ਪੰਜਾਬ : ਕਿਸਾਨਾਂ ਦੇ ਹੱਕ 'ਚ ਉੱਤਰੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ, ਦੇਖੋ ਵੀਡਿਓ

ਪੰਜਾਬ : ਕਿਸਾਨਾਂ ਦੇ ਹੱਕ 'ਚ ਉੱਤਰੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ, ਦੇਖੋ ਵੀਡਿਓ

ਅੰਮ੍ਰਿਤਸਰ : ਗੋਲਡਨ ਗੇਟ ਤੇ ਸਮੂਹ ਰਾਗੀਆਂ ਵੱਲੋਂ ਇਕੱਠ ਕੀਤਾ ਗਿਆ। ਉਹਨਾਂ ਕਿਹਾ ਕਿ ਰਾਗੀਆਂ ਵੱਲੋਂ ਕਿਸਾਨਾਂ ਦਾ ਸਾਥ ਦਿੱਤਾ ਜਾਏਗਾ। ਪਹਿਲਾਂ ਵੀ ਕਿਸਾਨਾਂ ਵੱਲੋਂ ਦਿੱਲੀ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਜਿਸ ਤੋਂ ਬਾਅਦ ਵੀ ਕੇਂਦਰ ਸਰਕਾਰ ਨੇ ਆਪਣੇ ਕੀਤੇ ਵਾਅਦੇ ਤੋਂ ਮੁੱਕਰਦੀ ਦਿਖਾਈ ਦੇ ਰਹੀ ਹੈ। ਹੁਣ ਫਿਰ ਇੱਕ ਵਾਰ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਪਹਿਲਾਂ ਵੀ ਜਦੋਂ ਕਿਸਾਨਾਂ ਵੱਲੋਂ ਸੰਘਰਸ਼ ਸ਼ੁਰੂ ਕੀਤਾ ਸੀ, ਕਈ ਕਿਸਾਨ ਵੀਰ ਸ਼ਹੀਦ ਹੋ ਗਏ ਸਨ। ਇਸ ਸੰਘਰਸ਼ ਦੇ ਵਿੱਚ ਕਈ ਕਿਸਾਨ ਸ਼ਹੀਦ ਹੋਏ ਨੇ।

ਬੀਤੇ ਕੁਝ ਦਿਨ ਪਹਿਲਾਂ ਇੱਕ ਨੌਜਵਾਨ ਦੀ ਮੌਤ ਹੋਈ। ਜਿਸ ਦਾ ਨਾਮ ਸ਼ੁਭ ਕਰਨ ਸਿੰਘ ਸੀ, ਉਨਾਂ ਦਾ ਵੀ ਸਾਨੂੰ ਬਹੁਤ ਅਫਸੋਸ ਹੈ, ਕਿ ਸੰਘਰਸ਼ ਦੇ ਦੌਰਾਨ ਉਹਨਾਂ ਦੀ ਜਾਨ ਚਲੀ ਗਈ। ਅਸੀਂ ਸਮੂਹ ਰਾਗੀ ਕਿਸਾਨਾਂ ਦਾ ਸਾਥ ਦੇਵਾਂਗੇ ਅਤੇ ਕੇਂਦਰ ਸਰਕਾਰ ਨੂੰ ਵੀ ਕੀ ਕਹਿੰਦੇ ਹਾਂ ਕਿ ਤੁਸੀਂ ਵੀ ਆਪਣਾ ਅੜੀਅਲ ਰਵਈਆ ਛੱਡ ਦੋ। ਤੁਸੀਂ ਪਹਿਲਾਂ ਵੀ ਸੰਘਰਸ਼ ਦੇ ਦੌਰਾਨ ਵਾਅਦੇ ਕਿਸੇ ਕੀਤੇ ਸੀ ਕਿ ਤੁਸੀਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨਗੇ। ਲੇਕਿਨ ਕੇਂਦਰ ਸਰਕਾਰ ਆਪਣੇ ਵਾਅਦੇ ਤੇ ਖੜੀ ਨਹੀਂ ਉਤਰੀ। ਇਸ ਕਰਕੇ ਕਿਸਾਨ ਦੁਬਾਰਾ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਤੇ ਅਸੀਂ ਸਮੂਹ ਰਾਗੀਆਂ ਵੱਲੋਂ ਉਹਨਾਂ ਦਾ ਸਾਥ ਦਿੱਤਾ।