ਪੰਜਾਬ :ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼, ਦੇਖੋ ਵੀਡੀਓ 

ਪੰਜਾਬ :ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼, ਦੇਖੋ ਵੀਡੀਓ 

19 ਕਿਲੋ ਹੈਰੋਇਨ, 7 ਪਿਸਤੌਲਾਂ ਅਤੇ 23 ਲੱਖ ਦੀ ਡਰੱਗ ਮਨੀ ਸਮੇਤ 2 ਗਿਰਫ਼ਤਾਰ 


ਅੰਮ੍ਰਿਤਸਰ :  ਪੁਲਿਸ ਵੱਲੋਂ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਪਰਦਾਫਾਸ਼ ਕਰਦੇ ਹੋਏ 2 ਦੋਸ਼ੀਆਂ ਨੂੰ ਗਿਰਫ਼ਤਾਰ ਕੀਤਾ ਗਿਆ ਹੈ। ਫੜੇ ਗਏ ਦੋਸ਼ੀਆਂ ਦੀ ਪਛਾਣ ਸੰਦੀਪ ਸਿੰਘ ਉਰਫ਼ ਲਾਡੀ ਅਤੇ ਰੋਸ਼ਨ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ  ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਐਤਵਾਰ ਨੂੰ ਅਮਰੀਕਾ ਸਥਿਤ ਤਸਕਰ ਮਨਪ੍ਰੀਤ ਉਰਫ਼ ਮੰਨੂ ਮਾਹਾਵਾ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ 2 ਦੋਸ਼ੀਆਂ ਨੂੰ ਕਾਬੂ ਕੀਤਾ ਹੈ। 


 ਪੁਲਿਸ ਨੇ ਦੋਸ਼ੀਆਂ ਤੋਂ 19 ਕਿਲੋ ਹੈਰੋਇਨ, 23 ਲੱਖ ਰੁਪਏ ਦੀ ਡਰੱਗ ਮਨੀ, 7 ਪਿਸਤੌਲਾਂ- ਇੱਕ ਆਧੁਨਿਕ 9 ਐਮਐਮ ਗਲਾਕ, ਤਿੰਨ .30 ਬੋਰ ਦੇ ਪਿਸਤੌਲ ਅਤੇ ਤਿੰਨ .32 ਬੋਰ ਦੇ ਪਿਸਤੌਲ ਸਮੇਤ ਪਾਕਿ ਸਟੈਂਪਡ ਅਸਲਾ, ਕਰੰਸੀ ਕਾਉਂਟਿੰਗ ਮਸ਼ੀਨ ਅਤੇ ਡਰੋਨ ਉਪਕਰਣ  ਬਰਾਮਦ ਕੀਤੇ ਹਨ ਅਤੇ ਦੋਸ਼ੀਆਂ ਦੇ ਕਬਜ਼ੇ 'ਚੋਂ ਰਿਮੋਟ ਕੰਟਰੋਲਰ , ਸਪੇਅਰ ਪੱਖੇ ਸਮੇਤ ਹੁੰਡਈ ਵਰਨਾ ਕਾਰ ਨੂੰ ਜ਼ਬਤ ਕੀਤਾ ਗਿਆ ਹੈ।  ਜਿਸ ਵਿਚ ਉਹ ਹੈਰੋਇਨ ਦੀ ਖੇਪ ਸਪਲਾਈ ਕਰਨ ਜਾ ਰਹੇ ਸਨ।

ਪੁਲਿਸ ਨੂੰ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ  ਸਿੱਧੇ ਤੌਰ 'ਤੇ ਅਮਰੀਕਾ ਸਥਿਤ ਨਸ਼ਾਂ ਤੱਸਕਰ ਮੰਨੂ ਮਹਾਵਾ ਦੇ ਸੰਪਰਕ ਵਿੱਚ ਸਨ ਅਤੇ ਪਾਕਿਸਤਾਨ ਤੋਂ ਹੈਰੋਇਨ ਦੀ ਤਸਕਰੀ ਕਰਕੇ ਸੂਬੇ ਭਰ ਵਿੱਚ ਸਪਲਾਈ ਕਰ ਰਹੇ ਸਨ। ਇਸ ਮਾਮਲੇ ਚ ਬੈਕਵਰਡ ਤੇ ਫਾਰਵਰਡ ਲਿੰਕਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਸੀ.ਪੀ.ਭੁੱਲਰ ਨੇ ਦੱਸਿਆ ਕਿ ਫੜੇ ਗਏ ਅਰੋਪੀਆਂ ਪਾਸੋਂ ਹੁਣ ਤੱਕ ਖਰੀਦੇ ਗਏ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਅਗਲੇਰੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ।