ਪੰਜਾਬ: ਗਿਰਫਤਾਰ ਕੀਤੇ ਨੌਜਵਾਨ ਜਲਦ ਰਿਹਾਅ ਨਾ ਕੀਤੇ ਤਾਂ ਹੋਵੇਗਾ ਵੱਡਾ ਸੰਘਰਸ਼, ਦੇਖੋ ਵੀਡਿਓ

ਪੰਜਾਬ: ਗਿਰਫਤਾਰ ਕੀਤੇ ਨੌਜਵਾਨ ਜਲਦ ਰਿਹਾਅ ਨਾ ਕੀਤੇ ਤਾਂ ਹੋਵੇਗਾ ਵੱਡਾ ਸੰਘਰਸ਼, ਦੇਖੋ ਵੀਡਿਓ

ਫਿਰੋਜ਼ਪੁਰ: ਫਿਰੋਜ਼ਪੁਰ ਦੇ ਬੰਗਾਲੀ ਵਾਲੇ ਪੁਲ ਤੋਂ ਅਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਧਰਨਾ ਦੇ ਰਹੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਪੁਲਿਸ ਨੇ ਗਿਰਫਤਾਰ ਕੀਤਾ ਸੀ, ਜਿਸਨੂੰ ਲੈਕੇ ਅੱਜ ਵੱਖ-ਵੱਖ ਸਿੱਖ ਜੱਥੇਬੰਦੀਆਂ ਅਤੇ ਕਿਸਾਨ ਜੱਥੇਬੰਦੀਆਂ ਵੱਲੋਂ ਇੱਕ ਇਕੱਠ ਕੀਤਾ ਗਿਆ। ਇਸ ਦੌਰਾਨ ਜਾਣਕਾਰੀ ਦਿੰਦਿਆਂ ਸਤਿਕਾਰ ਕਮੇਟੀ ਦੇ ਪੰਜਾਬ ਪ੍ਰਧਾਨ ਭਾਈ ਲਖਵੀਰ ਸਿੰਘ ਮਹਾਲਮ ਨੇ ਦੱਸਿਆ ਕਿ ਬੀਤੇ ਦਿਨੀਂ ਜੋ ਹਰੀਕੇ ਪੱਤਣ ਤੇ ਲੋਕ ਸ਼ਾਤਮਈ ਧਰਨਾ ਦੇ ਰਹੇ ਸਨ, ਉਨ੍ਹਾਂ ਵਿਚੋਂ ਪੁਲਿਸ ਨੇ ਕੁੱਝ ਲੋਕ ਗਿਰਫਤਾਰ ਕਰ ਜੇਲ੍ਹ ਵਿੱਚ ਡੱਕ ਦਿੱਤੇ ਨੇ ਅਤੇ ਕੁੱਝ ਲੋਕਾਂ ਦੇ ਘਰਾਂ ਵਿੱਚ ਛਾਪੇਮਾਰੀ ਕਰ ਉਨ੍ਹਾਂ ਨੂੰ ਡਰਾਇਆ ਜਾ ਰਿਹਾ ਹੈ, ਜੋ ਬਿਲਕੁੱਲ ਗਲਤ ਹੈ। 

ਉਨ੍ਹਾਂ ਕਿਹਾ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਮਿਲਕੇ ਪੰਜਾਬ ਦੇ ਸਿੱਖਾਂ ਨੂੰ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਸਰਕਾਰ ਗਿਰਫਤਾਰ ਕੀਤੇ ਨੌਜਵਾਨਾਂ ਨੂੰ ਜਲਦ ਰਿਹਾਅ ਕਰੇਂ ਅਤੇ ਜਿਨ੍ਹਾਂ ਲੋਕਾਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਉਹ ਵੀ ਬੰਦ ਕਰੇਂ। ਭਾਈ ਲਖਵੀਰ ਸਿੰਘ ਮਹਾਲਮ ਨੇ ਦੱਸਿਆ ਕਿ ਉਨ੍ਹਾਂ ਪ੍ਰਸਾਸ਼ਨ ਅਤੇ ਸਰਕਾਰ ਨੂੰ ਬੁੱਧਵਾਰ ਤੱਕ ਦਾ ਸਮਾਂ ਦਿੱਤਾ ਹੈ। ਅਗਰ ਗਿਰਫਤਾਰ ਕੀਤੇ ਲੋਕ ਰਿਹਾਅ ਨਾ ਕੀਤੇ ਤਾਂ ਬੁੱਧਵਾਰ ਤੋਂ ਬਾਅਦ ਫਿਰੋਜ਼ਪੁਰ ਦੇ ਡੀਸੀ ਦਫਤਰ ਦੇ ਬਾਹਰ ਵੱਡਾ ਇਕੱਠ ਕਰ ਲੰਮਾ ਸਘੰਰਸ਼ ਕੀਤਾ ਜਾਵੇਗਾ।