ਪੰਜਾਬ: ਅੱਧਾ ਕਿੱਲੋ ਹੈਰੋਇਨ, ਤਿੰਨ ਲੱਖ ਦੀ ਡਰੱਗ ਮਨੀ ਅਤੇ ਪਿਸਤੌਲ ਸਣੇ ਦੋ ਵਿਅਕਤੀ ਕਾਬੂ, ਦੇਖੋ ਵੀਡਿਓ

ਪੰਜਾਬ: ਅੱਧਾ ਕਿੱਲੋ ਹੈਰੋਇਨ, ਤਿੰਨ ਲੱਖ ਦੀ ਡਰੱਗ ਮਨੀ ਅਤੇ ਪਿਸਤੌਲ ਸਣੇ ਦੋ ਵਿਅਕਤੀ ਕਾਬੂ, ਦੇਖੋ ਵੀਡਿਓ

ਬਠਿੰਡਾ: ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਵਿਚ ਬਠਿੰਡਾ ਦੇ ਸੀ.ਆਈ.ਏ. ਸਟਾਫ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਅੱਧਾ ਕਿੱਲੋ ਹੈਰੋਇਨ ਤੇ 3 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਨਜਾਇਜ਼ ਪਿਸਤੌਲ ਬਰਾਮਦ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਡੀ. ਦਵਿੰਦਰ ਸਿੰਘ ਗਿੱਲ ਸੀਆਈਏ 2 ਦੀ ਪੁਲੀਸ ਟੀਮ ਨੇ ਥਾਣਾ ਕੈਂਟ ਅਧੀਨ ਪੈਂਦੇ ਇਲਾਕੇ ਵਿੱਚੋਂ ਦੋ ਵਿਅਕਤੀਆਂ ਨੂੰ ਅੱਧਾ ਕਿੱਲੋ ਹੈਰੋਇਨ, ਤਿੰਨ ਲੱਖ ਦੀ ਡਰੱਗ ਮਨੀ, ਇੱਕ ਪਿਸਤੌਲ ਸਮੇਤ ਕਾਬੂ ਕੀਤਾ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਕੈਂਟ ਵਿੱਚ ਨਸ਼ਾ ਤਸਕਰੀ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਵੱਲੋਂ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਕੁਲਵਿੰਦਰ ਸਿੰਘ ਵਾਸੀ ਪਿੰਡ ਦਿਉਨ, ਸੁਰਜੀਤ ਸਿੰਘ ਵਾਸੀ ਪਿੰਡ ਤੁੰਗਵਾਲੀ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ।

ਜਾਣਕਾਰੀ ਦਿੰਦੇ ਹੋਏ ਡੀਐਸਪੀ ਦਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਸੀਆਈਏ 2 ਦੀ ਪੁਲੀਸ ਟੀਮ ਥਾਣਾ ਛਾਉਣੀ ਅਧੀਨ ਪੈਂਦੇ ਪਿੰਡ ਫੂਸ ਮੰਡੀ ਕੋਲ ਰੇਲਵੇ ਫਾਟਕ ਨੇੜੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ ਤਾਂ ਸੀਆਈਏ ਦੀ ਪੁਲੀਸ ਟੀਮ ਨੇ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ। ਡਰਾਈਵਰ ਨੇ ਦੋ ਨੌਜਵਾਨਾਂ ਨੂੰ ਚੈਕਿੰਗ ਲਈ ਰੋਕਿਆ ਅਤੇ ਉਨ੍ਹਾਂ ਕੋਲ ਜੋ ਬੈਗ ਸੀ, ਜਦੋਂ ਪੁਲਿਸ ਟੀਮ ਵੱਲੋਂ ਚੈਕਿੰਗ ਕੀਤੀ ਗਈ ਤਾਂ ਉਸ ਵਿੱਚੋਂ ਅੱਧਾ ਕਿੱਲੋ ਹੈਰੋਇਨ, ਤਿੰਨ ਲੱਖ ਤੀਹ ਹਜ਼ਾਰ ਰੁਪਏ ਦੀ ਡਰੱਗ ਮਨੀ, ਇੱਕ 32 ਬੋਰ ਦਾ ਪਿਸਤੌਲ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਦੋਨਾਂ ਮੁਲਜ਼ਮਾਂ ਕੁਲਵਿੰਦਰ ਸਿੰਘ ਅਤੇ ਸੁਰਜੀਤ ਸਿੰਘ ਦੇ ਖਿਲਾਫ ਥਾਣਾ ਕੈਂਟ ਵਿੱਚ ਨਸ਼ਾ ਤਸਕਰੀ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਇਹਨਾ ਦੋਵੇਂ ਗ੍ਰਿਫ਼ਤਾਰ ਵਿਅਕਤੀਆਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਪੁਲਸ ਰਿਮਾਂਡ ਲਿਆ ਜਾਵੇਗਾ ਅਤੇ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।