ਪੰਜਾਬ : IPS ਗੁਰਪ੍ਰੀਤ ਸਿੰਘ ਭੁੱਲਰ ਨੇ ਬਤੌਰ ਪੁਲਿਸ ਕਮਿਸ਼ਨਰ ਅਹੁਦਾ ਸੰਭਾਲਿਆ, ਦੇਖੋ ਵੀਡਿਓ

ਪੰਜਾਬ : IPS ਗੁਰਪ੍ਰੀਤ ਸਿੰਘ ਭੁੱਲਰ ਨੇ ਬਤੌਰ ਪੁਲਿਸ ਕਮਿਸ਼ਨਰ ਅਹੁਦਾ ਸੰਭਾਲਿਆ, ਦੇਖੋ ਵੀਡਿਓ

ਅੰਮ੍ਰਿਤਸਰ : ਪੂਰੇ ਪੰਜਾਬ ਵਿੱਚ ਪੁਲਿਸ ਦੇ ਆਲਾ ਅਧਿਕਾਰੀਆਂ ਦੇ ਹੋਏ ਤਬਾਦਲੇ ਤੋਂ ਬਾਅਦ ਪੁਲਿਸ ਕਮਿਸ਼ਨਰ ਨੋ ਨਿਹਾਲ ਸਿੰਘ ਦਾ ਵੀ ਤਬਾਦਲਾ ਕੀਤਾ ਗਿਆ। ਤੇ ਉਹਨਾਂ ਦੀ ਜਗ੍ਹਾ ਤੇ ਆਈਪੀਐਸ ਗੁਰਪ੍ਰੀਤ ਸਿੰਘ ਭੁੱਲਰ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵਜੋਂ ਤੈਨਾਤ ਕੀਤੇ ਗਏ। ਜਿਨਾਂ ਕਿ ਆਪਣਾ ਅਹੁਦਾ ਸਾਂਭਿਆ ਅਤੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫਤਰ ਪਹੁੰਚਣ ਤੇ ਅੰਮ੍ਰਿਤਸਰ ਪੁਲਿਸ ਦੇ ਟੁਕੜੀ ਵੱਲੋਂ ਉਹਨਾਂ ਨੂੰ ਗਾਰਡ ਆਫ ਓਨਰ ਦਿੱਤਾ ਗਿਆ। ਜਿਸ ਤੋਂ ਬਾਅਦ 2004 ਬੈਚ ਦੇ ਆਈਪੀਐਸ ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਉਹਨਾਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵਜੋਂ ਆਪਣਾ ਅਹੁਦਾ ਸਾਂਭਿਆ ਹੈ। ਉਹਨਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਵਧ ਰਹੀਆਂ ਕ੍ਰਾਈਮ ਵਾਰਦਾਤਾਂ ਅਤੇ ਇਸ ਤੋਂ ਇਲਾਵਾ ਸ਼ਹਿਰ ਵਿੱਚ ਵੱਧ ਟ੍ਰੈਫਿਕ ਦੀ ਸਮੱਸਿਆ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਦੇ ਯਤਨ ਕੀਤੇ ਜਾਣਗੇ। ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਹੁਣ ਉਹਨਾਂ ਵੱਲੋਂ ਪੁਲਿਸ ਦੇ ਅਧਿਕਾਰੀ ਦੇ ਨਾਲ ਮੀਟਿੰਗ ਕੀਤੀ ਜਾਵੇਗੀ।

ਉਹਨਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਬਾਰੇ ਹਜੇ ਉਹਨਾਂ ਨੂੰ ਜਿਆਦਾ ਜਾਣਕਾਰੀ ਨਹੀਂ ਅਤੇ ਅੰਮ੍ਰਿਤਸਰ ਸ਼ਹਿਰ ਦੀਆਂ ਵਾਰਦਾਤਾਂ ਨੂੰ ਰੋਕਣ ਦੇ ਲਈ ਉਹ ਹਰ ਇੱਕ ਦਾ ਸਹਿਯੋਗ ਲੈਣਗੇ। ਇਸ ਦੇ ਨਾਲ ਹੀ ਪੱਤਰਕਾਰਾਂ ਵੱਲੋਂ ਕੀਤੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਉਹਨਾਂ ਨੇ ਕਿਹਾ ਕਿ ਹਜੇ ਉਹਨਾਂ ਕਿਹਾ ਕਿ ਹੌਲੀ-ਹੌਲੀ ਅੰਮ੍ਰਿਤਸਰ ਸ਼ਹਿਰ ਬਾਰੇ ਜਾਨਣ ਤੋਂ ਬਾਅਦ ਉਹ ਸਾਰੀਆਂ ਮੁਸ਼ਕਿਲਾਂ ਨੂੰ ਜਲਦ ਤੋਂ ਜਲਦ ਹੱਲ ਕਰਵਾਉਣਗੇ। ਜ਼ਿਕਰ ਯੋਗ ਹੈ ਕਿ ਗੁਰਪ੍ਰੀਤ ਸਿੰਘ ਭੁੱਲਰ ਤੋਂ ਪਹਿਲਾਂ ਅੰਮ੍ਰਿਤਸਰ ਵਿੱਚ ਏਡੀਜੀਪੀ ਨੋ ਨਿਹਾਲ ਸਿੰਘ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵੱਜੋਂ ਆਪਣੀਆਂ ਸੇਵਾਵਾਂ ਦੇ ਰਹੇ ਸਨ। ਪਿਛਲੇ ਦਿਨੀ ਉਹਨਾਂ ਦਾ ਤਬਾਦਲਾ ਹੋ ਗਿਆ। ਜਿਸ ਤੋਂ ਬਾਅਦ ਆਈਪੀਐਸ ਗੁਰਪ੍ਰੀਤ ਸਿੰਘ ਭੁੱਲਰ ਨੂੰ ਪੁਲਿਸ ਕਮਿਸ਼ਨਰ ਵਜੋਂ ਤੈਨਾਤ ਕੀਤਾ ਗਿਆ। ਜਿਸ ਤੋਂ ਬਾਅਦ ਗੁਰਪ੍ਰੀਤ ਸਿੰਘ ਭੁੱਲਰ ਨੇ ਆਪਣਾ ਅਹੁਦਾ ਸਾਂਭਿਆ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਜਲਦ ਤੋਂ ਜਲਦ ਉਹ ਸ਼ਹਿਰ ਬਾਰੇ ਜਾਣ ਕੇ ਸ਼ਹਿਰ ਵਿੱਚ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਯਤਨਸ਼ੀਲ ਹੋਣਗੇ।