ਪੰਜਾਬ : ਚਲਦੀ ਮੀਟਿੰਗ ਦੌਰਾਨ ਸਾਬਕਾ ਖਜ਼ਾਨਾ ਮੰਤਰੀ ਨੇ ਪੱਤਰਕਾਰਾਂ ਨੂੰ ਕਵਰੇਜ਼ ਕਰਨ ਤੋਂ ਰੋਕਿਆ, ਦੇਖੋ ਵੀਡਿਓ

ਪੰਜਾਬ : ਚਲਦੀ ਮੀਟਿੰਗ ਦੌਰਾਨ ਸਾਬਕਾ ਖਜ਼ਾਨਾ ਮੰਤਰੀ ਨੇ ਪੱਤਰਕਾਰਾਂ ਨੂੰ ਕਵਰੇਜ਼ ਕਰਨ ਤੋਂ ਰੋਕਿਆ, ਦੇਖੋ ਵੀਡਿਓ

ਸ਼ਾਹਕੋਟ: ਜਲੰਧਰ ਦੇ ਸ਼ਾਹਕੋਟ ਵਿਖੇ ਭਾਜਪਾ ਦੀ ਚੱਲਦੀ ਮੀਟਿੰਗ ਦੌਰਾਨ ਉਸ ਸਮੇਂ ਸਾਬਕਾ ਖਜ਼ਾਨਾਂ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪੱਤਰਕਾਰਾਂ ਪਾਸੋਂ ਮੁਆਫ਼ੀ ਮੰਗਣੀ ਪਈ, ਜਦ ਉਨਾਂ ਵੱਲੋਂ ਕਵਰੇਜ਼ ਕਰ ਰਹੇ ਪੱਤਰਕਾਰਾਂ ਨੂੰ ਕਰਵੇਜ਼ ਕਰਨ ਤੋਂ ਇਹ ਕਹਿ ਕੇ ਰੋਕ ਦਿੱਤਾ ਕਿ ਇਹ ਉਨਾਂ ਦੀ ਨਿੱਜੀ ਮੀਟਿੰਗ ਹੈ, ਜਦਕਿ ਮੀਟਿੰਗ ਸਬੰਧੀ ਸਥਾਨਕ ਭਾਜਪਾ ਆਗੂਆਂ ਵੱਲੋਂ ਖਾਸ ਤੌਰ ਤੇ ਪੱਤਰਕਾਰਾਂ ਨੂੰ ਮੀਟਿੰਗ ਦੀ ਕਵਰੇਜ਼ ਲਈ ਬੁਲਾਇਆ ਗਿਆ ਸੀ।

ਇਥੇ ਦੱਸਣਾ ਬਣਦਾ ਹੈ ਕਿ ਲੋਕ ਸਭਾ ਜਲੰਧਰ ਦੀ 10 ਮਈ ਨੂੰ ਹੋਣ ਵਾਲੀ ਜਿ਼ਮਣੀ ਚੋਣ ਸਬੰਧੀ ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਸਾਬਕਾ ਖਜ਼ਾਨਾਂ ਮੰਤਰੀ ਅਤੇ ਭਾਜਪਾ ਆਗੂ ਪਾਰਟੀ ਹਾਈਕਮਾਂਡ ਵੱਲੋਂ ਮਨਪ੍ਰੀਤ ਸਿੰਘ ਬਾਦਲ ਨੂੰ ਹਲਕਾ ਇੰਚਾਰਜ਼ ਨਿਯੁਕਤ ਕੀਤਾ ਗਿਆ ਹੈ। ਸੋਮਵਾਰ ਬਾਅਦ ਦੁਪਹਿਰ ਭਾਜਪਾ ਜਿਲ੍ਹਾਂ ਜਲੰਧਰ ਦਿਹਾਤੀ ਦੱਖਣੀ ਦੀ ਮੀਟਿੰਗ ਮੰਡਲ ਸ਼ਾਹਕੋਟ ਵਿਖੇ ਰੱਖੀ ਗਈ ਸੀ, ਜਿਸ ਵਿੱਚ ਮਨਪ੍ਰੀਤ ਸਿੰਘ ਬਾਦਲ ਜਦ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ ਤਾਂ ਉਨਾਂ ਵੱਲੋਂ ਬੜ੍ਹੇ ਹੀ ਗਲਤ ਲਿਹਾਜੇ ਨਾਲ ਪੱਤਰਕਾਰਾਂ ਨੂੰ ਕਵਰੇਜ਼ ਕਰਨ ਤੋਂ ਰੋਕਿਆ ਗਿਆ, ਜਦ ਉਨਾਂ ਨੂੰ ਦੱਸਿਆ ਕਿ ਉਹ ਪੱਤਰਕਾਰ ਹਨ ਤਾਂ ਉਨਾਂ ਕਿਹਾ ਕਿ ਇਹ ਸਾਡੀ ਨਿੱਜੀ ਮੀਟਿੰਗ ਹੈ। ਜਦ ਉਨਾਂ ਨੂੰ ਪੱਤਰਕਾਰਾਂ ਵੱਲੋਂ ਸਵਾਲ ਪੁੱਛਿਆ ਗਿਆ ਕਿ ਜਦ ਭਾਜਪਾ ਆਗੂਆਂ ਵੱਲੋਂ ਪੱਤਰਕਾਰਾਂ ਨੂੰ ਕਵਰੇਜ਼ ਲਈ ਸੱਦਾ ਦਿੱਤਾ ਗਿਆ ਸੀ ਤਾਂ ਇਹ ਨਹੀਂ ਦੱਸਿਆ ਕਿ ਇਹ ਭਾਜਪਾ ਦੀ ਨਿੱਜੀ ਮੀਟਿੰਗ ਹੈ ਤਾਂ ਉਹ ਇਸ ਸਬੰਧੀ ਕੋਈ ਸਹੀ ਜਵਾਬ ਨਾ ਦੇ ਸਕੇ ਅਤੇ ਪੱਤਰਕਾਰਾਂ ਵੱਲੋਂ ਬਾਰ-ਬਾਰ ਪੁੱਛੇ ਜਾਣ ਤੇ ਉਨਾਂ ਸੌਰੀ ਕਹਿ ਕੇ ਗੱਲ ਖ਼ਤਮ ਕਰਨ ਲਈ ਕਿਹਾ।

ਇਸ ਦੌਰਾਨ ਮੀਟਿੰਗ 'ਚ ਮੌਜੂਦ ਕੁੱਝ ਭਾਜਪਾ ਆਗੂਆਂ ਨੇ ਵੀ ਮਨਪ੍ਰੀਤ ਬਾਦਲ ਦੇ ਪੱਤਰਕਾਰਾਂ ਪ੍ਰਤੀ ਇਸ ਰਵਾਈਏ ਨੂੰ ਗਲਤ ਦੱਸਿਆ। ਜਦ ਉਨਾਂ ਨੂੰ ਅੱਜ ਦੀ ਮੀਟਿੰਗ ਬਾਰੇ ਪੁੱਛਿਆ ਗਿਆ ਤਾਂ ਉਨਾਂ ਨੇ ਪੱਤਰਕਾਰਾਂ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ। ਜੇਕਰ ਪੰਜਾਬ ਦੇ ਸੀਨੀਅਰ ਸਿਆਸੀ ਆਗੂਆਂ ਵੱਲੋਂ ਪੱਤਰਕਾਰਾਂ ਨਾਲ ਅਜਿਹਾ ਵਤੀਰਾ ਕੀਤਾ ਜਾ ਰਿਹਾ ਹੈ ਤਾਂ ਆਮ ਲੋਕਾਂ ਨਾਲ ਇਹ ਕਿਸ ਤਰ੍ਹਾਂ ਦਾ ਵਤੀਰਾ ਕਰਦੇ ਹੋਣਗੇ।