੈਂ ਕਾਰਨ ਤੈਸ਼ ਚ ਆਏ ਨਸ਼ਾ ਤਸਕਰਾਂ ਵੱਲੋਂ ਗੋਲੀਆਂ ਚਲਾਈਆਂ ਜਾ ਰਹੀਆਂ ਹਨ, ਚਲਾਈਆਂ ਗੋਲੀਆਂ ਦੇ ਸ਼ਰੇ ਵੱਜਣ ਕਾਰਨ ਉਹ ਜ਼ਖਮੀ ਹੋ ਗਏ ਹਨ।

ਹਸਪਤਾਲ ਵਿਚ ਜੇਰੇ ਇਲਾਜ ਪੀੜਤਾ ਨੇ ਦੱਸਿਆ ਕਿ ਉਹਨਾਂ ਉਪਰ ਨਸ਼ਾ ਤਸਕਰਾਂ ਵੱਲੋਂ ਨਜ਼ਾਇਜ਼ ਤੋਰ 'ਤੇ ਹਮਲਾ ਕੀਤਾ ਗਿਆ ਹੈ। ਪਿੰਡ ਵਿੱਚ ਨਸ਼ਾ ਵੇਚਣ ਵਾਲੇ ਨੌਜਵਾਨਾਂ ਨੂੰ ਰੋਕਣ ਵਾਲੇ ਸਮੂਹ ਦੀ ਅਗਵਾਈ ਕਰਨ ਵਾਲੇ ਜਰਨੈਲ ਸਿੰਘ ਪੁੱਤਰ ਰੇਸ਼ਮ ਸਿੰਘ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਨਸ਼ਾ ਤਸਕਰਾਂ ਨੂੰ ਰੋਕਣ ਲਈ ਪੁਲਿਸ ਕੋਲ ਅਪੀਲ ਕਰ ਰਿਹਾ ਸੀ, ਪ੍ਰੰਤੂ ਸਮੇਂ ਸਿਰ ਕਾਰਵਾਈ ਨਾ ਹੋਣ ਦਾ ਨਤੀਜਾ ਹੈ ਕਿ ਉਹ ਸ਼ਰੇਆਮ ਗੋਲੀਆਂ ਚਲਾਉਣ ਤੇ ਉਤਰ ਆਏ ਹਨ

। ਨੌਜਵਾਨ ਜਰਨੈਲ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਇੰਨਾ ਨਸ਼ਾ ਤਸਕਰਾਂ ਨੂੰ ਰੋਕਣ ਲਈ ਵਿਰੋਧ ਕਰ ਰਹੇ ਸਨ, ਜਿਸ ਦੇ ਨਤੀਜੇ ਵਜੋਂ ਅੱਜ ਬੇਖੌਫ਼ ਹੋ ਕੇ ਨਸ਼ਾ ਤਸਕਰਾਂ ਵੱਲੋਂ ਸ਼ਰੇਆਮ ਗੋਲੀਆਂ ਚਲਾ ਕੇ ਇਸ ਗੱਲ ਦਾ ਸਬੂਤ ਦਿੱਤਾ ਗਿਆ ਹੈ, ਉਨ੍ਹਾਂ ਖਿਲਾਫ ਕੋਈ ਵੀ ਕਾਰਵਾਈ ਨਹੀਂ ਹੋ ਸਕਦੀ। ਨਸ਼ਾ ਤਸਕਰਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ ਦੇ ਸਬੂਤਾਂ ਸਬੰਧੀ ਉਨ੍ਹਾਂ ਕਿਹਾ ਕਿ ਚਲਾਈਆਂ ਗਈਆਂ ਗੋਲੀਆਂ ਦੇ ਖੋਲ ਪੁਲਿਸ ਦੇ ਹਵਾਲੇ ਕਰ ਦਿੱਤੇ ਗਏ ਹਨ, ਜਿਨ੍ਹਾਂ ਦੇ ਸਬੂਤ ਵਜੋਂ ਵੀਡੀਓਗ੍ਰਾਫੀ ਸਾਡੇ ਕੋਲ ਮੌਜੂਦ ਹੈ। ਪਿੰਡ ਦੇ ਸਰਪੰਚ ਜਰਨੈਲ ਸਿੰਘ ਨੇ ਕਿਹਾ ਕਿ ਉਹ ਪਿੰਡ ਦੀ ਸ਼ਾਂਤੀ ਚਾਹੁੰਦੇ ਹਨ ਅਤੇ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਅਪੀਲ ਕਰਦੇ ਹਨ ਕਿ ਉਹ ਜਲਦ ਤੋਂ ਜਲਦ ਐਕਸ਼ਨ ਲੈਣ। 

ਨਸ਼ਾ ਤਸਕਰਾਂ ਵੱਲੋਂ ਪਿੰਡ ਦੇ ਨੌਜਵਾਨਾਂ ਤੇ ਚਲਾਈਆਂ ਗਈਆਂ ਗੋਲੀਆਂ ਸਬੰਧੀ ਐਸਐਚਓ ਸੱਜਣ ਕੁਮਾਰ ਦਾ ਕਹਿਣਾ ਹੈ ਕਿ ਸਾਡੇ ਵੱਲੋਂ ਪ੍ਰਾਪਤ ਕੀਤੇ ਗੋਲਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਹੈ। ਉਨ੍ਹਾਂ ਖਿਲਾਫ ਪਹਿਲਾਂ ਵੀ ਐਨ.ਡੀ.ਪੀ.ਐਸ. ਦੇ ਮਾਮਲੇ ਦਰਜ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਨਸ਼ੇ ਵਿੱਚ ਲੁਪਤ ਹੋ ਰਹੇ ਨੌਜਵਾਨਾਂ ਨੂੰ ਕੁਰਾਹੇ ਪਾਉਣ ਵਾਲੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ ਲਈ ਕੰਮ ਕਰਦੀ ਹੈ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।